The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਭਰ ਵਿੱਚ ਤਿਰੰਗੇ ਦੇ ਪ੍ਰਤੀ 140 ਕਰੋੜ ਭਾਰਤੀਆਂ ਦੇ ਗਹਿਰੇ ਸਨਮਾਨ ਨੂੰ ਦਰਸਾਉਂਦੀ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ
August 14th, 09:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ (Har Ghar Tiranga campaign) ਦੇ ਪ੍ਰਤੀ ਅਤਿਅੰਤ ਪ੍ਰਸੰਨਤਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਇਹ ਭੀ ਕਿਹਾ ਕਿ ‘ਹਰ ਘਰ ਤਿਰੰਗਾ’ ਅੰਦੋਲਨ (Har Ghar Tiranga movement) ਪੂਰੇ ਭਾਰਤ ਵਿੱਚ ਮਕਬੂਲ ਹੋ ਗਿਆ ਹੈ ਜੋ ਤਿਰੰਗੇ (Tricolour) ਦੇ ਪ੍ਰਤੀ 140 ਕਰੋੜ ਭਾਰਤੀਆਂ ਦੇ ਗਹਿਰੇ ਸਨਮਾਨ ਨੂੰ ਦਰਸਾਉਂਦਾ ਹੈ।ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਦੀ ਦੇਸ਼ਭਗਤੀ ਰਾਜ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਝਲਕਦੀ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ
August 13th, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ ਦੇ ਸੇਪਾ (Seppa) ਵਿੱਚ ਹਰ ਘਰ ਤਿਰੰਗਾ ਯਾਤਰਾ (#HarGharTiranga Yatra) ‘ਤੇ ਪ੍ਰਸੰਨਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਦੇਸ਼ਭਗਤੀ ਅਰੁਣਾਚਲ ਪ੍ਰਦੇਸ਼ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਸਪਸ਼ਟ ਤੌਰ ‘ਤੇ ਝਲਕਦੀ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੂਰਤ ਵਿੱਚ ਹਰ ਘਰ ਤਿਰੰਗਾ (#HarGharTiranga) ਮੁਹਿੰਮ 'ਤੇ ਮਾਣ ਪ੍ਰਗਟਾਇਆ
August 12th, 09:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰ ਘਰ ਤਿਰੰਗਾ (#HarGharTiranga) ਮੁਹਿੰਮ ਵਿੱਚ ਪੂਰੇ ਉਤਸ਼ਾਹ ਅਤੇ ਉਮੰਗ ਦੇ ਨਾਲ ਸੂਰਤ ਦੇ ਲੋਕਾਂ ਦੀ ਭਾਗੀਦਾਰੀ ‘ਤੇ ਮਾਣ ਪ੍ਰਗਟਾਇਆ।ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ‘ਤੇ ਤਿਰੰਗੇ ਵਾਲੀ ਪ੍ਰੋਫਾਇਲ ਪਿਕਚਰ ਬਦਲਣ ਦੀ ਤਾਕੀਦ ਕੀਤੀ
August 09th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਤਾਕੀਦ ਕੀਤੀ ਹੈ ਉਹ ਸੋਸ਼ਲ ਮੀਡੀਆ ਪਲੈਟਫਾਰਮਾਂ ‘ਤੇ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਦੇ ਨਾਲ ਬਦਲਣ। ਸ਼੍ਰੀ ਮੋਦੀ ਨੇ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੇ ਲਈ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਹਰ ਘਰ ਤਿਰੰਗਾ ਅੰਦੋਲਨ (Har Ghar Tiranga Movement) ਨੂੰ ਇੱਕ ਯਾਦਗਾਰੀ ਜਨ ਅੰਦੋਲਨ (memorable mass movement) ਬਣਾਉਣ ਲਈ ਸਾਰਿਆਂ ਨੂੰ ਅਜਿਹਾ ਕਰਨ ਦੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਨੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 02nd, 02:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿੰਗਲੀ ਵੈਂਕਈਆ (Pingali Venkayya) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਰਾਸ਼ਟਰ ਨੂੰ ਤਿਰੰਗਾ (Tricolour) ਦੇਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਨਾਗਰਿਕਾਂ ਨੂੰ 9 ਤੋਂ 15 ਅਗਸਤ ਦੇ ਦਰਮਿਆਨ ਤਿਰੰਗਾ ਫਹਿਰਾ ਕੇ ਹਰ ਘਰ ਤਿਰੰਗਾ (Har Ghar Tiranga) ਅੰਦੋਲਨ ਦਾ ਸਮਰਥਨ ਕਰਨ ਅਤੇ harghartiranga.com ‘ਤੇ ਆਪਣੀਆਂ ਸੈਲਫੀਜ਼ ਸਾਂਝੀਆਂ ਕਰਨ ਦੀ ਭੀ ਤਾਕੀਦ ਕੀਤੀ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਸੰਸਦ ਦੇ ਵਿਸ਼ੇਸ਼ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 18th, 11:52 am
ਮਾਣਯੋਗ ਸਪੀਕਰ ਜੀ, ਦੇਸ਼ ਦੀ 75 ਵਰ੍ਹਿਆਂ ਦੀ ਸੰਸਦੀ ਯਾਤਰਾ, ਉਸ ਨੂੰ ਇੱਕ ਵਾਰ ਮੁੜ-ਯਾਦ ਕਰਨ ਦੇ ਲਈ ਅਤੇ ਨਵੇਂ ਸਦਨ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਪ੍ਰੇਰਕ ਪਲਾਂ ਨੂੰ ਇਤਿਹਾਸ ਦੀ ਮਹੱਤਵਪੂਰਨ ਘੜੀ ਨੂੰ ਯਾਦ ਕਰਦੇ ਹੋਏ ਅੱਗੇ ਵਧਣ ਦਾ ਇਹ ਅਵਸਰ.... ਅਸੀਂ ਸਾਰੇ ਇਸ ਇਤਿਹਾਸਿਕ ਭਵਨ ਤੋਂ ਵਿਦਾ ਲੈ ਰਹੇ ਹਾਂ। ਆਜ਼ਾਦੀ ਤੋਂ ਪਹਿਲੇ ਇਹ ਸਦਨ Imperial Legislative Council ਦਾ ਸਥਾਨ ਹੋਇਆ ਕਰਦਾ ਸੀ। ਆਜ਼ਾਦੀ ਦੇ ਬਾਅਦ ਇਹ ਸੰਸਦ ਭਵਨ ਦੇ ਰੂਪ ਵਿੱਚ ਇਸ ਨੂੰ ਪਹਿਚਾਣ ਮਿਲੀ। ਇਹ ਸਹੀ ਹੈ ਕਿ ਇਸ ਇਮਰਾਤ ਦੇ ਨਿਰਮਾਣ ਕਰਨ ਦਾ ਫੈਸਲਾ ਵਿਦੇਸ਼ੀ ਸਾਂਸਦਾਂ ਸੀ, ਲੇਕਿਨ ਇਹ ਗੱਲ ਅਸੀਂ ਕਦੇ ਨਹੀਂ ਭੁੱਲ ਸਕਦੇ ਹਾਂ ਅਤੇ ਅਸੀਂ ਮਾਣ ਨਾਲ ਕਹਿ ਸਕਦੇ ਹਾਂ, ਇਸ ਭਵਨ ਦੇ ਨਿਰਮਾਣ ਵਿੱਚ ਪਸੀਨਾ ਮੇਰੇ ਦੇਸ਼ਵਾਸੀਆਂ ਦਾ ਲਗਿਆ ਸੀ, ਮਿਹਨਤ ਮੇਰੇ ਦੇਸ਼ਵਾਸੀਆਂ ਦੀ ਲਗੀ ਸੀ, ਅਤੇ ਪੈਸੇ ਵੀ ਮੇਰੇ ਦੇਸ਼ ਦੇ ਲੋਕਾਂ ਦੇ ਲਗੇ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ
September 18th, 11:10 am
ਸਦਨ ਨੂੰ ਸੰਬੋਧਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਅੱਜ ਉਦਘਾਟਨ ਕੀਤੀ ਗਈ ਨਵੀਂ ਇਮਾਰਤ ਵਿੱਚ ਕਾਰਵਾਈ ਨੂੰ ਤਬਦੀਲ ਕਰਨ ਤੋਂ ਪਹਿਲਾਂ ਭਾਰਤ ਦੇ 75 ਵਰ੍ਹਿਆਂ ਦੀ ਸੰਸਦੀ ਯਾਤਰਾ ਨੂੰ ਯਾਦ ਕਰਨ ਅਤੇ ਯਾਦ ਦਿਵਾਉਣ ਦਾ ਮੌਕਾ ਹੈ। ਪੁਰਾਣੇ ਸੰਸਦ ਭਵਨ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਇਹ ਇਮਾਰਤ ਭਾਰਤ ਦੀ ਆਜ਼ਾਦੀ ਤੋਂ ਪਹਿਲਾਂ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਵਜੋਂ ਕੰਮ ਕਰਦੀ ਸੀ ਅਤੇ ਆਜ਼ਾਦੀ ਤੋਂ ਬਾਅਦ ਭਾਰਤ ਦੀ ਸੰਸਦ ਵਜੋਂ ਪਹਿਚਾਣ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਇਮਾਰਤ ਨੂੰ ਬਣਾਉਣ ਦਾ ਫੈਸਲਾ ਵਿਦੇਸ਼ੀ ਸ਼ਾਸਕਾਂ ਨੇ ਲਿਆ ਸੀ, ਪਰ ਇਹ ਭਾਰਤੀਆਂ ਦੁਆਰਾ ਕੀਤੀ ਗਈ ਸਖ਼ਤ ਮਿਹਨਤ, ਲਗਨ ਅਤੇ ਪੈਸਾ ਸੀ ਜੋ ਇਸ ਦੇ ਵਿਕਾਸ ਵਿੱਚ ਲਗਿਆ। ਸ਼੍ਰੀ ਮੋਦੀ ਨੇ ਕਿਹਾ, 75 ਵਰ੍ਹਿਆਂ ਦੀ ਯਾਤਰਾ ਵਿੱਚ, ਇਸ ਸਦਨ ਨੇ ਸਰਵੋਤਮ ਪਰੰਪਰਾਵਾਂ ਅਤੇ ਰਵਾਇਤਾਂ ਦੀ ਸਿਰਜਣਾ ਕੀਤੀ ਹੈ, ਜਿਸ ਵਿੱਚ ਸਭ ਨੇ ਯੋਗਦਾਨ ਪਾਇਆ ਹੈ ਅਤੇ ਸਭ ਨੇ ਦੇਖਿਆ ਹੈ। ਉਨ੍ਹਾਂ ਕਿਹਾ “ਅਸੀਂ ਭਾਵੇਂ ਨਵੀਂ ਇਮਾਰਤ ਵਿੱਚ ਸ਼ਿਫਟ ਹੋ ਰਹੇ ਹਾਂ ਪਰ ਇਹ ਇਮਾਰਤ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। ਕਿਉਂਕਿ ਇਹ ਭਾਰਤੀ ਲੋਕਤੰਤਰ ਦੀ ਯਾਤਰਾ ਦਾ ਇੱਕ ਸੁਨਹਿਰੀ ਅਧਿਆਏ ਹੈ।”