ਪ੍ਰਧਾਨ ਮੰਤਰੀ ਨੇ ਸੀਨੀਅਰ ਪਰਮਾਣੂ ਵਿਗਿਆਨੀ, ਡਾ. ਰਾਜਾਗੋਪਾਲਾ ਚਿਦੰਬਰਮ (Dr. Rajagopala Chidambaram) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
January 04th, 12:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਪਰਮਾਣੂ ਵਿਗਿਆਨੀ, ਡਾ. ਰਾਜਾਗੋਪਾਲਾ ਚਿਦੰਬਰਮ (Dr. Rajagopala Chidambaram) ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਰਾਜਾਗੋਪਾਲਾ ਚਿਦੰਬਰਮ ਭਾਰਤ ਦੇ ਪਰਮਾਣੂ ਪ੍ਰੋਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਪ੍ਰਮੁੱਖ ਵਿਗਿਆਨੀਆਂ ਵਿੱਚੋਂ ਇੱਕ ਸੀ ਅਤੇ ਉਨ੍ਹਾਂ ਨੇ ਭਾਰਤ ਦੀ ਵਿਗਿਆਨਿਕ ਅਤੇ ਸਾਮਰਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।