ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 24th, 08:48 pm

ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ

November 24th, 08:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।

ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ

November 22nd, 10:50 pm

ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ

November 22nd, 09:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”

ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ

November 09th, 11:00 am

ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ

November 09th, 10:40 am

ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮ

ਮਹਾਰਾਸ਼ਟਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

September 29th, 12:45 pm

ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜੀਤ ਪਵਾਰ ਜੀ, ਪੁਣੇ ਦੇ ਸਾਂਸਦ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਯੁਵਾ ਸਾਥੀ ਭਾਈ ਮੁਰਲੀਧਰ, ਕੇਂਦਰ ਦੇ ਹੋਰ ਮੰਤਰੀ ਜੋ ਵੀਡੀਓ ਕਾਨਫਰੰਸ ਨਾਲ ਜੁੜੇ ਹੋਏ ਹਨ, ਮਹਾਰਾਸ਼ਟਰ ਦੇ ਸਾਰੇ ਸੀਨੀਅਰ ਮੰਤਰੀਗਣ ਵੀ ਮੇਰੇ ਸਾਹਮਣੇ ਮੈਨੂੰ ਦਿਖਾਈ ਦੇ ਰਹੇ ਹਨ, ਸਾਂਸਦਗਣ, ਵਿਧਾਇਕਗਣ, ਅਤੇ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

September 29th, 12:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।

ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 26th, 05:15 pm

ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ

September 26th, 05:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।

ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ (SEMICON India) 2024 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 11th, 12:00 pm

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਜਿਤਿਨ ਪ੍ਰਸਾਦ, ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਨਾਲ ਜੁੜੇ ਸਾਰੇ ਦਿੱਗਜ, ਐਜੂਕੇਸ਼ਨ, ਰਿਸਰਚ ਅਤੇ ਇਨੋਵੇਸ਼ਨ ਵਰਲਡ ਨਾਲ ਜੁੜੇ ਸਾਰੇ ਸਾਥੀ, ਹੋਰ ਅਤਿਥੀਗਣ, ਦੇਵੀਓ ਅਤੇ ਸੱਜਣੋ! ਆਪ ਸਭ ਨੂੰ ਨਮਸਕਾਰ !

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ 2024 ਦਾ ਉਦਘਾਟਨ ਕੀਤਾ

September 11th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਐਕਸਪੋ ਮਾਰਟ, ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। 11 ਤੋਂ 13 ਸਤੰਬਰ ਤੱਕ ਚਲਣ ਵਾਲੀ ਇਸ ਤਿੰਨ ਦਿਨੀਂ ਕਾਨਫਰੰਸ ਵਿੱਚ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ (India’s semiconductor strategy and policy) ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਭਾਰਤ ਨੂੰ ਸੈਮੀਕੰਡਕਟਰਸ (semiconductors) ਦੇ ਲਈ ਇੱਕ ਗਲੋਬਲ ਹੱਬ (global hub) ਬਣਾਉਣਾ ਹੈ।

ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 31st, 12:16 pm

ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ

August 31st, 11:55 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।

ਪ੍ਰਧਾਨ ਮੰਤਰੀ ਨੇ ਆਸਟ੍ਰੀਆ-ਭਾਰਤ ਸੀਈਓਸ ਮੀਟਿੰਗ ਨੂੰ ਸੰਬੋਧਨ ਕੀਤਾ

July 10th, 07:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੀਆ ਦੇ ਚਾਂਸਲਰ ਮਹਾਮਹਿਮ ਸ਼੍ਰੀ ਕਾਰਲ ਨੇਹਮਰ ਨੇ ਅੱਜ ਇਨਫ੍ਰਾਸਟ੍ਰਕਚਰ, ਆਟੋਮੋਬਾਇਲ ਐਨਰਜੀ, ਇੰਜੀਨਿਅਰਿੰਗ ਅਤੇ ਸਟਾਰਟ-ਅੱਪਸ ਸਮੇਤ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਆਸਟ੍ਰਿਆਈ ਅਤੇ ਭਾਰਤੀ ਮੁੱਖ ਕਾਰਜਕਾਰੀ ਅਧਿਕਾਰੀਆਂ (CEOs) ਦੇ ਇੱਕ ਸਮੂਹ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ।

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (India’s Techade: Chips for Viksit Bharat) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 13th, 11:30 am

ਅੱਜ ਦਾ ਇਹ ਦਿਨ ਇਤਿਹਾਸਿਕ ਹੈ। ਅੱਜ ਅਸੀਂ ਇਤਿਹਾਸ ਭੀ ਰਚ ਰਹੇ ਹਾਂ ਅਤੇ ਉੱਜਵਲ ਭਵਿੱਖ ਦੀ ਤਰਫ਼ ਇੱਕ ਬਹੁਤ ਬੜਾ ਮਜ਼ਬੂਤ ਕਦਮ ਭੀ ਉਠਾ ਰਹੇ ਹਾਂ। ਅੱਜ Semi-conductor manufacturing ਨਾਲ ਜੁੜੇ ਕਰੀਬ ਸਵਾ ਲੱਖ ਕਰੋੜ ਰੁਪਏ ਦੇ ਤਿੰਨ ਬੜੇ ਪ੍ਰੋਜੈਕਟਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਗੁਜਰਾਤ ਦੇ ਧੋਲੇਰਾ ਅਤੇ ਸਾਣੰਦ ਵਿੱਚ Semi-conductor Facility ਹੋਵੇ, ਅਸਾਮ ਦੇ ਮੋਰੀਗਾਓਂ ਵਿੱਚ Semi-conductor Facility ਹੋਵੇ, ਇਹ ਭਾਰਤ ਨੂੰ Semi-conductor manufacturing ਦਾ ਇੱਕ ਬੜਾ ਗਲੋਬਲ ਹੱਬ ਬਣਾਉਣ ਵਿੱਚ ਮਦਦ ਕਰਨਗੇ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਮਹੱਤਵਪੂਰਨ ਪਹਿਲ ਦੇ ਲਈ, ਇੱਕ ਮਹੱਤਵਪੂਰਨ ਸ਼ੁਰੂਆਤ ਦੇ ਲਈ, ਇੱਕ ਮਜ਼ਬੂਤ ਕਦਮ ਦੇ ਲਈ, ਇਸ ਆਯੋਜਨ ਨੂੰ ਲੈ ਕੇ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਇਸ ਕਾਰਜਕ੍ਰਮ ਵਿੱਚ Taiwan ਦੇ ਸਾਡੇ ਸਾਥੀ ਭੀ ਵਰਚੁਅਲ ਰੂਪ ਨਾਲ ਸ਼ਾਮਲ ਹੋਏ ਹਨ। ਮੈਂ ਭੀ ਭਾਰਤ ਦੇ ਇਨ੍ਹਾਂ ਪ੍ਰਯਾਸਾਂ ਤੋਂ ਕਾਫੀ ਉਤਸ਼ਾਹਿਤ ਹਾਂ।

ਪ੍ਰਧਾਨ ਮੰਤਰੀ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਵਿੱਚ ਸ਼ਾਮਲ ਹੋਏ

March 13th, 11:12 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਨੂੰ ਸੰਬੋਧਨ ਕੀਤਾ ਅਤੇ ਲਗਭਗ 1.25 ਲੱਖ ਕਰੋੜ ਰੁਪਏ ਦੇ ਤਿੰਨ ਸੈਮੀਕੰਡਕਟਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਗੁਜਰਾਤ ਦੇ ਧੋਲੇਰਾ ਵਿੱਚ ਵਿਸ਼ੇਸ਼ ਨਿਵੇਸ਼ ਖੇਤਰ (ਡੀਐੱਸਆਈਆਰ- DSIR) ਵਿੱਚ ਸੈਮੀਕੰਡਕਟਰ ਨਿਰਮਾਣ ਸੁਵਿਧਾ (Semiconductor fabrication facility), ਅਸਾਮ ਦੇ ਮੋਰੀਗਾਓਂ(Morigaon) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਅਤੇ ਗੁਜਰਾਤ ਦੇ ਸਾਣੰਦ(Sanand) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਸ਼ਾਮਲ ਹਨ।

Cabinet approves amendment in the Foreign Direct Investment (FDI) policy on Space Sector

February 21st, 11:06 pm

The Union Cabinet chaired by Prime Minister Shri Narendra Modi approved the amendment in Foreign Direct Investment (FDI) policy on space sector. Now, the satellites sub-sector has been pided into three different activities with defined limits for foreign investment in each such sector.

ਲਖਨਊ ਵਿੱਚ ਯੂਪੀ ਗਲੋਬਲ ਇਨਵੈਸਟਰਸ ਸਮਿਟ ਦੇ ਚੌਥੇ ਗ੍ਰਾਉਂਡਬ੍ਰੇਕਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

February 19th, 03:00 pm

ਅੱਜ ਅਸੀਂ ਇੱਥੇ ਵਿਕਸਿਤ ਭਾਰਤ ਦੇ ਲਈ ਵਿਕਸਿਤ ਉੱਤਰ ਪ੍ਰਦੇਸ਼ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਇਕਜੁੱਟ ਹੋਏ ਹਾਂ। ਅਤੇ ਮੈਨੂੰ ਦੱਸਿਆ ਗਿਆ ਕਿ ਇਸ ਸਮੇਂ ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਯੂਪੀ ਦੀ 400 ਤੋਂ ਜ਼ਿਆਦਾ ਵਿਧਾਨ ਸਭਾ ਸੀਟਾਂ ‘ਤੇ ਲੱਖਾਂ ਲੋਕ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਜੋ ਲੋਕ ਟੈਕਨੋਲੋਜੀ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ ਹਨ, ਮੈਂ ਮੇਰੇ ਇਨ੍ਹਾਂ ਸਾਰੇ ਪਰਿਵਾਰਜਨਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। 7-8 ਵਰ੍ਹੇ ਪਹਿਲਾਂ ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਉੱਤਰ ਪ੍ਰਦੇਸ਼ ਵਿੱਚ ਵੀ ਨਿਵੇਸ਼ ਅਤੇ ਨੌਕਰੀਆਂ ਨੂੰ ਲੈ ਕੇ ਅਜਿਹਾ ਮਾਹੌਲ ਬਣੇਗਾ। ਚਾਰੋਂ ਤਰਫ਼ ਅਪਰਾਧ, ਦੰਗੇ, ਛੀਨਾ-ਛਪਟੀ, ਇਹੀ ਖਬਰਾਂ ਆਉਂਦੀਆਂ ਰਹਿੰਦੀਆਂ ਸਨ। ਉਸ ਦੌਰਾਨ ਅਗਰ ਕੋਈ ਕਹਿੰਦਾ ਕਿ ਯੂਪੀ ਨੂੰ ਵਿਕਸਿਤ ਬਣਾਵਾਂਗੇ, ਤਾਂ ਸ਼ਾਇਦ ਕੋਈ ਸੁਣਨ ਨੂੰ ਵੀ ਤਿਆਰ ਨਹੀਂ ਹੁੰਦਾ, ਵਿਸ਼ਵਾਸ ਕਰਨ ਦਾ ਤਾਂ ਸਵਾਲ ਹੀ ਨਹੀਂ ਸੀ। ਲੇਕਿਨ ਅੱਜ ਦੇਖੋ, ਲੱਖਾਂ ਕਰੋੜ ਰੁਪਏ ਦਾ ਨਿਵੇਸ਼ ਉੱਤਰ ਪ੍ਰਦੇਸ਼ ਦੀ ਧਰਤੀ ‘ਤੇ ਉਤਰ ਰਿਹਾ ਹੈ। ਅਤੇ ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਅਤੇ ਮੇਰੇ ਉੱਤਰ ਪ੍ਰਦੇਸ਼ ਵਿੱਚ ਜਦੋਂ ਕੁਝ ਹੁੰਦਾ ਹੈ ਤਾਂ ਮੈਨੂੰ ਸਭ ਤੋਂ ਜ਼ਿਆਦਾ ਆਨੰਦ ਹੁੰਦਾ ਹੈ। ਅੱਜ ਹਜ਼ਾਰਾਂ ਪ੍ਰੋਜੈਕਟਸ ‘ਤੇ ਕੰਮ ਸ਼ੁਰੂ ਹੋ ਰਿਹਾ ਹੈ। ਇਹ ਜੋ ਫੈਕਟਰੀਆਂ ਲਗ ਰਹੀਆਂ ਹਨ, ਇਹ ਜੋ ਉਦਯੋਗ ਲਗ ਰਹੇ ਹਨ, ਇਹ ਯੂਪੀ ਦੀ ਤਸਵੀਰ ਬਦਲਣ ਵਾਲੇ ਹਨ। ਮੈਂ ਸਾਰੇ ਨਿਵੇਸ਼ਕਾਂ ਨੂੰ, ਅਤੇ ਖਾਸ ਤੌਰ ‘ਤੇ ਯੂਪੀ ਦੇ ਸਾਰੇ ਨੌਜਵਾਨਾਂ ਨੂੰ ਵਿਸ਼ੇਸ਼ ਰੂਪ ਨਾਲ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ

February 19th, 02:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਰਵਰੀ 2023 ਵਿੱਚ ਆਯੋਜਿਤ ਯੂਪੀ ਗਲੋਬਲ ਇਨਵੈਸਟਰਸ ਸਮਿਟ 2023 ਦੇ ਚੌਥੇ ਗਰਾਊਂਡਬ੍ਰੇਕਿੰਗ ਸਮਾਰੋਹ ਵਿੱਚ ਪੂਰੇ ਉੱਤਰ ਪ੍ਰਦੇਸ਼ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ 14000 ਪ੍ਰੋਜੈਕਟਸ ਸ਼ੁਰੂ ਕੀਤੇ। ਇਹ ਪ੍ਰੋਜੈਕਟਸ ਮੈਨੂਫੈਕਚਰਿੰਗ, ਅਖੁੱਟ ਊਰਜਾ, ਆਈਟੀ ਅਤੇ ਆਈਟੀਈਐੱਸ, ਫੂਡ ਪ੍ਰੋਸੈੱਸਿੰਗ, ਹਾਊਸਿੰਗ ਅਤੇ ਰੀਅਲ ਅਸਟੇਟ, ਹੌਸਪਿਟੈਲਿਟੀ ਤੇ ਐਂਟਰਟੇਨਮੈਂਟ ਅਤੇ ਸਿੱਖਿਆ ਆਦਿ ਜਿਹੇ ਖੇਤਰਾਂ ਨਾਲ ਸਬੰਧਿਤ ਹਨ।