ਪ੍ਰਧਾਨ ਮੰਤਰੀ ਨੇ ਚਿਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:36 pm

ਦੋਹਾਂ ਲੀਡਰਾਂ ਨੇ ਦੁਵੱਲੇ ਸਬੰਧਾਂ ‘ ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਕਈ ਪਹਿਲਾਂ (several initiatives) ਦੀ ਪਹਿਚਾਣ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਪਬਲਿਕ ਬੁਨਿਆਦੀ ਢਾਂਚਾ, ਸਿਹਤ ਸੇਵਾ, ਆਈਟੀ, ਸਾਇੰਸ ਅਤੇ ਟੈਕਨੋਲੋਜੀ, ਪੁਲਾੜ, ਅਖੁੱਟ ਊਰਜਾ ਅਤੇ ਰੱਖਿਆ (digital public infrastructure, healthcare, IT, science & technology, space, renewable energy and defence) ਵਿੱਚ ਭਾਰਤ ਦੀ ਸਮਰੱਥਾ ‘ਤੇ ਪ੍ਰਕਾਸ਼ ਪਾਇਆ ਅਤੇ ਇਨ੍ਹਾਂ ਖੇਤਰਾਂ ਵਿੱਚ ਚਿਲੀ ਦੇ ਨਾਲ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਭਾਰਤ ਦੀ ਇੱਛਾ ਵਿਅਕਤ ਕੀਤੀ।