ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 16th, 02:00 pm
ਅੱਜ ਵਿਕਸਿਤ ਭਾਰਤ ਦੀ ਯਾਤਰਾ ਦਾ ਇੱਕ ਅਹਿਮ ਪੜਾਅ ਹੈ। ਇਹ ਨਵਾਂ ਤੁਤੂਕੁਕੱਡੀ ਇੰਟਰਨੈਸ਼ਨਲ ਕੰਟੇਨਰ ਟਰਮੀਨਲ ਭਾਰਤ ਦੇ ਮਰੀਨ ਇਨਫ੍ਰਾਸਟ੍ਰਕਚਰ ਦਾ ਨਵਾਂ ਸਿਤਾਰਾ ਹੈ। ਇਸ ਨਵੇਂ ਟਰਮੀਨਲ ਤੋਂ V.O.ਚਿੰਤਬਰ ਨਾਰ ਪੋਰਟ ਦੀ ਸਮਰੱਥਾ ਵਿੱਚ ਵੀ ਵਿਸਤਾਰ ਹੋਵੇਗਾ। Fourteen ਮੀਟਰ ਤੋਂ ਜ਼ਿਆਦਾ deep draft...Three Hundred ਤੋਂ ਜ਼ਿਆਦਾ ਮੀਟਰ ਬਰਥ ਵਾਲਾ ਨਵਾਂ ਟਰਮੀਨਲ..... ਇਸ ਪੋਰਟ ਦੀ capacity ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਇਸ ਨਾਲ V.O.C ਪੋਰਟ ‘ਤੇ logistics costs ਵਿੱਚ ਕਮੀ ਆਵੇਗੀ ਅਤੇ ਭਾਰਤ ਦੇ foreign exchange ਦੀ ਵੀ ਬਚਤ ਹੋਵੇਗੀ। ਮੈਂ ਇਸ ਦੇ ਲਈ ਤੁਹਾਨੂੰ ਸਭ ਨੂੰ, ਤਮਿਲ ਨਾਡੂ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ
September 16th, 01:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਵਿਕਸਿਤ ਰਾਸ਼ਟਰ ਬਣਨ ਦੀ ਯਾਤਰਾ ਦਾ ਇੱਕ ਅਹਿਮ ਪੜਾਅ ਹੈ। ਉਨ੍ਹਾਂ ਨੇ ਨਵੇਂ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਨੂੰ ‘ਭਾਰਤ ਦੇ ਸਮੁੰਦਰੀ ਬੁਨਿਆਦੀ ਢਾਂਚੇ ਦੀ ਇੱਕ ਨਵੀਂ ਉਪਲਬਧੀ’ ਦੱਸਿਆ। ਵੀ. ਓ. ਚਿਦੰਬਰਨਾਰ ਬੰਦਰਗਾਹ ਦੇ ਵਿਸਤਾਰ ਵਿੱਚ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 14 ਮੀਟਰ ਤੋਂ ਵੱਧ ਡੂੰਘੇ ਡ੍ਰਾਫਟ ਅਤੇ 300 ਮੀਟਰ ਤੋਂ ਅਧਿਕ ਲੰਬੇ ਬਰਥ ਦੇ ਨਾਲ, ਇਹ ਟਰਮੀਨਲ ਵੀ. ਓ. ਸੀ. ਬੰਦਰਗਾਹ ਦੀ ਸਮਰੱਥਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਆਯੋਜਿਤ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 04:31 pm
ਹੁਣੇ ਮੈਂ ਪੀਯੂਸ਼ ਜੀ ਨੂੰ ਸੁਣ ਰਿਹਾ ਸਾਂ, ਉਹ ਕਹਿ ਰਹੇ ਸਨ ਕਿ ਆਪ (ਤੁਸੀਂ) ਆਏ ਤਾਂ ਸਾਡਾ ਹੌਸਲਾ ਵਧ ਜਾਂਦਾ ਹੈ। ਲੇਕਿਨ ਮੈਂ ਦੇਖ ਰਿਹਾ ਸਾਂ ਇੱਥੇ ਤਾਂ ਸਾਰੇ ਹੌਰਸ ਪਾਵਰ ਵਾਲੇ ਲੋਕ ਬੈਠੇ ਹਨ। ਤਦ ਤੈਅ ਹੋ ਗਿਆ ਹੈ ਕਿ ਕਿਸ ਨੂੰ ਕਿੱਥੋਂ ਹੌਸਲਾ ਮਿਲਣ ਵਾਲਾ ਹੈ। ਸਭ ਤੋਂ ਪਹਿਲੇ ਤਾਂ ਮੈਂ Automotive Industry ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ। ਮੈਂ ਅੱਜ ਹਰ ਸਟਾਲ ‘ਤੇ ਤਾਂ ਨਹੀਂ ਜਾ ਪਾਇਆ, ਲੇਕਿਨ ਜਿਤਨੇ ਭੀ ਸਟਾਲਸ ਮੈਂ ਦੇਖੇ, ਉਹ ਬਹੁਤ ਹੀ ਪ੍ਰਭਾਵਿਤ ਕਰਨ ਵਾਲੇ ਸਨ। ਸਾਡੇ ਦੇਸ਼ ਵਿੱਚ ਇਹ ਸਭ ਹੋ ਰਿਹਾ ਹੈ, ਦੇਖਦੇ ਹਾਂ ਤਾਂ ਹੋਰ ਆਨੰਦ ਹੋ ਜਾਂਦਾ ਹੈ। ਮੈਂ ਤਾਂ ਕਦੇ ਗੱਡੀ ਖਰੀਦੀ ਨਹੀਂ ਹੈ, ਇਸ ਲਈ ਮੈਨੂੰ ਕੋਈ ਅਨੁਭਵ ਨਹੀਂ ਹੈ, ਕਿਉਂਕਿ ਮੈਂ ਕਦੇ ਸਾਇਕਲ ਭੀ ਨਹੀਂ ਖਰੀਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਭੀ ਕਹਾਂਗਾ ਕਿ ਇਸ ਐਕਸਪੋ ਨੂੰ ਆ ਕੇ ਜ਼ਰੂਰ ਦੇਖਣ। ਇਹ ਆਯੋਜਨ Mobility Community ਅਤੇ ਪੂਰੀ Supply Chain ਨੂੰ ਇੱਕ ਮੰਚ ‘ਤੇ ਲਿਆਇਆ ਹੈ। ਮੈਂ ਆਪ ਸਭ (ਤੁਹਾਡਾ ਸਾਰਿਆਂ) ਦਾ Bharat Mobility Global Expo ਵਿੱਚ ਅਭਿਨੰਦਨ ਕਰਦਾ ਹਾਂ, ਅਤੇ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸ਼ਾਇਦ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਯਾਦ ਹੋਵੇਗਾ ਕਿ ਜਦੋਂ ਮੇਰੀ ਪਹਿਲੀ ਟਰਮ ਸੀ, ਉਸ ਸਮੇਂ ਮੈਂ ਇੱਕ ਗਲੋਬਲ ਲੈਵਲ ਦੀ mobility conference ਪਲਾਨ ਕੀਤੀ ਸੀ। ਅਤੇ ਉਸ ਸਮੇਂ ਦੀਆਂ ਚੀਜ਼ਾਂ ਅਗਰ ਆਪ (ਤੁਸੀਂ) ਨਿਕਾਲ ਕੇ (ਕੱਢ ਕੇ) ਦੇਖੋਗੇ ਤਾਂ ਬੈਟਰੀ ‘ਤੇ ਸਾਡਾ ਫੋਕਸ ਕਿਉਂ ਹੋਣਾ ਚਾਹੀਦਾ ਹੈ, Electric Vehicle ਦੀ ਤਰਫ਼ ਸਾਨੂੰ ਕਿਵੇਂ ਜਲਦੀ ਜਾਣਾ ਚਾਹੀਦਾ ਹੈ, ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਬਹੁਤ ਵਿਸਤਾਰ ਨਾਲ ਉਹ ਸਮਿਟ ਹੋਇਆ ਸੀ, ਗਲੋਬਲ ਐਕਸਪਰਟਸ ਆਏ ਸਨ। ਅਤੇ ਅੱਜ ਮੈਂ ਮੇਰੀ ਦੂਸਰੀ ਟਰਮ ਵਿੱਚ ਦੇਖ ਰਿਹਾ ਹਾਂ ਕਿ ਅੱਛੀ ਖਾਸੀ ਮਾਤਰਾ ਵਿੱਚ ਪ੍ਰਗਤੀ ਹੋ ਰਹੀ ਹੈ। ਅਤੇ ਮੈਨੂੰ ਵਿਸ਼ਵਾਸ ਹੈ ਕਿ ਤੀਸਰੀ ਟਰਮ ਵਿੱਚ.. ਚਲੋ ਸਮਝਦਾਰ ਨੂੰ ਇਸ਼ਾਰਾ ਕਾਫੀ ਹੁੰਦਾ ਹੈ। ਅਤੇ ਆਪ (ਤੁਸੀਂ) ਲੋਕ ਤਾਂ mobility ਦੀ ਦੁਨੀਆ ਵਿੱਚ ਹੋ, ਤਾਂ ਇਹ ਇਸ਼ਾਰਾ ਦੇਸ਼ ਵਿੱਚ ਜਲਦੀ ਤੋਂ ਪਹੁੰਚੇਗਾ।ਪ੍ਰਧਾਨ ਮੰਤਰੀ ਨੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) 2024 ਨੂੰ ਸੰਬੋਧਨ ਕੀਤਾ
February 02nd, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੇ ਤਰ੍ਹਾਂ ਦੀ ਪਹਿਲੀ ਗਤੀਸ਼ੀਲਤਾ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਐਕਸਪੋ ਦਾ ਅਵਲੋਕਨ ਭੀ ਕੀਤਾ । ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਗਤੀਸ਼ੀਲਤਾ ਅਤੇ ਮੋਟਰ ਵਾਹਨਾਂ ਦੀਆਂ ਵੈਲਿਊ ਚੇਨਸ ਵਿੱਚ ਭਾਰਤ ਦੀਆਂ ਸਮੱਰਥਾਵਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਵਿੱਚ ਪ੍ਰਦਰਸ਼ਨੀਆਂ, ਸੰਮੇਲਨ, ਖਰੀਦਦਾਰ-ਵਿਕ੍ਰੇਤਾ ਬੈਠਕਾਂ, ਸਟੇਟ ਸੈਸ਼ਨਸ, ਸੜਕ ਸੁਰੱਖਿਆ ਮੰਡਪ ਅਤੇ ਗੋ-ਕਾਰਟਿੰਗ (go-karting) ਜਿਹੇ ਜਨ-ਕੇਂਦ੍ਰਿਤ (public-centric) ਆਕਰਸ਼ਣ ਸ਼ਾਮਲ ਹਨ।ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 10th, 10:30 am
His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਨੇ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ
January 10th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿੱਚ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਵਿਸ਼ਾ ‘ਭਵਿੱਖ ਦਾ ਪ੍ਰਵੇਸ਼ ਦੁਆਰ’ ਹੈ ਅਤੇ ਇਸ ਵਿੱਚ 34 ਭਾਗੀਦਾਰ ਦੇਸ਼ਾਂ ਅਤੇ 16 ਭਾਗੀਦਾਰ ਸੰਗਠਨਾਂ ਦੀ ਭਾਗੀਦਾਰੀ ਸ਼ਾਮਲ ਹੈ। ਸਮਿਟ ਦਾ ਉਪਯੋਗ ਉੱਤਰ-ਪੂਰਬ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:14 pm
ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।India Celebrates 77th Independence Day
August 15th, 09:46 am
On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਜਪਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
March 20th, 12:30 pm
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਕਿਸ਼ਿਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਪਿਛਲੇ ਇੱਕ ਸਾਲ ਵਿੱਚ ਪ੍ਰਧਾਨ ਮੰਤਰੀ ਕਿਸ਼ਿਦਾ ਅਤੇ ਮੈਂ ਕਈ ਵਾਰ ਮਿਲੇ ਹਾਂ। ਅਤੇ ਹਰ ਵਾਰ, ਮੈਂ ਭਾਰਤ-ਜਪਾਨ ਸਬੰਧਾਂ ਦੇ ਪ੍ਰਤੀ ਉਨ੍ਹਾਂ ਦੀ positivity ਅਤੇ ਪ੍ਰਤੀਬੱਧਤਾ ਨੂੰ ਮਹਿਸੂਸ ਕੀਤਾ ਹੈ। ਅਤੇ ਇਸ ਲਈ, ਅੱਜ ਦੀ ਉਨ੍ਹਾਂ ਦੀ ਯਾਤਰਾ ਸਾਡੇ ਆਪਸੀ ਸਹਿਯੋਗ ਦਾ ਮੋਮੈਂਟਮ ਬਣਾਈ ਰੱਖਣ ਲਈ ਬਹੁਤ ਉਪਯੋਗੀ ਰਹੇਗੀ ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.