'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ

September 29th, 11:30 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।

ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 19th, 06:33 pm

ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ

January 19th, 06:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।

ਮਨ ਕੀ ਬਾਤ ਦੀ 100ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.04.2023)

April 30th, 11:31 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ਅੱਜ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਹੈ। ਮੈਨੂੰ ਤੁਹਾਡੇ ਸਾਰਿਆਂ ਦੀਆਂ ਹਜ਼ਾਰਾਂ ਚਿੱਠੀਆਂ ਮਿਲੀਆਂ ਹਨ, ਲੱਖਾਂ ਸੁਨੇਹੇ ਮਿਲੇ ਹਨ ਅਤੇ ਮੈਂ ਕੋਸ਼ਿਸ਼ ਕੀਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਚਿੱਠੀਆਂ ਨੂੰ ਪੜ੍ਹ ਸਕਾਂ, ਵੇਖ ਸਕਾਂ, ਸੁਨੇਹਿਆ ਨੂੰ ਜ਼ਰਾ ਸਮਝਣ ਦੀ ਕੋਸ਼ਿਸ਼ ਕਰਾਂ। ਤੁਹਾਡੇ ਖਤ ਪੜ੍ਹਦਿਆ ਹੋਏ ਕਈ ਵਾਰ ਮੈਂ ਭਾਵੁਕ ਹੋਇਆ, ਭਾਵਨਾਵਾਂ ਨਾਲ ਭਰ ਗਿਆ। ਭਾਵਾਂ ਵਿੱਚ ਵਹਿ ਗਿਆ ਅਤੇ ਖੁਦ ਨੂੰ ਫਿਰ ਸੰਭਾਲ਼ ਵੀ ਲਿਆ। ਤੁਸੀਂ ਮੈਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ’ਤੇ ਵਧਾਈ ਦਿੱਤੀ ਹੈ, ਲੇਕਿਨ ਮੈਂ ਸੱਚੇ ਦਿਲ ਨਾਲ ਕਹਿੰਦਾ ਹਾਂ, ਦਰਅਸਲ ਵਧਾਈ ਦੇ ਪਾਤਰ ਤਾਂ ਤੁਸੀਂ ਸਾਰੇ ‘ਮਨ ਕੀ ਬਾਤ’ ਦੇ ਸਰੋਤੇ ਹੋ, ਸਾਡੇ ਦੇਸ਼ਵਾਸੀ ਹਨ। ‘ਮਨ ਕੀ ਬਾਤ’ ਕੋਟਿ-ਕੋਟਿ ਭਾਰਤੀਆਂ ਦੇ ‘ਮਨ ਕੀ ਬਾਤ’ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ।

ਜਨਤਕ ਸੇਵਾ ਪ੍ਰਸਾਰਣ ਨੂੰ ਬੜਾ ਹੁਲਾਰਾ: ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2025-26 ਤੱਕ 2,539.61 ਕਰੋੜ ਰੁਪਏ ਦੇ ਖਰਚੇ ਨਾਲ ਕੇਂਦਰੀ ਸੈਕਟਰ 'ਬ੍ਰਾਡਕਾਸਟਿੰਗ ਇਨਫ੍ਰਾਸਟ੍ਰਕਚਰ ਐਂਡ ਨੈੱਟਵਰਕ ਡਿਵੈਲਪਮੈਂਟ (ਬੀਆਈਐੱਨਡੀ)' ਯੋਜਨਾ ਨੂੰ ਪ੍ਰਵਾਨਗੀ ਦਿੱਤੀ

January 04th, 04:22 pm

ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਪ੍ਰਸਾਰ ਭਾਰਤੀ ਯਾਨੀ ਆਲ ਇੰਡੀਆ ਰੇਡੀਓ (ਏਆਈਆਰ) - ਅਕਾਸ਼ਵਾਣੀ ਅਤੇ ਦੂਰਦਰਸ਼ਨ (ਡੀਡੀ) ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 2,539.61 ਕਰੋੜ ਰੁਪਏ ਦੀ ਲਾਗਤ ਨਾਲ ਕੇਂਦਰੀ ਸੈਕਟਰ ਯੋਜਨਾ ਪ੍ਰਸਾਰਣ ਬੁਨਿਆਦੀ ਢਾਂਚਾ ਅਤੇ ਨੈੱਟਵਰਕ ਵਿਕਾਸ (ਬ੍ਰਾਡਕਾਸਟਿੰਗ ਇਨਫ੍ਰਾਸਟ੍ਰਕਚਰ ਐਂਡ ਨੈੱਟਵਰਕ ਡਿਵੈਲਪਮੈਂਟ)(ਬੀਆਈਐੱਨਡੀ) ਬਾਰੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰਾਲੇ ਦੀ ਪ੍ਰਸਾਰਣ ਬੁਨਿਆਦੀ ਢਾਂਚਾ ਅਤੇ ਨੈੱਟਵਰਕ ਵਿਕਾਸ ਯੋਜਨਾ ਪ੍ਰਸਾਰ ਭਾਰਤੀ ਨੂੰ ਇਸ ਦੇ ਪ੍ਰਸਾਰਣ ਬੁਨਿਆਦੀ ਢਾਂਚੇ ਦੇ ਵਿਸਤਾਰ ਅਤੇ ਅੱਪਗ੍ਰੇਡੇਸ਼ਨ, ਸਮੱਗਰੀ ਵਿਕਾਸ ਅਤੇ ਸੰਗਠਨ ਨਾਲ ਸਬੰਧਤ ਸਿਵਲ ਕਾਰਜਾਂ ਨਾਲ ਸਬੰਧਿਤ ਖਰਚਿਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਸਾਧਨ ਹੈ।

ਪ੍ਰਧਾਨ ਮੰਤਰੀ 29-30 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ

September 27th, 12:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਤੇ 30 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। 29 ਸਤੰਬਰ ਨੂੰ ਸਵੇਰੇ 11 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਸੂਰਤ ਵਿੱਚ 3400 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਭਾਵਨਗਰ ਦੀ ਯਾਤਰਾ ਕਰਨਗੇ। ਪ੍ਰਧਾਨ ਮੰਤਰੀ ਉਥੇ ਦੁਪਹਿਰ ਕਰੀਬ 2 ਵਜੇ 5200 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਸ਼ਾਮ ਕਰੀਬ 7 ਵਜੇ ਪ੍ਰਧਾਨ ਮੰਤਰੀ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ। ਰਾਤ ਕਰੀਬ 9 ਵਜੇ ਪ੍ਰਧਾਨ ਮੰਤਰੀ ਅਹਿਮਦਾਬਾਦ ਦੇ ਜੀਐੱਮਡੀਸੀ ਮੈਦਾਨ ਵਿੱਚ ਨਵਰਾਤਰੀ ਫੈਸਟੀਵਲ ਵਿੱਚ ਸ਼ਾਮਲ ਹੋਣਗੇ।

ਆਓ ਅਸੀਂ ਉਤਸ਼ਾਹ ਬਣਾਈ ਰੱਖੀਏ ਅਤੇ ਆਪਣੇ ਨੌਜਵਾਨਾਂ ਨੂੰ ਖੇਡ ਦੇ ਮੈਦਾਨ 'ਤੇ ਉਪਲਬਧੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕਰੀਏ: ਪ੍ਰਧਾਨ ਮੰਤਰੀ

December 05th, 10:46 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਆਓ ਅਸੀਂ ਉਤਸ਼ਾਹ ਬਣਾਈ ਰੱਖੀਏ ਅਤੇ ਆਪਣੇ ਨੌਜਵਾਨਾਂ ਨੂੰ ਖੇਡ ਦੇ ਮੈਦਾਨ ਵਿੱਚ ਉਪਲਬਧੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕਰੀਏ।

PM congratulates people for getting their own State Doordarshan channels on DD Free Dish

March 09th, 07:01 pm

The Prime Minister, Shri Narendra Modi has congratulated people for getting their State Doordarshan channels on DD Free Dish for the first time.

PM to interact directly with farmers across the country tomorrow

June 19th, 07:17 pm

Prime Minister Shri Narendra Modi will interact directly with farmers across the country through video bridge at 9.30am tomorrow. The interaction will provide an opportunity to hear directly from the farmers. Initiatives related to doubling the farmer’s income will also be discussed.

Technology is becoming an inseparable part of our lives: PM Modi during Mann Ki Baat

February 26th, 11:33 am

PM Narendra Modi today addressed the nation through his Mann Ki Baat. PM spoke on a wide range of topics - achievements of ISRO, digitization, cleanliness, pyang and women empowerment. The Prime Minister also said that attraction of Science for our young generation should increase and the country needs more and more scientists.

People’s messages to make this Diwali special for Armed Forces

October 23rd, 09:18 am

The great respect and admiration that the nation has for our Armed Forces, will find expression this festive season, through a unique campaign being led by Prime Minister Narendra Modi. The #Sandesh2Soldiers campaign gives every citizen an opportunity to spread happiness and cheer among the Indian Armed Forces, who are guarding our nation’s frontiers, far from their loved ones on Diwali.

Text of PM’s address at launching ceremony of DD Kisan Channel

May 26th, 09:21 pm



PM launches DD Kisan – India's first television channel dedicated to farmers

May 26th, 06:22 pm