
ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 11:50 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਨਵਸਾਰੀ ਦੇ ਸੰਸਦ ਅਤੇ ਕੇਂਦਰ ਸਰਕਾਰ ਵਿੱਚ ਮੇਰੇ ਸਾਥੀ, ਕੇਂਦਰੀ ਮੰਤਰੀ ਭਾਈ ਸੀ ਆਰ ਪਾਟਿਲ, ਮੰਚ ’ਤੇ ਮੌਜੂਦ ਪੰਚਾਇਤ ਦੇ ਮੈਂਬਰਗਣ ਅਤੇ ਲੱਖਪਤੀ ਦੀਦੀਆਂ, ਹੋਰ ਜਨਪ੍ਰਤੀਨਿਧੀਗਣ ਅਤੇ ਇੱਥੇ ਵੱਡੀ ਗਿਣਤੀ ਵਿੱਚ ਆਏ, ਵਿਸ਼ੇਸ਼ ਕਰਕੇ ਮੇਰੀਆਂ ਮਾਤਾਂਵਾਂ-ਭੈਣਾਂ ਅਤੇ ਬੇਟੀਆਂ, ਤੁਹਾਨੂੰ ਸਾਰਿਆਂ ਨੂੰ ਨਮਸਕਾਰ !
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਯੋਜਨਾਵਾਂ ਨੂੰ ਲਾਂਚ ਕੀਤਾ
March 08th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਕੀਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਮੌਜੂਦ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦੇ ਪਿਆਰ, ਸਨੇਹ ਅਤੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ ਅਤੇ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਸ ਵਿਸ਼ੇਸ਼ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮਹਾਕੁੰਭ ਵਿੱਚ ਉਨ੍ਹਾਂ ਨੂੰ ਮਾਂ ਗੰਗਾ ਦਾ ਅਸ਼ੀਰਵਾਦ ਮਿਲਿਆ ਸੀ, ਜਦਕਿ ਅੱਜ ਮਾਤ੍ਰਸ਼ਕਤੀ ਦੇ ਮਹਾਕੁੰਭ ਵਿੱਚ ਉਨ੍ਹਾਂ ਨੂੰ ਅਸ਼ੀਰਵਾਦ ਮਿਲਿਆ। ਪ੍ਰਧਾਨ ਮੰਤਰੀ ਨੇ ਅੱਜ ਗੁਜਰਾਤ ਵਿੱਚ ਦੋ ਯੋਜਨਾਵਾਂ, ਜੀ-ਸਫਲ (ਆਜੀਵਿਕਾ ਵਧਾਉਣ ਦੇ ਲਈ ਅੰਤਯੋਦਯ ਪਰਿਵਾਰਾਂ ਦੇ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਦੇ ਲਈ ਵਿਅਕਤੀਆਂ ਦੀ ਗੁਜਰਾਤ ਮੈਂਟਰਸ਼ਿਪ ਅਤੇ ਐਕਸੀਲੇਰੇਸ਼ਨ ਯੋਜਨਾ) ਦੀ ਸ਼ੁਰੂਆਤ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਵਿਭਿੰਨ ਯੋਜਨਾਵਾਂ ਦੇ ਧਨ ਨੂੰ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਗਿਆ ਹੈ ਅਤੇ ਇਸ ਉਪਲਬਧੀ ਦੇ ਲਈ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ 7-8 ਮਾਰਚ ਨੂੰ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ
March 07th, 07:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।