ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

November 15th, 11:20 am

ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ

November 15th, 11:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।

ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 20th, 02:21 pm

ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ

October 20th, 02:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।

PM Modi attends News18 Rising Bharat Summit

March 20th, 08:00 pm

Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ

August 15th, 02:14 pm

ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।

India Celebrates 77th Independence Day

August 15th, 09:46 am

On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

August 15th, 07:00 am

ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਡਾਕਟਰ ਦਿਵਸ ਦੇ ਅਵਸਰ ’ਤੇ ਪੂਰੀ ਡਾਕਟਰ ਕਮਿਊਨਿਟੀ ਦੇ ਪ੍ਰਤੀ ਗਹਿਰਾ ਆਭਾਰ ਵਿਅਕਤ ਕੀਤਾ

July 01st, 10:40 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾਕਟਰ ਦਿਵਸ ਦੇ ਅਵਸਰ ’ਤੇ ਪੂਰੀ ਡਾਕਟਰ ਕਮਿਊਨਿਟੀ ਦੇ ਪ੍ਰਤੀ ਗਹਿਰਾ ਆਭਾਰ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਅਮਰੀਕੀ ਕਾਂਗਰਸ ਦੇ ਸੰਯੁਕਤ ਸੈਸ਼ਨ ਵਿੱਚ ਸੰਬੋਧਨ

June 23rd, 07:17 am

ਅਮਰੀਕੀ ਕਾਂਗਰਸ ਨੂੰ ਸੰਬੋਧਨ ਕਰਨਾ ਹਮੇਸ਼ਾ ਇੱਕ ਬੜਾ ਸਨਮਾਨ ਹੁੰਦਾ ਹੈ। ਅਜਿਹਾ ਅਵਸਰ ਦੋ ਵਾਰ ਪ੍ਰਾਪਤ ਕਰਨਾ ਇੱਕ ਅਸਾਧਾਰਣ ਵਿਸ਼ੇਸ਼ ਅਧਿਕਾਰ ਹੈ। ਇਸ ਸਨਮਾਨ ਦੇ ਲਈ ਭਾਰਤ ਦੀ 1.4 ਅਰਬ ਜਨਤਾ ਦੇ ਵੱਲੋਂ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਮੈਂ ਦੇਖ ਰਿਹਾ ਹਾਂ ਕਿ ਤੁਹਾਡੇ ਵਿੱਚੋਂ ਲਗਭਗ ਅੱਧੇ ਲੋਕ 2016 ਵਿੱਚ ਇੱਥੇ ਸਨ। ਮੈਂ ਪੁਰਾਣੇ ਮਿੱਤਰਾਂ ਦੇ ਤੌਰ ‘ਤੇ ਤੁਹਾਡੇ ਉਤਸ਼ਾਹਪੂਰਣ ਭਾਵ ਨੂੰ ਮਹਿਸੂਸ ਕਰਦਾ ਹਾਂ। ਬਾਕੀ ਸਾਰਿਆਂ ਦੇ ਦਰਮਿਆਨ ਵੀ ਮੈਂ ਇੱਕ ਨਵੀਂ ਮਿਤੱਰਤਾ ਦਾ ਉਤਸ਼ਾਹ ਮਹਿਸੂਸ ਕਰ ਸਕਦਾ ਹਾਂ। ਮੈਨੂੰ ਸਿਨੇਟਰ ਹੈਰੀ ਰੀਡ (Senator Harry Reid), ਸਿਨੇਟਰ ਜੌਨ ਮੈੱਕੇਨ (Senator John McCain), ਸਿਨੇਟਰ ਓਰਿਨ ਹੈਚ (Senator Orrin Hatch), ਅਲਿਜ੍ਹਾ ਕਮਿੰਗਸ (Elijah Cummings), ਐਲਸੀ ਹੈਸਟਿੰਗਸ (Alcee Hastings) ਅਤੇ ਹੋਰ ਲੋਕ ਯਾਦ ਹਨ, ਜਿਨ੍ਹਾਂ ਨਾਲ ਮੇਰੀ 2016 ਵਿੱਚ ਇੱਥੇ ਮੁਲਾਕਾਤ ਹੋਈ ਸੀ, ਪਰ ਦੁੱਖ ਦੀ ਗੱਲ ਹੈ ਕਿ ਹੁਣ ਉਹ ਸਾਡੇ ਨਾਲ ਨਹੀਂ ਹਨ।

ਪ੍ਰਧਾਨ ਮੰਤਰੀ ਦਾ ਅਮਰੀਕੀ ਕਾਂਗਰਸ ਦੀ ਸੰਯੁਕਤ ਬੈਠਕ (ਜੁਆਇੰਟ ਸਿਟਿੰਗ) ਨੂੰ ਸੰਬੋਧਨ

June 23rd, 07:00 am

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੇ ਹਾਊਸ ਆਵ੍ ਰਿਪ੍ਰੈਜੈਂਟੇਟਿਵਸ ਦੇ ਸਪੀਕਰ ਮਹਾਮਹਿਮ ਸ਼੍ਰੀ ਕੇਵਿਨ ਮੈਕਕਾਰਥੀ; ਸੀਨੇਟ ਵਿੱਚ ਬਹੁਮਤ ਦੇ ਨੇਤਾ ਮਹਾਮਹਿਮ ਸ਼੍ਰੀ ਚਾਰਲਸ ਸ਼ੂਮਰ; ਸੀਨੇਟ ਵਿੱਚ ਰਿਪਬਲਿਕਨ ਪਾਰਟੀ ਦੇ ਨੇਤਾ ਮਹਾਮਹਿਮ ਸ਼੍ਰੀ ਮਿਚ ਮੈਕਕੋਨੇਲ ਅਤੇ ਸਦਨ ਵਿੱਚ ਡੈਮੋਕਰੇਟਿਕ ਪਾਰਟੀ ਦੇ ਨੇਤਾ ਮਹਾਮਹਿਮ ਸ਼੍ਰੀ ਹਕੀਮ ਜੈਫਰੀਜ ਦੇ ਸੱਦੇ ’ਤੇ 22 ਜੂਨ 2023 ਨੂੰ ਸੰਯੁਕਤ ਰਾਜ ਅਮਰੀਕਾ ਦੀ ਕਾਂਗਰਸ ਦੀ ਸੰਯੁਕਤ ਬੈਠਕ (ਜੁਆਇੰਟ ਸਿਟਿੰਗ) ਨੂੰ ਸੰਬੋਧਨ ਕੀਤਾ।

ਗੁਜਰਾਤ ਦੇ ਗਾਂਧੀਨਗਰ ਵਿੱਚ ਅਖਿਲ ਭਾਰਤੀਯ ਸ਼ਿਕਸ਼ਾ ਸੰਘ ਦੇ ਅਧਿਵੇਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 12th, 10:31 am

ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਜੀ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਤੇ ਜੋ ਜੀਵਨ ਭਰ ਆਪਣੇ ਆਪ ਨੂੰ ਅਧਿਆਪਕ ਦੇ ਰੂਪ ਵਿੱਚ ਹੀ ਪਰੀਚੈ ਕਰਵਾਉਂਦੇ ਹਨ, ਐਸੇ ਪੁਰਸ਼ੋਤਮ ਰੁਪਾਲਾ ਜੀ, ਪਿਛਲੀਆਂ ਚੋਣਾਂ ਵਿੱਚ ਭਾਰਤ ਦੀ ਸੰਸਦ ਵਿੱਚ, ਦੇਸ਼ ਵਿੱਚ, ਪੂਰੇ ਦੇਸ਼ ਵਿੱਚ ਸਭ ਤੋਂ ਅਧਿਕ ਵੋਟਾਂ ਪ੍ਰਾਪਤ ਕਰਕੇ ਜਿੱਤਣ ਵਾਲੇ ਸ਼੍ਰੀਮਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਦੇ ਮੰਤਰੀਗਣ, ਅਖਿਲ ਭਾਰਤੀਯ ਪ੍ਰਾਇਮਰੀ ਸ਼ਿਕਸ਼ਕ ਸੰਘ ਦੇ ਸਾਰੇ ਮੈਂਬਰਗਣ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਸਨਮਾਨਿਤ ਅਧਿਆਪਕਗਣ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਅਖਿਲ ਭਾਰਤੀ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ

May 12th, 10:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਖਿਲ ਭਾਰਤੀਯ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ, ਜੋ ਕਿ ਆਲ ਇੰਡੀਆ ਪ੍ਰਾਇਮਰੀ ਟੀਚਰ ਫੈਡਰੇਸ਼ਨ ਦੀ 29ਵੀਂ ਕਾਨਫਰੰਸ ਹੈ, ਜੋ ਹਰ ਦੋ ਸਾਲ ਬਾਅਦ ਹੁੰਦੀ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਇਸ ਕਾਨਫ਼ਰੰਸ ਦਾ ਵਿਸ਼ਾ ਹੈ -‘ਅਧਿਆਪਕ ਪਰਿਵਰਤਨਕਾਰੀ ਸਿੱਖਿਆ ਦੇ ਕੇਂਦਰ ਵਿੱਚ ਹਨ’।

ਸਿਲਵਾਸਾ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਧਰ , ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬਧਨ ਦਾ ਮੂਲ-ਪਾਠ

April 25th, 04:50 pm

ਮੰਚ ‘ਤੇ ਵਿਰਾਜਮਾਨ ਸ਼੍ਰੀਮਾਨ ਪ੍ਰਫੁੱਲ ਪਟੇਲ, ਸਾਂਸਦ ਸ਼੍ਰੀ ਵਿਨੋਦ ਸੋਨਕਰ, ਸਾਂਸਦ ਭੈਣ ਕਲਾਬੇਨ, ਜ਼ਿਲ੍ਹਾ ਪਰਿਸ਼ਦ ਦੀ ਪ੍ਰਧਾਨ ਨਿਸ਼ਾ ਭਵਰ ਜੀ, ਭਾਈ ਰਾਕੇਸ਼ ਸਿੰਘ ਚੌਹਾਨ ਜੀ, ਮੈਡੀਕਲ ਜਗਤ ਦੇ ਸਾਥੀਓ, ਹੋਰ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਕੇਸ ਛੋ ਮਜਾ, ਸੁਖ ਮਾ, ਸੰਤੋਸ਼ ਮਾ, ਆਨੰਦ ਮਾ, ਪ੍ਰਗਤੀ ਮਾ, ਵਿਕਾਸ ਮਾ.... ਵਾਹ। (केम छो मजा, सुख मा, संतोष मा, आनंद मा, प्रगति मा, विकास मा...वाह।)

ਪ੍ਰਧਾਨ ਮੰਤਰੀ ਨੇ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

April 25th, 04:49 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਿਲਵਾਸਾ ਵਿੱਚ ਨਮੋ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਇੰਸਟੀਟਿਊਟ ਨੂੰ ਰਾਸ਼ਟਰ ਨੂੰ ਸਪਰਿਤ ਕਰਨਾ ਅਤੇ ਦਮਨ ਵਿੱਚ ਸਰਕਾਰੀ ਸਕੂਲਾਂ, ਸਰਕਾਰੀ ਇੰਜੀਨੀਅਰਿੰਗ ਕਾਲਜ, ਵੱਖ-ਵੱਖ ਸੜਕਾਂ ਦੇ ਸੁੰਦਰੀਕਰਣ, ਮਜ਼ਬੂਤੀਕਰਣ ਅਤੇ ਚੌੜਾਕਰਣ, ਮੱਛੀ ਬਜ਼ਾਰ ਅਤੇ ਸ਼ੋਪਿੰਗ ਸੈਂਟਰ ਅਤੇ ਜਲ ਸਪਲਾਈ ਯੋਜਨਾ ਆਦਿ ਦਾ ਵਿਸਤਾਰ ਜਿਹੇ 96 ਪ੍ਰੋਜੈਕਟਾਂ ਦਾ ਨਹੀਂ ਪੱਥਰ ਰੱਖਣਾ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਦਿਉ ਅਤੇ ਸਿਲਵਾਸਾ ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਸ਼ਹਿਰੀ ਦੇ ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਵੀ ਸੌਂਪੀਆਂ।

ਏਮਸ ਗੁਵਾਹਾਟੀ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 14th, 12:45 pm

ਮਾਂ ਕਾਮਾਖਯਾਰ, ਏ ਪੋਬਿਟ੍ਰਾ ਭੂਮੀਰ ਪੋਰਾ ਔਹੋਮੋਰ ਹੋਮੂਹ, ਭਾਟ੍ਰਿ ਭਾੱਗਿਨਲੋਇ, ਮੋਰ ਪ੍ਰੋਨਾਮ, (मां कामाख्यार,ए पोबिट्रॉ भूमीर पोरा ऑहोमोर होमूह,भाट्रि भॉग्निलोइ, मोर प्रोनाम) ਆਪ ਸਭ ਨੂੰ ਰੋਂਗਾਲੀ ਬੀਹੂ ਦੀ ਬਹੁਤ-ਬਹੁਤ ਸ਼ੁਭਕਾਮਨਾਵਾਂ! ਇਸ ਪਾਵਨ ਅਵਸਰ ‘ਤੇ ਅਸਾਮ ਦੇ, ਨਾੱਰਥ ਈਸਟ ਦੇ ਹੈਲਥ ਇਨਫ੍ਰਾਸਟ੍ਰਕਚਰ ਨੂੰ, ਅੱਜ ਇੱਕ ਨਵੀਂ ਤਾਕਤ ਮਿਲੀ ਹੈ। ਅੱਜ ਨਾੱਰਥ ਈਸਟ ਨੂੰ ਆਪਣਾ ਪਹਿਲਾ AIIMS ਮਿਲਿਆ ਹੈ। ਅਤੇ ਅਸਾਮ ਨੂੰ 3 ਨਵੇਂ ਮੈਡੀਕਲ ਕਾਲਜ ਮਿਲੇ ਹਨ। IIT ਗੁਵਾਹਾਟੀ ਦੇ ਨਾਲ ਮਿਲ ਕੇ ਆਧੁਨਿਕ ਰਿਸਰਚ ਦੇ ਲਈ 500 ਬੈੱਡ ਵਾਲੇ ਸੁਪਰ ਸਪੈਸ਼ਲਟੀ ਹਸਪਤਾਲ ਦਾ ਵੀ ਨੀਂਹ ਪੱਥਰ ਰੱਖਿਆ ਹੈ। ਅਤੇ ਅਸਾਮ ਦੇ ਲੱਖਾਂ-ਲੱਖ ਸਾਥੀਆਂ ਤੱਕ ਆਯੁਸ਼ਮਾਨ ਕਾਰਡ ਪਹੁੰਚਾਉਣ ਦਾ ਕੰਮ ਮਿਸ਼ਨ ਮੋਡ ‘ਤੇ ਸ਼ੁਰੂ ਹੋਇਆ ਹੈ। ਨਵੇਂ ਏਮਸ ਤੋਂ ਅਸਾਮ ਦੇ ਇਲਾਵਾ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮੇਘਾਲਯ, ਮਿਜ਼ੋਰਮ ਅਤੇ ਮਣੀਪੁਰ ਦੇ ਸਾਥੀਆਂ ਨੂੰ ਵੀ ਇਸ ਦਾ ਬਹੁਤ ਲਾਭ ਮਿਲਣ ਵਾਲਾ ਹੈ। ਆਰੋਗਯ ਦੇ ਇਨ੍ਹਾਂ ਸਾਰੇ ਪ੍ਰੋਜੈਕਟਸ ਦੇ ਲਈ ਆਪ ਸਭ ਨੂੰ, ਨਾੱਰਥ ਈਸਟ ਦੇ ਸਾਰੇ ਮੇਰੇ ਭਾਈਆਂ ਭੈਣਾਂ ਨੂੰ ਬਹੁਤ-ਬਹੁਤ ਵਧਾਈ ਅਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਨੇ ਗੁਵਾਹਾਟੀ, ਅਸਾਮ ਵਿੱਚ 3,400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ

April 14th, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਵਾਹਾਟੀ, ਅਸਾਮ ਵਿੱਚ, 3,400 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਲੋਕਾਰਪਣ ਕੀਤਾ। ਪ੍ਰਧਾਨ ਮੰਤਰੀ ਨੇ ਏਮਸ, ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅਸਾਮ ਐਡਵਾਂਸ ਹੈਲਥਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦੀ ਅਧਾਰਸ਼ਿਲਾ ਰੱਖੀ ਅਤੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦਵਾਰ ਆਯੁਸ਼ਮਾਨ’ ਅਭਿਯਾਨ ਦੀ ਸ਼ੁਰੂਆਤ ਕੀਤੀ।

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਏਮਸ ਮੰਗਲਾਗਿਰੀ ਦੀ ਉਪਲਬਧੀ ਦੀ ਪ੍ਰਸ਼ੰਸਾ ਕੀਤੀ

April 05th, 11:13 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਏਮਸ ਮੰਗਲਾਗਿਰੀ ਦੁਆਰਾ 10 ਲੱਖ ਬਾਹਰੀ ਰੋਗੀ ਸਲਾਹ-ਮਸ਼ਵਰੇ ਦੇ ਅੰਕੜੇ ਨੂੰ ਪਾਰ ਕਰਨ ਦੀ ਉਪਲਬਧੀ ਦੀ ਪ੍ਰਸ਼ੰਸਾ ਕੀਤੀ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਨੇ ਹਾਲ ਹੀ ਵਿੱਚ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਇਸ ਮੁੱਦੇ ’ਤੇ ਚਰਚਾ ਕੀਤੀ ਸੀ। ਇਸ ਚਰਚਾ ਵਿੱਚ ਇੱਕ ਡਾਕਟਰ ਅਤੇ ਟੈਲੀ-ਕਨਸਲਟੇਸ਼ਨਸ ਤੋਂ ਲਾਭ ਲੈਣ ਵਾਲੇ ਇੱਕ ਵਿਅਕਤੀ ਦੇ ਨਾਲ ਗੱਲਬਾਤ ਸ਼ਾਮਲ ਸੀ।

'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

March 26th, 11:00 am

ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।

ਪ੍ਰਧਾਨ ਮੰਤਰੀ ਨੇ ਭਾਰਤੀ ਡਾਕਟਰਾਂ ਦੀ ਨਿਪੁੰਨਤਾ ਅਤੇ ਇਨੋਵੇਸ਼ਨ ਦੀ ਪ੍ਰਸ਼ੰਸਾ ਕੀਤੀ

March 15th, 10:36 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 90 ਸੈਕੰਡ ਵਿੱਚ ਇੱਕ ਭਰੂਣ ਦੇ ਅੰਗੂਰ ਦੇ ਆਕਾਰ ਦੇ ਦਿਲ ’ਤੇ ਦੁਰਲਭ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਦੇ ਲਈ ਭਾਰਤੀ ਡਾਕਟਰਾਂ ਦੀ ਨਿਪੁੰਨਤਾ ਅਤੇ ਇਨੋਵੇਸ਼ਨ ਦੀ ਪ੍ਰਸ਼ੰਸ ਕੀਤੀ ਹੈ।