ਪ੍ਰਧਾਨ ਮੰਤਰੀ ਨੇ ਹੂਲ ਦਿਵਸ (Hul Diwas) ਦੇ ਅਵਸਰ 'ਤੇ ਕਬਾਇਲੀ ਨਾਇਕਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
June 30th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਧੋ-ਕਾਨਹੂ, ਚਾਂਦ-ਭੈਰਵ ਅਤੇ ਫੂਲੋ-ਝਾਨੋ (Sidhu-Kanhu, Chand-Bhairav and Phoolo-Jhano) ਜਿਹੇ ਕਬਾਇਲੀ ਨਾਇਕਾਂ ਨੂੰ ਬ੍ਰਿਟਿਸ਼ ਸਾਮਰਾਜ ਦੇ ਅੱਤਿਆਚਾਰਾਂ ਦੇ ਖ਼ਿਲਾਫ਼ ਉਨ੍ਹਾਂ ਦੇ ਸਵੈ-ਮਾਣ ਅਤੇ ਬਹਾਦਰੀ (ਪਰਾਕ੍ਰਮ) ਦੇ ਲਈ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਹੂਲ ਦਿਵਸ (Hul Diwas) ਸਾਡੇ ਆਦਿਵਾਸੀ ਸਮਾਜ ਦੇ ਅਪ੍ਰਤਿਮ ਸਾਹਸ, ਸੰਘਰਸ਼ ਅਤੇ ਬਲੀਦਾਨ ਨੂੰ ਸਮਰਪਿਤ ਇੱਕ ਮਹਾਨ ਅਵਸਰ ਹੈ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।