ਹਰਿਆਣਾ ਦੇ ਰੇਵਾੜੀ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 16th, 01:50 pm

ਮੈਂ ਜਦੋਂ ਵੀ ਰੇਵਾੜੀ ਆਉਂਦਾ ਹਾਂ, ਤਾਂ ਕਿੰਨੀਆਂ ਹੀ ਪੁਰਾਣੀਆਂ ਯਾਦਾਂ ਤਾਜ਼ਾ ਹੋ ਜਾਂਦੀਆਂ ਹਨ। ਰੇਵਾੜੀ ਨਾਲ ਮੇਰਾ ਰਿਸ਼ਤਾ ਕੁਝ ਅਲੱਗ ਹੀ ਰਿਹਾ ਹੈ। ਮੈਂ ਜਾਣਦਾ ਹਾਂ, ਰੇਵਾੜੀ ਦੇ ਲੋਕ ਮੋਦੀ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਾਂ। ਅਤੇ ਹੁਣੇ ਮੇਰੇ ਮਿੱਤਰ ਰਾਓ ਇੰਦਰਜੀਤ ਜੀ ਨੇ ਜਿਵੇਂ ਦੱਸਿਆ ਮੁੱਖ ਮੰਤਰੀ ਮਨੋਹਰ ਲਾਲ ਜੀ ਨੇ ਜਿਵੇਂ ਦੱਸਿਆ ਕਿ ਮੈਂ 2013 ਵਿੱਚ ਜਦੋਂ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਪੀਐੱਮ ਦੇ ਉਮੀਦਵਾਰ ਦੇ ਰੂਪ ਵਿੱਚ ਐਲਾਨ ਕੀਤਾ ਸੀ, ਤਾਂ ਮੇਰਾ ਪਹਿਲਾ ਪ੍ਰੋਗਰਾਮ ਰੇਵਾੜੀ ਵਿੱਚ ਹੋਇਆ ਸੀ ਅਤੇ ਉਸ ਸਮੇਂ ਰੇਵਾੜੀ ਨੇ 272 ਪਾਰ ਦਾ ਅਸ਼ੀਰਵਾਦ ਦਿੱਤਾ ਸੀ। ਅਤੇ ਤੁਹਾਡਾ ਉਹ ਅਸ਼ੀਰਵਾਦ ਸਿੱਧੀ ਬਣ ਗਿਆ। ਹੁਣ ਲੋਕ ਕਹਿ ਰਹੇ ਹਨ ਕਿ ਫਿਰ ਮੈ ਇੱਕ ਵਾਰ ਰੇਵਾੜੀ ਆਇਆ ਹਾਂ, ਤਾਂ ਤੁਹਾਡਾ ਅਸ਼ੀਰਵਾਦ ਹੈ, ਇਸ ਵਾਰ 400 ਪਾਰ, NDA ਸਰਕਾਰ, 400 ਪਾਰ।

ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਰੇਵਾੜੀ ਵਿੱਚ 9,750 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ

February 16th, 01:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਰੇਵਾੜੀ ਵਿੱਚ 9750 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਸ਼ਹਿਰੀ ਆਵਾਜਾਈ, ਸਿਹਤ, ਰੇਲ ਅਤੇ ਟੂਰਿਜ਼ਮ ਨਾਲ ਸਬੰਧਿਤ ਕਈ ਮਹੱਤਵਪੂਰਨ ਸੈਕਟਰਾਂ ਨੂੰ ਪੂਰਾ ਕਰਦੇ ਹਨ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਦਿਖਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ।

ਪ੍ਰਧਾਨ ਮੰਤਰੀ 16 ਫਰਵਰੀ ਨੂੰ ਰੇਵਾੜੀ ਦੌਰੇ ‘ਤੇ ਜਾਣਗੇ

February 15th, 03:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫਰਵਰੀ, 2024 ਨੂੰ ਰੇਵਾੜੀ , ਹਰਿਆਣਾ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 1 ਵਜ ਕੇ 15 ਮਿੰਟ ‘ਤੇ, ਪ੍ਰਧਾਨ ਮੰਤਰੀ ਸ਼ਹਿਰੀ ਟ੍ਰਾਂਸਪੋਰਟ, ਸਿਹਤ, ਰੇਲ ਅਤੇ ਟੂਰਿਜ਼ਮ ਸੈਕਟਰ ਨਾਲ ਸਬੰਧਿਤ 9750 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।