
ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।
ਪ੍ਰਧਾਨ ਮੰਤਰੀ ਨੇ ਭਾਰਤ ਭਰ ਵਿੱਚ ਆਜੀਵਿਕਾ ਨੂੰ ਹੁਲਾਰਾ ਦੇਣ, ਜ਼ਮੀਨੀ ਪੱਧਰ ‘ਤੇ ਰੋਜ਼ਗਾਰ ਨੂੰ ਗਤੀ ਦੇਣ ਅਤੇ ਆਰਥਿਕ ਵਿਕਾਸ ਨੂੰ ਸੁਨਿਸ਼ਚਿਤ ਕਰਨ ਦੇ ਲਈ ਜੈੱਮ (GeM) ਦੀ ਸ਼ਲਾਘਾ ਕੀਤੀ
April 01st, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਭਰ ਵਿੱਚ ਆਜੀਵਿਕਾ ਨੂੰ ਹੁਲਾਰਾ ਦੇਣ, ਜ਼ਮੀਨੀ ਪੱਧਰ ‘ਤੇ ਰੋਜ਼ਗਾਰ ਨੂੰ ਗਤੀ ਦੇਣ ਅਤੇ ਆਰਥਿਕ ਵਿਕਾਸ ਨੂੰ ਸੁਨਿਸ਼ਚਿਤ ਕਰਨ ਦੇ ਲਈ ਸਰਕਾਰੀ ਈ-ਮਾਰਕਿਟਪਲੇਸ (Government e-Marketplace)(ਜੈੱਮ/ਜੀਈਐੱਮ-GeM) ਪੋਰਟਲ ਦੀ ਸ਼ਲਾਘਾ ਕੀਤੀ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਗਵਰਨਮੈਂਟ ਈ-ਮਾਰਕਿਟਪਲੇਸ (ਜੀਈਐੱਮ-GeM) ਪੋਰਟਲ ਨੇ 8 ਸਾਲ ਪੂਰੇ ਕੀਤੇ; ਪ੍ਰਧਾਨ ਮੰਤਰੀ ਨੇ ਹਿਤਧਾਰਕਾਂ ਨੂੰ ਵਧਾਈਆਂ ਦਿੱਤੀਆਂ
August 09th, 01:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਵਰਨਮੈਂਟ ਈ-ਮਾਰਕਿਟਪਲੇਸ (ਜੀਈਐੱਮ-GeM) ਦੇ 8 ਸਾਲ ਪੂਰੇ ਹੋਣ ‘ਤੇ ਇਸ ਦੇ ਸਾਰੇ ਹਿਤਧਾਰਕਾਂ ਨੂੰ ਵਧਾਈਆਂ ਦਿੱਤੀਆਂ।PM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.ਨਵੀਂ ਦਿੱਲੀ ਵਿੱਚ, ਭਾਰਤ ਮੰਡਪਮ ਵਿਖੇ ਸਟਾਰਟ-ਅੱਪ ਮਹਾਂਕੁੰਭ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 20th, 10:40 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਪੀਯੂਸ਼ ਗੋਇਲ ਜੀ, ਅਨੁਪ੍ਰਿਯਾ ਪਟੇਲ ਜੀ, ਸੋਮ ਪ੍ਰਕਾਸ਼ ਜੀ, ਹੋਰ ਮਹਾਨੁਭਾਵ ਅਤੇ ਦੇਸ਼ ਭਰ ਤੋਂ ਸਾਡੇ ਨਾਲ ਜੁੜੇ ਹੋਰ ਸਟਾਰਟਅੱਪ ਈਕੋਸਿਸਟਮ ਦੇ ਸਾਰੇ ਸਾਥੀਓ, ਆਪ ਸਾਰਿਆਂ ਨੂੰ ਸਟਾਰਟ-ਅੱਪ ਮਹਾਂਕੁੰਭ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਟਾਰਟ-ਅੱਪ ਮਹਾਂਕੁੰਭ ਦਾ ਉਦਘਾਟਨ ਕੀਤਾ
March 20th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਟਾਰਟ-ਅੱਪ ਮਹਾਂਕੁੰਭ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦੀ ਸੰਖੇਪ ਜਾਣਕਾਰੀ ਵੀ ਲਈ।ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 09th, 08:30 pm
ਗਯਾਨਾ ਦੇ ਪੀਐੱਮ ਸ਼੍ਰੀਮਾਨ ਮਾਰਕ ਫਿਲਿਪਸ ਜੀ, ਸ਼੍ਰੀ ਵਿਨੀਤ ਜੈਨ ਜੀ, ਇੰਡਸਟ੍ਰੀ ਦੇ ਲੀਡਰਸ, CEOs, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ
February 09th, 08:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ।