The relationship between India and Kuwait is one of civilizations, seas and commerce: PM Modi
December 21st, 06:34 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.Prime Minister Shri Narendra Modi addresses Indian Community at ‘Hala Modi’ event in Kuwait
December 21st, 06:30 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਦਾ ਹਿੱਸਾ ਬਣਨ ਦੇ ਲਈ ਕੁਇਜ਼ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
November 27th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੌਜਵਾਨਾਂ ਨੂੰ ਇਤਿਹਾਸਿਕ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ (Viksit Bharat Young Leaders Dialogue) ਦਾ ਹਿੱਸਾ ਬਣਨ ਦੇ ਲਈ ਕੁਇਜ਼ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਵਿਕਸਿਤ ਭਾਰਤ (Viksit Bharat) ਦੇ ਸਾਡੇ ਲਕਸ਼ ਨੂੰ ਪ੍ਰਾਪਤ ਕਰਨ ਵਿੱਚ ਉਨ੍ਹਾਂ ਦਾ ਅਭੁੱਲ ਯੋਗਦਾਨ ਹੋਵੇਗਾ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਸੰਸਦ ਦੇ ਸਰਤ ਰੁੱਤ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 10:31 am
ਸਰਤ ਰੁੱਤ ਸੈਸ਼ਨ ਹੈ ਅਤੇ ਮਾਹੌਲ ਭੀ ਠੰਢਾ ਹੀ ਰਹੇਗਾ। 2024 ਦਾ ਇਹ ਅੰਤਿਮ ਕਾਲਖੰਡ ਚਲ ਰਿਹਾ ਹੈ, ਦੇਸ਼ ਪੂਰੇ ਉਮੰਗ ਅਤੇ ਉਤਸ਼ਾਹ ਦੇ ਨਾਲ 2025 ਦੇ ਸੁਆਗਤ ਦੀ ਤਿਆਰੀ ਵਿੱਚ ਭੀ ਲਗਿਆ ਹੋਇਆ ਹੈ।ਪ੍ਰਧਾਨ ਮੰਤਰੀ 25 ਨਵੰਬਰ ਨੂੰ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮਲੇਨ 2024 ਦਾ ਉਦਘਾਟਨ ਕਰਨਗੇ
November 24th, 05:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਨਵੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਾਪਮ (Bharat Mandapam) ਵਿੱਚ ਦੁਪਹਿਰ ਕਰੀਬ 3 ਵਜੇ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮੇਲਨ 2024 ਦਾ ਉਦਘਾਟਨ ਕਰਨਗੇ ਅਤੇ ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹੇ 2025 ਦੀ ਸ਼ੁਰੂਆਤ ਕਰਨਗੇ।ਦੂਸਰੇ ਭਾਰਤ-ਕੈਰੀਕੌਮ ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਭਾਸ਼ਣ (ਦੀਆਂ ਸਮਾਪਨ ਟਿੱਪਣੀਆਂ)
November 21st, 02:21 am
ਮੈਂ ਆਪ ਸਭ ਦੇ ਬਹੁਮੁੱਲੇ ਸੁਝਾਵਾਂ ਅਤੇ ਵਿਅਕਤ ਕੀਤੇ ਗਏ ਸਕਾਰਾਤਮਕ ਵਿਚਾਰਾਂ ਦਾ ਸੁਆਗਤ ਕਰਦਾ ਹਾਂ। ਭਾਰਤ ਦੇ ਪ੍ਰਸਤਾਵਾਂ ਦੇ ਸਬੰਧ ਵਿੱਚ ਮੇਰੀ ਟੀਮ ਤੁਹਾਡੇ ਨਾਲ ਸਾਰੇ ਵੇਰਵੇ ਸਾਂਝੇ ਕਰੇਗੀ ਅਤੇ ਅਸੀਂ ਸਾਰੇ ਵਿਸ਼ਿਆਂ ‘ਤੇ ਸਮਾਂਬੱਧ ਤਰੀਕੇ ਨਾਲ ਅੱਗੇ ਵਧਾਂਗੇ।ਟਿਕਾਊ ਵਿਕਾਸ ਲਕਸ਼ਾਂ ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਆਲਮੀ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ: ਪ੍ਰਧਾਨ ਮੰਤਰੀ
November 20th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਵਿਸ਼ਵ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ।ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।