Thanks to collective efforts, India's Tiger population has been increasing over time: PM Modi
December 03rd, 07:10 pm
Lauding the collective efforts of conservation of tigers, the Prime Minister Shri Narendra Modi today remarked that India's Tiger population has been increasing over time. He said that addition of 57th tiger reserve in India was in line with our centuries old ethos of caring for nature.ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਭਾਰਤ-ਕੈਰੀਕੌਮ ਸਮਿਟ (India-CARICOM Summit) ਦੇ ਅਵਸਰ ‘ਤੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੀਆ ਅਮੋਰ ਮੋਟਲੀ (H.E. Ms. Mia Amor Mottley) ਨਾਲ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੇ ਦੌਰਾਨ ਦੋਹਾਂ ਲੀਡਰਾਂ ਨੇ ਭਾਰਤ ਅਤੇ ਬਾਰਬਾਡੋਸ ਦੇ ਦਰਮਿਆਨ ਦੁਵੱਲੇ ਸਬੰਧਾਂ ਦੀ ਮੁੜ-ਪੁਸ਼ਟੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਭੀ ਸਕਾਰਾਤਮਕ ਚਰਚਾ ਕੀਤੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ, ਡਾ. ਇਰਫਾਨ ਅਲੀ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (‘Ek Ped Maa Ke Naam’ movement) ਵਿੱਚ ਹਿੱਸਾ ਲਿਆ
November 20th, 11:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ, ਡਾ. ਇਰਫਾਨ ਅਲੀ ਨੇ ਗੁਆਨਾ ਦੇ ਜਾਰਜਟਾਊਨ ਵਿਖੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (‘Ek Ped Maa Ke Naam’ movement) ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਇਸ ਨੂੰ ਸਥਿਰਤਾ ਦੇ ਲਈ ਸਾਂਝੀ ਪ੍ਰਤੀਬੱਧਤਾ ਦੱਸਿਆ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 16th, 02:00 pm
ਅੱਜ ਵਿਕਸਿਤ ਭਾਰਤ ਦੀ ਯਾਤਰਾ ਦਾ ਇੱਕ ਅਹਿਮ ਪੜਾਅ ਹੈ। ਇਹ ਨਵਾਂ ਤੁਤੂਕੁਕੱਡੀ ਇੰਟਰਨੈਸ਼ਨਲ ਕੰਟੇਨਰ ਟਰਮੀਨਲ ਭਾਰਤ ਦੇ ਮਰੀਨ ਇਨਫ੍ਰਾਸਟ੍ਰਕਚਰ ਦਾ ਨਵਾਂ ਸਿਤਾਰਾ ਹੈ। ਇਸ ਨਵੇਂ ਟਰਮੀਨਲ ਤੋਂ V.O.ਚਿੰਤਬਰ ਨਾਰ ਪੋਰਟ ਦੀ ਸਮਰੱਥਾ ਵਿੱਚ ਵੀ ਵਿਸਤਾਰ ਹੋਵੇਗਾ। Fourteen ਮੀਟਰ ਤੋਂ ਜ਼ਿਆਦਾ deep draft...Three Hundred ਤੋਂ ਜ਼ਿਆਦਾ ਮੀਟਰ ਬਰਥ ਵਾਲਾ ਨਵਾਂ ਟਰਮੀਨਲ..... ਇਸ ਪੋਰਟ ਦੀ capacity ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਇਸ ਨਾਲ V.O.C ਪੋਰਟ ‘ਤੇ logistics costs ਵਿੱਚ ਕਮੀ ਆਵੇਗੀ ਅਤੇ ਭਾਰਤ ਦੇ foreign exchange ਦੀ ਵੀ ਬਚਤ ਹੋਵੇਗੀ। ਮੈਂ ਇਸ ਦੇ ਲਈ ਤੁਹਾਨੂੰ ਸਭ ਨੂੰ, ਤਮਿਲ ਨਾਡੂ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ
September 16th, 01:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਵਿਕਸਿਤ ਰਾਸ਼ਟਰ ਬਣਨ ਦੀ ਯਾਤਰਾ ਦਾ ਇੱਕ ਅਹਿਮ ਪੜਾਅ ਹੈ। ਉਨ੍ਹਾਂ ਨੇ ਨਵੇਂ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਨੂੰ ‘ਭਾਰਤ ਦੇ ਸਮੁੰਦਰੀ ਬੁਨਿਆਦੀ ਢਾਂਚੇ ਦੀ ਇੱਕ ਨਵੀਂ ਉਪਲਬਧੀ’ ਦੱਸਿਆ। ਵੀ. ਓ. ਚਿਦੰਬਰਨਾਰ ਬੰਦਰਗਾਹ ਦੇ ਵਿਸਤਾਰ ਵਿੱਚ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 14 ਮੀਟਰ ਤੋਂ ਵੱਧ ਡੂੰਘੇ ਡ੍ਰਾਫਟ ਅਤੇ 300 ਮੀਟਰ ਤੋਂ ਅਧਿਕ ਲੰਬੇ ਬਰਥ ਦੇ ਨਾਲ, ਇਹ ਟਰਮੀਨਲ ਵੀ. ਓ. ਸੀ. ਬੰਦਰਗਾਹ ਦੀ ਸਮਰੱਥਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।