ਪ੍ਰਧਾਨ ਮੰਤਰੀ ਨੇ ਪੰਜ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

June 27th, 10:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਪੰਜ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪੰਜ ਵੰਦੇ ਭਾਰਤ ਟ੍ਰੇਨਾਂ ਭੋਪਾਲ (ਰਾਣੀ ਕਮਲਾਪਤੀ)-ਇੰਦੌਰ ਵੰਦੇ ਭਾਰਤ ਐਕਸਪ੍ਰੈੱਸ; ਭੋਪਾਲ (ਰਾਣੀ ਕਮਲਾਪਤੀ)- ਜਬਲਪੁਰ ਵੰਦੇ ਭਾਰਤ ਐਕਸਪ੍ਰੈੱਸ; ਰਾਂਚੀ-ਪਟਨਾ ਵੰਦੇ ਭਾਰਤ ਐਕਸਪ੍ਰੈੱਸ; ਧਾਰਵਾੜ-ਬੰਗਲੁਰੂ ਵੰਦੇ ਭਾਰਤ ਐਕਸਪ੍ਰੈੱਸ ਅਤੇ ਗੋਆ (ਮਡਗਾਓਂ)-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਹਨ।

ਧਾਰਵਾੜ ਸਥਿਤ ਇਲੈਕਟ੍ਰੋਨਿਕ ਮੈਨੂਫੈਕਚਰਿੰਗ ਕਲਸਟਰ ਨਾਲ ਧਾਰਵਾੜ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ: ਪ੍ਰਧਾਨ ਮੰਤਰੀ

March 25th, 11:17 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਧਾਰਵਾੜ ਸਥਿਤ ਇਲੈਕਟ੍ਰੋਨਿਕ ਮੈਨੂਫੈਕਚਰਿੰਗ ਕਲਸਟਰ ਨਾਲ ਧਾਰਵਾੜ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮੈਨੂਫੈਕਚਰਿੰਗ ਅਤੇ ਇਨੋਵੇਸ਼ਨ ਦੀ ਦੁਨੀਆ ਵਿੱਚ ਕਰਨਾਟਕ ਦੀ ਪ੍ਰਗਤੀ ਨੂੰ ਵੀ ਹੁਲਾਰਾ ਦੇਵੇਗਾ।