
ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।