'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪੀਐੱਮ ਨਰੇਂਦਰ ਮੋਦੀ ਦੀ ਯੂਟਿਊਬ ਯਾਤਰਾ: ਆਲਮੀ ਪ੍ਰਭਾਵ ਦੇ 15 ਸਾਲ
September 27th, 11:29 pm
ਮੇਰੇ ਸਾਥੀ ਯੂਟਿਊਬਰਸ, ਅੱਜ ਇੱਕ Fellow Youtuber ਦੇ ਤੌਰ ‘ਤੇ ਤੁਹਾਡੇ ਦਰਮਿਆਨ ਆ ਕੇ ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਮੈਂ ਵੀ ਤੁਹਾਡੇ ਵਰਗਾ ਹੀ ਹਾਂ, ਅਲੱਗ ਥੋੜੇ ਹੀ ਹਾਂ। 15 ਸਾਲਾਂ ਵਿੱਚ ਮੈਂ ਇੱਕ ਯੂਟਿਊਬ ਚੈਨਲ ਦੇ ਜ਼ਰੀਏ ਦੇਸ਼ ਅਤੇ ਦੁਨੀਆ ਨਾਲ ਕਨੈਕਟੇਡ ਰਹਿੰਦਾ ਹਾਂ। ਮੇਰੇ ਕੋਲ ਵੀ ਬਹੁਤ ਸਾਰੇ subscribers ਅਤੇ ਉਨ੍ਹਾਂ ਦਾ ਇੱਕ Decent Number ਹੈ।ਪ੍ਰਧਾਨ ਮੰਤਰੀ ਨੇ ‘ਯੂਟਿਊਬ ਫੈਨਫੇਸਟ ਇੰਡੀਆ 2023’ ਦੇ ਦੌਰਾਨ ਯੂਟਿਊਬਰ ਭਾਈਚਾਰੇ ਨੂੰ ਸੰਬੋਧਿਤ ਕੀਤਾ
September 27th, 11:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਯੂਟਿਊਬ ਫੈਨਫੇਸਟ ਇੰਡੀਆ 2023’ ਦੇ ਦੌਰਾਨ ਯੂਟਿਊਬਰ ਭਾਈਚਾਰੇ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਯੂਟਿਊਬ ‘ਤੇ ਆਪਣੇ 15 ਵਰ੍ਹੇ ਵੀ ਪੂਰੇ ਕੀਤੇ ਅਤੇ ਇਸ ਮਾਧਿਅਮ ਦੀ ਸਹਾਇਤਾ ਨਾਲ ਆਲਮੀ ਪੱਧਰ ‘ਤੇ ਇੱਕ ਪ੍ਰਭਾਵ ਛੱਡਣ ਦੇ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ।ਯਸ਼ੋਭੂਮੀ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਅਤੇ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 06:08 pm
ਅੱਜ ਭਗਵਾਨ ਵਿਸ਼ਵਕਰਮਾ ਦੀ ਜਯੰਤੀ ਹੈ। ਇਹ ਦਿਨ ਸਾਡੇ ਪਾਰੰਪਰਿਕ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਮਰਪਿਤ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਦੇ ਦਿਨ ਮੈਨੂੰ ਦੇਸ਼ ਭਰ ਦੇ ਲੱਖਾਂ ਵਿਸ਼ਵਕਰਮਾ ਸਾਥੀਆਂ ਨਾਲ ਜੁੜਣ ਦਾ ਅਵਸਰ ਮਿਲਿਆ ਹੈ। ਹੁਣ ਤੋਂ ਕੁਝ ਦੇਰ ਪਹਿਲਾਂ ਮੇਰੀਆਂ ਅਨੇਕਾਂ ਵਿਸ਼ਵਕਰਮਾ ਭਾਈ-ਭੈਣਾਂ ਨਾਲ ਗੱਲ ਵੀ ਹੋਈ ਹੈ। ਅਤੇ ਮੈਨੂੰ ਇੱਥੇ ਆਉਣ ਵਿੱਚ ਵਿਲੰਬ ਵੀ ਇਸ ਲਈ ਹੋਇਆ ਕਿ ਮੈਂ ਉਨ੍ਹਾਂ ਨਾਲ ਗੱਲਾਂ ਕਰਨ ਵਿੱਚ ਲਗ ਗਿਆ ਅਤੇ ਨਿੱਚੇ ਜੋ ਐਗਜ਼ੀਬਿਸ਼ਨ ਬਣਿਆ ਹੈ ਉਹ ਵੀ ਇੰਨਾ ਸ਼ਾਨਦਾਰ ਹੈ ਕਿ ਨਿਕਲਣ ਦਾ ਮਨ ਨਹੀਂ ਕਰਦਾ ਸੀ ਅਤੇ ਮੇਰੀ ਆਪ ਸਭ ਨੂੰ ਤਾਕੀਦ ਹੈ ਕਿ ਤੁਸੀਂ ਜ਼ਰੂਰ ਇਸ ਨੂੰ ਦੇਖੋ। ਅਤੇ ਮੈਨੂੰ ਦੱਸਿਆ ਗਿਆ ਹੈ ਕਿ ਹੁਣ 2-3 ਦਿਨ ਹੋਰ ਚਲਣ ਵਾਲਾ ਹੈ, ਤਾਂ ਖਾਸ ਤੌਰ ‘ਤੇ ਦਿੱਲੀਵਾਸੀਆਂ ਨੂੰ ਮੈਂ ਜ਼ਰੂਰ ਕਹਾਂਗਾ ਕਿ ਉਹ ਜ਼ਰੂਰ ਦੇਖਣ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ
September 17th, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ। 'ਯਸ਼ੋਭੂਮੀ' ਵਿੱਚ ਇੱਕ ਵਿਸ਼ਾਲ ਕਨਵੈਨਸ਼ਨ ਸੈਂਟਰ, ਕਈ ਪ੍ਰਦਰਸ਼ਨੀ ਹਾਲ ਅਤੇ ਹੋਰ ਸੁਵਿਧਾਵਾਂ ਹਨ। ਉਨ੍ਹਾਂ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ 'ਤੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਲਈ 'ਪੀਐੱਮ ਵਿਸ਼ਵਕਰਮਾ ਯੋਜਨਾ' ਵੀ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਪੀਐੱਮ ਵਿਸ਼ਵਕਰਮਾ ਲੋਗੋ, ਟੈਗਲਾਈਨ ਅਤੇ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਇੱਕ ਕਸਟਮਾਈਜ਼ਡ ਸਟੈਂਪ ਸ਼ੀਟ, ਇੱਕ ਟੂਲ ਕਿਟ, ਈ-ਬੁੱਕਲੇਟ ਅਤੇ ਵੀਡੀਓ ਵੀ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ 18 ਲਾਭਾਰਥੀਆਂ ਨੂੰ ਵਿਸ਼ਵਕਰਮਾ ਸਰਟੀਫਿਕੇਟ ਪ੍ਰਦਾਨ ਕੀਤੇ।ਨੈਂਸ਼ਨਲ ਹੈਂਡਲੂਮ ਡੇਅ ਦੇ ਜਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 04:16 pm
ਕੁਝ ਹੀ ਦਿਨ ਪਹਿਲਾਂ ਭਾਰਤ ਮੰਡਪਮ ਦਾ ਸ਼ਾਨਦਾਰ ਲੋਕਅਰਪਣ ਕੀਤਾ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਹਨ ਪਹਿਲਾਂ ਵੀ ਇੱਥੇ ਆਉਂਦੇ ਸੀ ਅਤੇ ਟੈਂਟ ਵਿੱਚ ਆਪਣੀ ਦੁਨੀਆ ਖੜੀ ਕਰਦੇ ਸਨ। ਹੁਣ ਅੱਜ ਤੁਸੀਂ ਬਦਲਿਆ ਹੋਇਆ ਦੇਸ਼ ਦੇਖਿਆ ਹੋਵੇਗਾ ਇੱਥੇ। ਅਤੇ ਅੱਜ ਅਸੀਂ ਇਸ ਭਾਰਤ ਮੰਡਪਮ ਵਿੱਚ National Handloom Day- ਰਾਸ਼ਟਰੀ ਹੈਂਡਲੂਮ ਦਿਵਸ ਮਨਾ ਰਹੇ ਹਾਂ। ਭਾਰਤ ਮੰਡਪਮ ਦੀ ਇਸ ਭੱਵਿਯਤਾ ਵਿੱਚ ਵੀ, ਭਾਰਤ ਦੇ ਹੈਂਡਲੂਮ ਉਦਯੋਗ ਦੀ ਅਹਿਮ ਭੂਮਿਕਾ ਹੈ। ਪੁਰਾਤਨ ਦਾ ਨੂਤਨ ਨਾਲ ਇਹੀ ਸੰਗਮ ਅੱਜ ਦੇ ਭਾਰਤ ਨੂੰ ਪਰਿਭਾਸ਼ਿਤ ਕਰਦਾ ਹੈ। ਅੱਜ ਦਾ ਭਾਰਤ, ਲੋਕਲ ਦੇ ਪ੍ਰਤੀ ਵੋਕਲ ਹੀ ਨਹੀਂ ਹੈ, ਬਲਕਿ ਉਸ ਨੂੰ ਗਲੋਬਲ ਬਣਾਉਣ ਦੇ ਲਈ ਆਲਮੀ ਮੰਚ ਵੀ ਦੇ ਰਿਹਾ ਹੈ। ਥੋੜੀ ਦੇਰ ਪਹਿਲਾਂ ਹੀ ਮੈਨੂੰ ਕੁਝ ਬੁਨਕਰ ਸਾਥੀਆਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ। ਦੇਸ਼ ਭਰ ਦੇ ਅਨੇਕਾਂ Handloom Clusters ਵਿੱਚ ਵੀ ਸਾਡੇ ਬੁਨਕਰ ਭਾਈ-ਭੈਣ ਦੂਰ-ਦੂਰ ਤੋਂ ਇੱਥੇ ਆਏ ਹਨ ਸਾਡੇ ਨਾਲ ਜੁੜੇ ਹਨ। ਮੈਂ ਆਪ ਸਭ ਦਾ ਇਸ ਵਿਸ਼ਾਲ ਸਮਾਰੋਹ ਵਿੱਚ ਦਿਲ ਤੋਂ ਸੁਆਗਤ ਕਰਦਾ ਹਾਂ, ਮੈਂ ਤੁਹਾਡਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
August 07th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਨੈਸ਼ਨਲ ਇੰਸਟੀਟਿਊਟ ਆਵੑ ਫੈਸ਼ਨ ਟੈਕਨੋਲੋਜੀ ਦੁਆਰਾ ਵਿਕਸਿਤ ਕੀਤੇ ਗਏ ਈ-ਪੋਰਟਲ 'ਭਾਰਤੀ ਵਸਤਰ ਏਵਮ ਸ਼ਿਲਪ ਕੋਸ਼ - ਟੈਕਸਟਾਈਲ ਅਤੇ ਕਰਾਫਟਸ ਦਾ ਭੰਡਾਰ' ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ ਅਤੇ ਬੁਣਕਰਾਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
November 17th, 03:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ, 2022 ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 9:30 ਵਜੇ, ਪ੍ਰਧਾਨ ਮੰਤਰੀ ਡੋਨੀ ਪੋਲੋ ਹਵਾਈ ਅੱਡੇ, ਈਟਾਨਗਰ ਦਾ ਉਦਘਾਟਨ ਕਰਨਗੇ ਅਤੇ 600 ਮੈਗਾਵਾਟ ਦਾ ਕਾਮੇਂਗ ਹਾਈਡ੍ਰੋ ਪਾਵਰ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ, ਉਹ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚਣਗੇ, ਜਿੱਥੇ ਉਹ ਦੁਪਹਿਰ 2 ਵਜੇ 'ਕਾਸ਼ੀ ਤਮਿਲ ਸੰਗਮਮ' ਦਾ ਉਦਘਾਟਨ ਕਰਨਗੇ।ਦੁਨੀਆ ਸਵੀਕਾਰ ਕਰ ਚੁਕੀ ਹੈ ਕਿ ਫਿਜ਼ਿਕਲ ਅਤੇ ਮੈਂਟਲ ਵੈੱਲਨੈੱਸ ਦੇ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
September 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਦਿਨੀਂ ਜਿਸ ਗੱਲ ਨੇ ਸਾਡੇ ਸਾਰਿਆਂ ਦਾ ਧਿਆਨ ਖਿੱਚਿਆ ਹੈ - ਉਹ ਹੈ ਚੀਤਾ। ਚੀਤਿਆਂ ਬਾਰੇ ਗੱਲ ਕਰਨ ਦੇ ਲਈ ਢੇਰ ਸਾਰੇ ਸੁਨੇਹੇ ਆਏ ਹਨ, ਉਹ ਭਾਵੇਂ ਉੱਤਰ ਪ੍ਰਦੇਸ਼ ਦੇ ਅਰੁਣ ਕੁਮਾਰ ਗੁਪਤਾ ਜੀ ਹੋਣ ਜਾਂ ਫਿਰ ਤੇਲੰਗਾਨਾ ਦੇ ਐੱਨ. ਰਾਮ ਚੰਦਰਨ ਰਘੂਰਾਮ ਜੀ, ਗੁਜਰਾਤ ਦੇ ਰਾਜਨ ਜੀ ਹੋਣ ਜਾਂ ਦਿੱਲੀ ਦੇ ਸੁਬ੍ਰਤ ਜੀ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਭਾਰਤ ਵਿੱਚ ਚੀਤਿਆਂ ਦੇ ਵਾਪਸ ਪਰਤਣ ’ਤੇ ਖੁਸ਼ੀ ਪ੍ਰਗਟ ਕੀਤੀ ਹੈ। 130 ਕਰੋੜ ਭਾਰਤ ਵਾਸੀ ਖੁਸ਼ ਹਨ, ਫ਼ਖਰ ਨਾਲ ਭਰੇ ਹਨ - ਇਹ ਹੈ ਭਾਰਤ ਦਾ ਕੁਦਰਤ ਨਾਲ ਪਿਆਰ। ਇਸ ਬਾਰੇ ਲੋਕਾਂ ਦਾ ਇੱਕ ਆਮ ਸਵਾਲ ਇਹੀ ਹੈ ਕਿ ਮੋਦੀ ਜੀ ਸਾਨੂੰ ਚੀਤਿਆਂ ਨੂੰ ਦੇਖਣ ਦਾ ਮੌਕਾ ਕਦੋਂ ਮਿਲੇਗਾ?Those who do politics of short-cut never build new airports, highways, medical colleges: PM
July 12th, 03:56 pm
Prime Minister Narendra Modi today addressed a public meeting in Deoghar, Jharkhand. PM Modi started his address by recognising the enthusiasm of people. PM Modi said, “The way you have welcomed the festival of development with thousands of diyas, it is wonderful. I am experiencing the same enthusiasm here as well.”PM Modi addresses public meeting in Deoghar, Jharkhand
July 12th, 03:54 pm
Prime Minister Narendra Modi today addressed a public meeting in Deoghar, Jharkhand. PM Modi started his address by recognising the enthusiasm of people. PM Modi said, “The way you have welcomed the festival of development with thousands of diyas, it is wonderful. I am experiencing the same enthusiasm here as well.”ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ-ਮੂਲ
January 21st, 10:31 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਮਣੀਪੁਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਸ਼ਾਨਦਾਰ ਯਾਤਰਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦੀਆਂ ਕੁਰਬਾਨੀਆਂ ਅਤੇ ਕੋਸ਼ਿਸ਼ਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਆਪਣੇ ਇਤਿਹਾਸ ਦੇ ਉਤਰਾਅ-ਚੜ੍ਹਾਅ ਦੇ ਸਾਮ੍ਹਣੇ ਮਣੀਪੁਰੀ ਲੋਕਾਂ ਦੇ ਲਚਕੀਲੇਪਣ ਅਤੇ ਏਕਤਾ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸਿਆ। ਉਨ੍ਹਾਂ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਖਾਹਿਸ਼ਾਂ ਦਾ ਸਿੱਧਾ ਲੇਖਾ-ਜੋਖਾ ਕਰਨ ਲਈ ਆਪਣੇ ਲਗਾਤਾਰ ਪ੍ਰਯਤਨਾਂ ਨੂੰ ਦੁਹਰਾਇਆ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਰਾਜ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਲੱਭਣ ਵਿੱਚ ਮਦਦ ਮਿਲੀ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮਣੀਪੁਰੀ ਲੋਕ ਅਮਨ ਦੀ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਪੂਰੀ ਕਰ ਸਕੇ। ਉਨ੍ਹਾਂ ਕਿਹਾ ਮਣੀਪੁਰ ਅਮਨ ਤੇ ਬੰਦ ਤੇ ਨਾਕਾਬੰਦੀਆਂ ਤੋਂ ਆਜ਼ਾਦੀ ਦਾ ਹੱਕਦਾਰ ਹੈ।”ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਪ੍ਰਧਾਨ ਮੰਤਰੀ ਦਾ ਸੰਬੋਧਨ
January 21st, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਮਣੀਪੁਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਸ਼ਾਨਦਾਰ ਯਾਤਰਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦੀਆਂ ਕੁਰਬਾਨੀਆਂ ਅਤੇ ਕੋਸ਼ਿਸ਼ਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਆਪਣੇ ਇਤਿਹਾਸ ਦੇ ਉਤਰਾਅ-ਚੜ੍ਹਾਅ ਦੇ ਸਾਮ੍ਹਣੇ ਮਣੀਪੁਰੀ ਲੋਕਾਂ ਦੇ ਲਚਕੀਲੇਪਣ ਅਤੇ ਏਕਤਾ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸਿਆ। ਉਨ੍ਹਾਂ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਖਾਹਿਸ਼ਾਂ ਦਾ ਸਿੱਧਾ ਲੇਖਾ-ਜੋਖਾ ਕਰਨ ਲਈ ਆਪਣੇ ਲਗਾਤਾਰ ਪ੍ਰਯਤਨਾਂ ਨੂੰ ਦੁਹਰਾਇਆ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਰਾਜ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਲੱਭਣ ਵਿੱਚ ਮਦਦ ਮਿਲੀ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮਣੀਪੁਰੀ ਲੋਕ ਅਮਨ ਦੀ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਪੂਰੀ ਕਰ ਸਕੇ। ਉਨ੍ਹਾਂ ਕਿਹਾ ਮਣੀਪੁਰ ਅਮਨ ਤੇ ਬੰਦ ਤੇ ਨਾਕਾਬੰਦੀਆਂ ਤੋਂ ਆਜ਼ਾਦੀ ਦਾ ਹੱਕਦਾਰ ਹੈ।”ਕਈ ਸੈਕਟਰਾਂ ਦੇ ਸਟਾਰਟਅੱਪਸ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 04:31 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਪੀਯੂਸ਼ ਗੋਇਲ ਜੀ, ਮਨਸੁਖ ਮਾਂਡਵੀਯਾ ਜੀ, ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਪੁਰੁਸ਼ੋਤਮ ਰੁਪਾਲਾ ਜੀ, ਜੀ ਕਿਸ਼ਨ ਰੈੱਡੀ ਜੀ, ਪਸ਼ੂਪਤੀ ਕੁਮਾਰ ਪਾਰਸ ਜੀ, ਜੀਤੇਂਦਰ ਸਿੰਘ ਜੀ, ਸੋਮ ਪ੍ਰਕਾਸ਼ ਜੀ, ਦੇਸ਼ ਭਰ ਤੋਂ ਜੁੜੇ ਸਟਾਰਟ ਅੱਪ ਦੀ ਦੁਨੀਆ ਦੇ ਸਾਰੇ ਦਿੱਗਜ, ਸਾਡੇ ਯੁਵਾ ਸਾਥੀ, ਹੋਰ ਮਹਾਨੁਭਾਵ ਅਤੇ ਭਾਈਓ ਅਤੇ ਭੈਣੋਂ,PM Modi's interaction with Start-ups from across the country
January 15th, 11:20 am
Prime Minister Narendra Modi interacted with Startups via video conferencing. He announced that every year 16th January would be marked as the National Start-up Day to celebrate the achievements of the start-ups across the country. Start-ups would be the backbone of new India, the PM added.Bhagwan Birsa lived for the society, sacrificed life for his culture and the country: PM
November 15th, 09:46 am
Prime Minister Narendra Modi inaugurated Bhagwan Birsa Munda Memorial Udyan cum Freedom Fighter Museum at Ranchi via video conferencing. He said, “This museum will become a living venue of our tribal culture full of persity, depicting the contribution of tribal heroes and heroines in the freedom struggle.”ਪ੍ਰਧਾਨ ਮੰਤਰੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਅਵਸਰ ‘ਤੇ ਰਾਂਚੀ ਵਿੱਚ ਭਗਵਾਨ ਬਿਰਸਾ ਮੁੰਡਾ ਸਮ੍ਰਿਤੀ ਉਦਯਾਨ ਸਹਿ ਸੁਤੰਤਰਤਾ ਸੈਨਾਨੀ ਸੰਗ੍ਰਹਾਲਯ (भगवान बिरसा मुंडा स्मृति उद्यान सह स्वतंत्रता सेनानी संग्रहालय) ਦਾ ਉਦਘਾਟਨ ਕੀਤਾ
November 15th, 09:45 am
ਭਾਰਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ਨੂੰ ‘ਜਨਜਾਤੀਯ ਗੌਰਵ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ। ਇਸ ਮੌਕੇ ਨੂੰ ਚਿੰਨ੍ਹਿਤ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਂਚੀ ਵਿੱਚ ਭਗਵਾਨ ਬਿਰਸਾ ਮੁੰਡਾ ਸਮ੍ਰਿਤੀ ਉਦਯਾਨ ਸਹਿ ਸੁਤੰਤਰਤਾ ਸੈਨਾਨੀ ਸੰਗ੍ਰਹਾਲਯ (भगवान बिरसा मुंडा स्मृति उद्यान सह स्वतंत्रता सेनानी संग्रहालय) ਦਾ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ। ਇਸ ਮੌਕੇ ਝਾਰਖੰਡ ਦੇ ਰਾਜਪਾਲ, ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਵੀ ਮੌਜੂਦ ਸਨ।ਪ੍ਰਧਾਨ ਮੰਤਰੀ ਨੇ ਯੂਨੈਸਕੋ ਕ੍ਰਿਏਟਿਵ ਸਿਟੀਜ਼ ਨੈੱਟਵਰਕ (ਯੂਸੀਸੀਐੱਨ) ਵਿੱਚ ਸ੍ਰੀਨਗਰ ਦੇ ਸ਼ਾਮਲ ਹੋਣ ‘ਤੇ ਖੁਸ਼ੀ ਪ੍ਰਗਟਾਈ
November 08th, 10:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਨੈਸਕੋ ਕ੍ਰਿਏਟਿਵ ਸਿਟੀਜ਼ ਨੈੱਟਵਰਕ (ਯੂਸੀਸੀਐੱਨ) ਵਿੱਚ ਆਪਣੇ ਸ਼ਿਲਪ ਅਤੇ ਲੋਕ ਕਲਾ ਦੇ ਵਿਸ਼ੇਸ਼ ਉਲੇਖ ਦੇ ਨਾਲ ਸ੍ਰੀਨਗਰ ਦੇ ਸ਼ਾਮਲ ਹੋਣ ‘ਤੇ ਖੁਸ਼ੀ ਪ੍ਰਗਟਾਈ ਹੈ ।PM lauds KVIC's world’s largest Khadi National Flag
October 03rd, 06:05 pm
The Prime Minister, Shri Narendra Modi has praised Khadi Village Industries Commissions initiative of world’s largest Khadi National Flag (At a height of 225 feet and 150 feet width) displayed in Leh, Ladakh as a tribute to Mahatma Gandhi.