ਪ੍ਰਧਾਨ ਮੰਤਰੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
November 25th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਪਤੀ, ਡਾ. ਇਰਫਾਨ ਅਲੀ ਦਾ ਅੱਜ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੇ ਪ੍ਰਤੀ ਆਪਣੀ ਸ਼ਲਾਘਾ ਦੁਹਰਾਈ।ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਪ੍ਰਧਾਨ ਮੰਤਰੀ ਨੇ ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਨਾਲ ਵਾਰਤਾਲਾਪ ਕੀਤੀ
November 22nd, 05:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਦੇ ਨਾਲ ਗੱਲਬਾਤ ਵਿੱਚ ਕਿਹਾ ਕਿ ਕ੍ਰਿਕਟ ਨੇ ਭਾਰਤ ਅਤੇ ਗੁਆਨਾ ਨੂੰ ਨੇੜੇ ਲਿਆਂਦਾ ਹੈ ਅਤੇ ਸੱਭਿਆਚਾਰਕ ਸਬੰਧਾਂ ਨੂੰ ਗਹਿਰਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਸੁਮਨ ਅਰਪਿਤ ਕੀਤੇ
November 22nd, 03:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਗੁਆਨਾ ਵਿੱਚ ਭਾਰਤੀ ਸੰਸਕ੍ਰਿਤੀ ਨੂੰ ਨੂੰ ਸੰਭਾਲਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਅਤੇ ਭੂਮਿਕਾ ਦੀ ਭੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਵਿਸ਼ੇਸ਼ ਵਰ੍ਹਾ ਭੀ ਹੈ ਕਿਉਂਕਿ ਅਸੀਂ ਸੁਆਮੀ ਦਇਆਨੰਦ ਸਰਸਵਤੀ ਦੀ 200ਵੀਂ ਜਯੰਤੀ ਮਨਾ ਰਹੇ ਹਾਂ।ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਗੁਆਨਾ ਵਿੱਚ ਵਧ-ਫੁੱਲ ਰਹੀਆਂ ਹਨ: ਪ੍ਰਧਾਨ ਮੰਤਰੀ
November 22nd, 03:06 am
ਭਾਰਤ-ਗੁਆਨਾ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲ਼ਈ ਸੁਆਮੀ ਆਕਾਸ਼ਰਾਨੰਦ ਜੀ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਸਵਤੀ ਵਿਦਯਾ ਨਿਕੇਤਨ ਸਕੂਲ ਦਾ ਦੌਰਾ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਗੁਆਨਾ ਵਿੱਚ ਵਧ-ਫੁੱਲ ਰਹੀਆਂ ਹਨ।ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 21st, 10:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਗ੍ਰੇਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਜੇ ਭਾਰਤ-ਕੈਰੀਕੌਮ ਸੰਮੇਲਨ ਤੋਂ ਇਲਾਵਾ ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਡਿਕਨ ਮਿਸ਼ੇਲ (Mr. Dickon Mitchell) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਭਾਰਤੀ ਆਗਮਨ ਸਮਾਰਕ ਦਾ ਦੌਰਾ ਕੀਤਾ
November 21st, 10:00 pm
ਪ੍ਰਧਾਨ ਮੰਤਰੀ ਨੇ ਅੱਜ ਜੌਰਜਟਾਊਨ ਵਿੱਚ ਸਮਾਰਕ ਗਾਰਡਨਸ ਵਿੱਚ ਭਾਰਤੀ ਆਗਮਨ ਸਮਾਰਕ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਗੁਯਾਨਾ ਦੇ ਪ੍ਰਧਾਨ ਮੰਤਰੀ ਬ੍ਰਿਗੇਡੀਅਰ (ਰਿਟਾਇਰਡ) ਮਾਰਕ ਫਿਲਿਪਸ (PM of Guyana Brig (Retd) Mark Phillips) ਵੀ ਸਨ। ਪ੍ਰਧਾਨ ਮੰਤਰੀ ਨੇ ਆਗਮਨ ਸਮਾਰਕ 'ਤੇ ਪੁਸ਼ਪਾਂਜਲੀ ਅਰਪਿਤ ਕਰਨ ਦੌਰਾਨ ਟਾਸਾ ਡ੍ਰਮਸ (Tassa Drums) ਦੇ ਇੱਕ ਸਮੂਹ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ । ਸਮਾਰਕ 'ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਗੁਯਾਨਾ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਲਈ ਭਾਰਤੀ ਡਾਇਸਪੋਰਾ ਦੇ ਸੰਘਰਸ਼ ਅਤੇ ਬਲੀਦਾਨ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਸਮਾਰਕ 'ਤੇ ਬੇਲ ਪਤ੍ਰ (Bel Patra) ਦਾ ਬੂਟਾ ਲਗਾਇਆ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ
November 21st, 09:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਇਤਿਹਾਸਕ ਪ੍ਰੋਮੇਨੇਡ ਗਾਰਡਨਸ ਵਿੱਚ ਉਨ੍ਹਾਂ ਦੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਬਾਪੂ ਦੀਆਂ ਸ਼ਾਂਤੀ ਅਤੇ ਅਹਿੰਸਾ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਯਾਦ ਕੀਤਾ ਜੋ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ। ਇਹ ਪ੍ਰਤਿਮਾ 1969 ਵਿੱਚ ਗਾਂਧੀ ਜੀ ਦੀ 100ਵੀਂ ਜਯੰਤੀ ਦੀ ਯਾਦ ਵਿੱਚ ਸਥਾਪਿਤ ਕੀਤੀ ਗਈ ਸੀ।ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਪ੍ਰਧਾਨ ਮੰਤਰੀ ਨੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫਿਲਿਪ ਜੇ. ਪਿਅਰੇ ਦੇ ਨਾਲ ਸਾਰਥਕ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਐਂਟੀਗੁਆ ਅਤੇ ਬਾਰਬੁਡਾ (Antigua and Barbuda) ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜੌਰਜਟਾਊਨ, ਗੁਯਾਨਾ (Georgetown, Guyana) ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ(India-CARICOM Summit) ਦੇ ਅਵਸਰ‘ਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਗੈਸਟਨ ਬ੍ਰਾਊਨ (Mr Gaston Browne) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਾਮਾਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (2nd India-CARICOM Summit) ਦੇ ਅਵਸਰ ‘ਤੇ ਬਹਾਮਾਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਫਿਲਿਪ ਡੇਵਿਸ ਨਾਲ ਮੁਲਾਕਾਤ ਕੀਤੀ। ਇਹ ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਪਹਿਲੀ ਮੁਲਾਕਾਤ ਹੈ।