
ਪ੍ਰਧਾਨ ਮੰਤਰੀ ਨੇ ਸਾਬਕਾ ਫੌਜੀ ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ
January 08th, 10:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਫੌਜੀ ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਭਾਰਤ ਲਈ ਉਨ੍ਹਾਂ ਦੀਆਂ ਯਾਦਗਾਰੀ ਸੇਵਾਵਾਂ ਨੂੰ ਆਉਣ ਵਾਲੇ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ। ਸ਼੍ਰੀ ਮੋਦੀ ਨੇ ਅੱਗੇ ਕਿਹਾ, ਉਹ ਹੌਸਲੇ ਅਤੇ ਜਜ਼ਬੇ ਦੇ ਸੱਚੇ ਪ੍ਰਤੀਕ ਸਨ, ਰਾਸ਼ਟਰ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।