ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਪ੍ਰਧਾਨ ਮੰਤਰੀ 26 ਸਤੰਬਰ ਨੂੰ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
September 25th, 06:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 26 ਸਤੰਬਰ 2023 ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸ਼ਾਮ 4 ਵਜੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।