ਵਿਸ਼ਵ ਵਾਤਾਵਰਣ ਦਿਵਸ 2023 ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ

June 05th, 03:00 pm

ਵਿਸ਼ਵ ਵਾਤਾਵਰਣ ਦਿਵਸ ‘ਤੇ ਤੁਹਾਨੂੰ ਸਭ ਨੂੰ, ਦੇਸ਼ ਅਤੇ ਦੁਨੀਆ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਸ ਵਰ੍ਹੇ ਦੇ ਵਾਤਾਵਰਣ ਦਿਵਸ ਦਾ ਥੀਮ-ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤੀ ਦਾ ਅਭਿਯਾਨ ਹੈ। ਅਤੇ ਮੈਨੂੰ ਖੁਸ਼ੀ ਹੈ ਕਿ ਜੋ ਬਾਤ ਵਿਸ਼ਵ ਅੱਜ ਕਰ ਰਿਹਾ ਹੈ, ਉਸ ‘ਤੇ ਭਾਰਤ ਪਿਛਲੇ 4-5 ਸਾਲ ਤੋਂ ਲਗਾਤਾਰ ਕੰਮ ਕਰ ਰਿਹਾ ਹੈ। 2018 ਵਿੱਚ ਹੀ ਭਾਰਤ ਨੇ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤੀ ਦੇ ਲਈ ਦੋ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਸੀ। ਅਸੀਂ ਇੱਕ ਤਰਫ਼, ਸਿੰਗਲ ਯੂਜ਼ ਪਲਾਸਟਿਕ ‘ਤੇ ਬੈਨ ਲਗਾਇਆ ਅਤੇ ਦੂਸਰੀ ਤਰਫ਼ Plastic Waste Processing ਨੂੰ ਲਾਜ਼ਮੀ ਕੀਤਾ ਗਿਆ। ਇਸ ਵਜ੍ਹਾ ਨਾਲ ਭਾਰਤ ਵਿੱਚ ਕਰੀਬ 30 ਲੱਖ ਟਨ ਪਲਾਸਟਿਕ ਪੈਕੇਜਿੰਗ ਦੀ ਰੀਸਾਇਕਿਲ ਕੰਪਲਸਰੀ ਹੋਈ ਹੈ। ਇਹ ਭਾਰਤ ਵਿੱਚ ਪੈਦਾ ਹੋਣ ਵਾਲੇ ਕੁੱਲ ਸਲਾਨਾ ਪਲਾਸਟਿਕ ਵੇਸਟ ਦਾ 75 ਪਰਸੈਂਟ ਹੈ। ਅਤੇ ਅੱਜ ਇਸ ਦੇ ਦਾਇਰੇ ਵਿੱਚ ਲਗਭਗ 10 ਹਜ਼ਾਰ ਪ੍ਰੋਡਿਊਸਰਸ, ਇੰਪੋਰਟਰ ਅਤੇ Brand Owners ਆ ਚੁੱਕੇ ਹਨ।

ਵਿਸ਼ਵ ਵਾਤਾਵਰਣ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਬੈਠਕ ਨੂੰ ਸੰਬੋਧਨ ਕੀਤਾ

June 05th, 02:29 pm

ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ 'ਤੇ ਦੁਨੀਆ ਦੇ ਹਰ ਦੇਸ਼ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਾਲ ਦੇ ਵਾਤਾਵਰਣ ਦਿਵਸ ਦੀ ਥੀਮ - ਸਿੰਗਲ-ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਦੀ ਮੁਹਿੰਮ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਭਾਰਤ ਪਿਛਲੇ 4-5 ਸਾਲਾਂ ਤੋਂ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਭਾਰਤ ਨੇ 2018 ਵਿੱਚ ਸਿੰਗਲ-ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਲਈ ਦੋ ਪੱਧਰਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਪਾਸੇ, ਅਸੀਂ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾਈ ਹੈ, ਜਦਕਿ ਦੂਜੇ ਪਾਸੇ ਪਲਾਸਟਿਕ ਵੇਸਟ ਪ੍ਰੋਸੈਸਿੰਗ ਨੂੰ ਲਾਜ਼ਮੀ ਬਣਾਇਆ ਗਿਆ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲਗਭਗ 30 ਲੱਖ ਟਨ ਪਲਾਸਟਿਕ ਪੈਕਿੰਗ ਦੀ ਲਾਜ਼ਮੀ ਰੀਸਾਈਕਲਿੰਗ ਕੀਤੀ ਗਈ ਹੈ, ਜੋ ਕਿ ਭਾਰਤ ਵਿੱਚ ਪੈਦਾ ਹੋਣ ਵਾਲੀ ਕੁੱਲ ਸਾਲਾਨਾ ਪਲਾਸਟਿਕ ਰਹਿੰਦ-ਖੂੰਹਦ ਦਾ 75 ਪ੍ਰਤੀਸ਼ਤ ਹੈ ਅਤੇ ਅੱਜ ਇਸਦੇ ਘੇਰੇ ਵਿੱਚ ਲਗਭਗ 10 ਹਜ਼ਾਰ ਉਤਪਾਦਕ, ਦਰਾਮਦਕਾਰ ਅਤੇ ਬ੍ਰਾਂਡ ਆਏ ਹਨ।

Prime Minister chairs 13th BRICS Summit

September 09th, 09:21 pm

At the BRICS Summit, PM Modi said, We must ensure that BRICS is even more result oriented in the next 15 years. The theme that India has selected for its tenure of Chairmanship demonstrates exactly this priority - ‘BRICS@15: Intra BRICS Cooperation for Continuity, Consolidation and Consensus’. These four Cs are in a way the fundamental principles of our BRICS partnership.