ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 17th, 07:44 pm
ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਹਾਮਹਿਮ ਸ਼੍ਰੀ ਜੇਕ ਸੁਲਿਵਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 14th, 11:53 pm
ਪ੍ਰਧਾਨ ਮੰਤਰੀ ਨੇ ਲਗਾਤਾਰ ਤੀਸਰੀ ਵਾਰ ਅਹੁਦਾ ਸੰਭਾਲਣ ‘ਤੇ ਦਿੱਤੀ ਗਈ ਵਧਾਈ ਦੇ ਲਈ ਪ੍ਰਧਾਨ ਮੰਤਰੀ ਕਿਸ਼ਿਦਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਗੱਲ ਦੀ ਪੁਸਟੀ ਕੀਤੀ ਕਿ ਉਨ੍ਹਾਂ ਦੇ ਤੀਸਰੇ ਕਾਰਜਕਾਲ ਵਿੱਚ ਵੀ ਜਪਾਨ ਦੇ ਨਾਲ ਦੁਵੱਲੇ ਸਬੰਧਾਂ ਨੂੰ ਪ੍ਰਾਥਮਿਕਤਾ ਮਿਲਦੀ ਰਹੇਗੀ। ਦੋਵੇਂ ਨੇਤਾਵਾਂ ਨੇ ਕਿਹਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ֹ‘ਤੇ ਸੰਤੋਸ਼ ਵਿਅਕਤ ਕੀਤਾ। ਦੋਵੇਂ ਨੇਤਾਵਾਂ ਨੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ, ਨਵੇਂ ਅਤੇ ਉੱਭਰਦੇ ਹੋਏ ਖੇਤਰਾਂ ਨੂੰ ਜੋੜਨ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ
June 14th, 11:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੈਲੋਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੈਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਜੀ-7 ਆਊਟਰੀਚ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਪ੍ਰਧਾਨ ਮੰਤਰੀ ਮੈਲੋਨੀ ਦਾ ਧੰਨਵਾਦ ਕੀਤਾ ਅਤੇ ਸਮਿਟ ਦੀ ਸਫਲ ਸਮਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।ਜੀ-7 ਸਮਿਟ ਦੇ ਆਊਟਰੀਚ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
June 14th, 09:54 pm
ਸਭ ਤੋਂ ਪਹਿਲਾਂ, ਇਸ ਸਮਿਟ ਵਿੱਚ ਨਿਮੰਤਰਣ ਦੇ ਲਈ, ਅਤੇ ਸਾਡੀ ਮਹਿਮਾਨ ਨਵਾਜ਼ੀ-ਸਤਿਕਾਰ ਲਈ ਮੈਂ ਪ੍ਰਧਾਨ ਮੰਤਰੀ ਮੈਲੋਨੀ ਦਾ ਹਾਰਦਿਕ ਧੰਨਵਾਦ ਵਿਅਕਤ ਕਰਦਾ ਹਾਂ। ਮੈਂ ਚਾਂਸਲਰ ਸ਼ੋਲਜ਼ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। G-7 ਸਮਿਟ ਦਾ ਇਹ ਆਯੋਜਨ ਵਿਸ਼ੇਸ਼ ਵੀ ਹੈ, ਅਤੇ ਇਤਿਹਾਸਕ ਵੀ ਹੈ। G-7 ਦੇ ਸਾਰੇ ਸਾਥੀਆਂ ਨੂੰ ਇਸ ਸਮੂਹ ਦੀ 50ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਵਧਾਈਆਂ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ
June 14th, 09:41 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਨਵ ਜਾਤੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਦੇ ਤਹਿਤ ਇੱਕ ਵਾਰ ਫਿਰ ਤੋਂ ਚੁਣੇ ਜਾਣ ਦੇ ਬਾਅਦ ਇਸ ਸਮਿਟ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਬਹੁਤ ਸੰਤੋਸ਼ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਨੂੰ ਸਫਲ ਬਣਾਉਣ ਲਈ ਉਸ ਨੂੰ ਮਾਨਵ –ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਜਨਤਕ ਸੇਵਾਵਾਂ ਦੀ ਡਿਲੀਵਰੀ ਦੇ ਲਈ ਡਿਜੀਟਲ ਟੈਕਨੋਲੋਜੀ ਦਾ ਲਾਭ ਲੈਣ ਵਿੱਚ ਭਾਰਤ ਦੀ ਸਫਲਤਾ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 14th, 04:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2024 ਨੂੰ ਇਟਲੀ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੈਂਸਕੀ (Volodymyr Zelenskyy) ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਤੀਸਰੇ ਕਾਰਜਕਾਲ ਲਈ ਚਾਰਜ ਸੰਭਾਲਣ ‘ਤੇ ਹਾਰਦਿਕ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਜੈਲੈਂਸਕੀ ਦਾ ਧੰਨਵਾਦ ਕੀਤਾ।ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ
June 14th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੌਰਾਨ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਸੁਨਕ ਨੇ ਪ੍ਰਧਾਨ ਮੰਤਰੀ ਨੂੰ ਇਤਿਹਾਸਿਕ ਲਗਾਤਾਰ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ। ਦੋਨੋਂ ਰਾਜਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਨੋਂ ਦੇਸ਼ਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 14th, 03:45 pm
ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨੇ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਪਦ ਗ੍ਰਹਿਣ ਕਰਨ ‘ਤੇ ਸ਼ੁਭਕਾਮਨਾਵਾਂ ਲਈ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਮੋਦੀ ਇਟਲੀ ਪਹੁੰਚੇ
June 14th, 02:34 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ7 ਸਮਿਟ ਵਿੱਚ ਹਿੱਸਾ ਲੈਣ ਲਈ ਇਟਲੀ ਪਹੁੰਚੇ। ਯਾਤਰਾ ਦੌਰਾਨ ਪ੍ਰਧਾਨ ਮੰਤਰੀ ਕਈ ਵਿਸ਼ਵ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।ਜੀ7 ਅਪੁਲੀਯਾ ਸਮਿਟ ਲਈ ਇਟਲੀ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਡਿਪਾਰਚਰ ਸਟੇਟਮੈਂਟ
June 13th, 05:51 pm
ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਦੇ ਸੱਦੇ ‘ਤੇ, ਮੈਂ 14 ਜੂਨ, 2024 ਨੂੰ ਜੀ7 ਆਊਟਰੀਚ ਸਮਿਟ ਵਿੱਚ ਹਿੱਸਾ ਲੈਣ ਲਈ ਇਟਲੀ ਦੇ ਅਪੁਲੀਯਾ ਸੈਕਟਰ ਦੀ ਯਾਤਰਾ ‘ਤੇ ਜਾ ਰਿਹਾ ਹੈ।Prime Minister Narendra Modi speaks with the Italian Prime Minister Georgia Meloni
April 25th, 08:58 pm
Prime Minister Shri Narendra Modi had a telephone conversation today with Georgia Meloni, Prime Minister of Italy. PM extended his greetings to PM Meloni and the people of Italy on the occasion of 79th anniversary of Liberation Day.ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ
May 21st, 09:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ 21 ਮਈ, 2023 ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਡਾ ਸਿਲਵਾ (Luiz Inacio Lula da Silva) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ
May 21st, 09:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ 21 ਮਈ, 2023 ਨੂੰ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੇ ਰਾਸ਼ਟਰੀ ਦੇ ਨਾਲ ਮੁਲਾਕਾਤ
May 20th, 07:57 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕ੍ਰੇਨ ਵਿੱਚ ਸੰਘਰਸ਼ ਦਾ ਪੂਰੀ ਦੁਨੀਆ ‘ਤੇ ਗੰਭੀਰ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਾਲਾਂਕਿ, ਇਹ ਉਨ੍ਹਾਂ ਦੇ ਲਈ ਕੋਈ ਰਾਜਨੀਤਕ ਜਾਂ ਆਰਥਿਕ ਮੁੱਦਾ ਨਹੀਂ ਹੈ, ਬਲਕਿ ਮਾਨਵਤਾ ਦਾ, ਮਨੁੱਖੀ ਕਦਰਾਂ-ਕੀਮਤਾਂ ਦਾ ਮੁੱਦਾ ਹੈ।ਕਵਾਡ (QUAD )ਲੀਡਰਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੀ ਉਦਘਾਟਨੀ ਟਿੱਪਣੀਆਂ
May 20th, 05:16 pm
ਅੱਜ ਮਿੱਤਰਾਂ ਦੇ ਦਰਮਿਆਨ ਇਸ Quad ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਪ੍ਰਸੰਨਤਾ ਹੈ। Quad ਸਮੂਹ Indo-Pacific ਵਿੱਚ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਸੁਨਿਸ਼ਚਿਤ ਕਰਨ ਦੇ ਲਈ ਇੱਕ ਮਹੱਤਵਪੂਰਨ platform ਦੇ ਰੂਪ ਵਿੱਚ ਸਥਾਪਿਤ ਹੋ ਚੁੱਕਿਆ ਹੈ। ਇਸ ਵਿੱਚ ਕੋਈ ਸੰਦੇਹ ਨਹੀਂ ਕਿ Indo-Pacific ਖੇਤਰ ਆਲਮੀ ਵਪਾਰ, ਇਨੋਵੇਸ਼ਨ ਅਤੇ ਵਿਕਾਸ ਦਾ ਇੰਜਣ ਹੈ। ਅਸੀਂ ਇੱਕਮਤ ਹਾਂ ਕਿ Indo-Pacific ਦੀ ਸੁਰੱਖਿਆ ਅਤੇ ਸਫ਼ਲਤਾ ਕੇਵਲ ਇਸ ਖੇਤਰ ਦੇ ਲਈ ਹੀ ਨਹੀਂ ਬਲਕਿ ਪੂਰੇ ਵਿਸ਼ਵ ਦੇ ਲਈ ਮਹੱਤਵਪੂਰਨ ਹੈ। ਰਚਨਾਤਕ ਏਜੰਡੇ ਦੇ ਨਾਲ, ਸਾਂਝੀ ਲੋਕਤਾਂਤਰਿਕ ਕਰਦਾਂ-ਕੀਮਤਾਂ ਦੇ ਅਧਾਰ ‘ਤੇ, ਅਸੀਂ ਅੱਗੇ ਵਧ ਰਹੇ ਹਾਂ।ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
May 20th, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਮਈ, 2023 ਨੂੰ ਜਪਾਨ ਦੇ ਹਿਰੋਸ਼ਿਮਾ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਸ, ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ੀਦਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਬਾਇਡਨ ਦੇ ਨਾਲ ਵਿਅਕਤੀਗਤ ਉਪਸਥਿਤੀ ਵਾਲੇ ਤੀਸਰੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲਿਆ।