ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ 3 ਅਗਸਤ ਨੂੰ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕਰਨਗੇ
August 02nd, 12:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਅਗਸਤ, 2024 ਨੂੰ ਸੁਬ੍ਹਾ ਕਰੀਬ 9.30 ਵਜੇ ਨੈਸ਼ਨਲ ਐਗਰੀਕਲਚਰ ਸਾਇੰਸ ਸੈਂਟਰ (ਐੱਨਏਐੱਸਸੀ- NASC) ਕੰਪਲੈਕਸ, ਨਵੀਂ ਦਿੱਲੀ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ- ICAE) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਭੀ ਸੰਬੋਧਨ ਕਰਨਗੇ।