Our government's intentions, policies and decisions are empowering rural India with new energy: PM
January 04th, 11:15 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।"ਕਾਂਗਰਸ ਨੇ ਭਾਰਤ ਦੀ ਸਿੱਖਿਆ ਵਿਵਸਥਾ ਨੂੰ ਬਰਬਾਦੀ ਵੱਲ ਧੱਕਿਆ, ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਪੁਨਰਜੀਵਿਤ ਕੀਤਾ": ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ
December 10th, 05:30 pm
ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮੇਂਦਰ ਪ੍ਰਧਾਨ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਸਾਖਰਤਾ ਦਰ ਵਿੱਚ ਜ਼ਿਕਰਯੋਗ ਪ੍ਰਗਤੀ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਮਹਿਲਾ ਸਾਖਰਤਾ ਵਿੱਚ ਵਾਧੇ ਦੇ ਕਾਰਨ ਭਾਰਤ ਦੀ ਗ੍ਰਾਮੀਣ ਸਾਖਰਤਾ ਦਰ 2023-24 ਵਿੱਚ ਜ਼ਿਕਰਯੋਗ ਤੌਰ 'ਤੇ ਵਧ ਕੇ 77.5% ਹੋ ਗਈ ਹੈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਦਿੱਵਯਾਂਗਬਜਟ ਸਲੈਸ਼ ਬਾਰੇ ਭਾਜਪਾ ਮੰਤਰੀ ਨੇ ਕਿਹਾ, “ਸੁਗਮਯ ਭਾਰਤ ਅਭਿਯਾਨ ਇੱਕ ਗੇਮ ਚੇਂਜਰ; ਕਰਨਾਟਕ ਕਾਂਗਰਸ ਸਨਮਾਨ ਅਤੇ ਅਧਿਕਾਰਾਂ ਤੋਂ ਪਿੱਛੇ ਹਟ ਰਹੀ ਹੈ”
December 03rd, 03:47 pm
ਸੁਗਮਯ ਭਾਰਤ ਅਭਿਯਾਨ ਦੀ ਵਰ੍ਹੇਗੰਢ ਦੇ ਅਵਸਰ 'ਤੇ, ਡਾ. ਵਰੇਂਦਰ ਕੁਮਾਰ; ਭਾਰਤ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਨੇ ਸਾਰਿਆਂ ਦੇ ਲਈ ਇੱਕ ਸਮਾਵੇਸ਼ੀ ਅਤੇ ਪਹੁੰਚਯੋਗ ਸਮਾਜ ਬਣਾਉਣ ਵਾਸਤੇ ਕੇਂਦਰ ਸਰਕਾਰ ਦੇ ਅਥਾਹ ਸਮਰਪਣ ‘ਤੇ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਪ੍ਰਾਪਤ ਹੋਈ ਪ੍ਰਗਤੀ 'ਤੇ ਵਿਚਾਰ ਕਰਦੇ ਹੋਏ, ਡਾ. ਕੁਮਾਰ ਨੇ ਪਹਿਲ ਦੇ ਪਰਿਵਰਤਨਕਾਰੀ ਪ੍ਰਭਾਵ 'ਤੇ ਜ਼ੋਰ ਦਿੱਤਾ, ਜੋ ਸੱਚੀ ਸਮਾਵੇਸ਼ਤਾ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਦਾ ਪੱਥਰ ਹੈ।"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।