
ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰਾਵਤੀ ਹਵਾਈ ਅੱਡੇ ਦੀ ਸ਼ੁਰੂਆਤ ਦੀ ਪ੍ਰਸ਼ੰਸਾ ਕੀਤੀ
April 16th, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰਾਵਤੀ ਹਵਾਈ ਅੱਡੇ ਦੀ ਸ਼ੁਰੂਆਤ ਨੂੰ ਮਹਾਰਾਸ਼ਟਰ, ਵਿਸ਼ੇਸ਼ ਤੌਰ ‘ਤੇ ਵਿਦਰਭ ਖੇਤਰ ਲਈ ਪ੍ਰਸੰਨਤਾ ਦੀ ਵੱਡੀ ਖ਼ਬਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਅਮਰਾਵਤੀ ਵਿੱਚ ਇੱਕ ਐਕਟਿਵ ਹਵਾਈ ਅੱਡਾ ਕਾਰੋਬਾਰ ਅਤੇ ਸੰਪਰਕ ਨੂੰ ਪ੍ਰੋਤਸਾਹਨ ਪ੍ਰਦਾਨ ਕਰੇਗਾ।ਪ੍ਰਧਾਨ ਮੰਤਰੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ
April 09th, 09:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ। ਸ਼੍ਰੀ ਮੋਦੀ ਵਾਰਾਣਸੀ ਵਿੱਚ ਸਵੇਰੇ 11 ਵਜੇ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਭੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਨੇ ਵਿਲੱਖਣ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ
March 04th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜਾਮਨਗਰ ਵਿੱਚ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਦੀ ਵਿਲੱਖਣ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ। ਸ਼੍ਰੀ ਅਨੰਤ ਅੰਬਾਨੀ ਅਤੇ ਉਨ੍ਹਾਂ ਦੀ ਟੀਮ ਦੇ ਹਮਦਰਦੀ ਭਰਪੂਰ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਵਣਤਾਰਾ ਈਕੋਸਿਸਟਮ ਸਥਿਰਤਾ ਅਤੇ ਵਣ ਜੀਵ ਭਲਾਈ ਨੂੰ ਹੁਲਾਰਾ ਦਿੰਦੇ ਹੋਏ ਜਾਨਵਰਾਂ ਦੇ ਲਈ ਸੁਰੱਖਿਅਤ ਪਨਾਹਗਾਹ ਪ੍ਰਦਾਨ ਕਰਦਾ ਹੈ।ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 23rd, 06:11 pm
ਭੈਯਾ ਹਰੌ ਬੋਲੋ ਮਤੰਗੇਸ਼ਵਰ ਭਗਵਾਨ ਕੀ ਜੈ, ਬਾਗੇਸ਼ਵਰ ਧਾਮ ਕੀ ਜੈ, ਜੈ ਜਟਾਸ਼ੰਕਰ ਧਾਮ ਕੀ ਜੈ, ਅਪੁਨ ਓਂਰਣ ਖਾਂ ਮੋਰੀ ਤਰਫ ਸੇਂ ਦੋਈ ਹਾਂਥ, ਜੋਰ ਕੇ ਰਾਮ-ਰਾਮ ਜੂ। (भैया हरौ बोलो मतंगेश्वर भगवान की जै, बागेश्वर धाम की जै, जय जटाशंकर धाम की जै, अपुन ओंरण खाँ मोरी तरफ सें दोई हाँथ, जोर के राम-राम जू।) ਪ੍ਰੋਗਰਾਮ ਵਿੱਚ ਉਪਸਥਿਤ ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀ ਮੰਗੂਭਾਈ ਪਟੇਲ, ਮੁੱਖ ਮੰਤਰੀ ਭਾਈ ਮੋਹਨ ਯਾਦਵ ਜੀ, ਜਗਤਗੁਰੂ ਪੂਜਯ ਰਾਮਭਦ੍ਰਾਚਾਰਿਆ ਜੀ, ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਸ਼੍ਰੀ ਧੀਰੇਂਦਰ ਸ਼ਾਸਤ੍ਰੀ ਜੀ, ਸਾਧਵੀ ਰਿਤੰਭਰਾ ਜੀ, ਸਵਾਮੀ ਚਿਦਾਨੰਦ ਸਰਸਵਤੀ ਜੀ, ਮਹੰਤ ਸ਼੍ਰੀ ਬਾਲਕ ਯੋਗੇਸ਼ਚਰਦਾਸ ਜੀ, ਇਸੇ ਖੇਤਰ ਦੇ ਸਾਂਸਦ ਵਿਸ਼ਣੁਦੇਵ ਸ਼ਰਮਾ ਜੀ, ਹੋਰ ਮਹਾਨੁਭਾਵ ਜੀ ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ
February 23rd, 04:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ ਦੇ ਛਤਰਪੁਰ ਜ਼ਿਲ੍ਹੇ ਦੇ ਗੜ੍ਹਾ ਪਿੰਡ ਵਿੱਚ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਹ ਇੰਨ੍ਹੇ ਘੱਟ ਸਮੇਂ ਵਿੱਚ ਦੂਸਰੀ ਵਾਰ ਬੁੰਦੇਲਖੰਡ ਆਏ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਤਿਕ ਕੇਂਦਰ ਬਾਗੇਸ਼ਵਰ ਧਾਮ ਜਲਦੀ ਹੀ ਹੈਲਥ ਸੈਂਟਰ ਵੀ ਬਣੇਗਾ। ਉਨ੍ਹਾਂ ਨੇ ਕਿਹਾ ਕਿ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ 10 ਏਕੜ ਖੇਤਰ ਵਿੱਚ ਬਣਾਇਆ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ 100 ਬਿਸਤਰਿਆਂ ਦੀ ਸੁਵਿਧਾ ਤਿਆਰ ਹੋਵੇਗੀ। ਉਨ੍ਹਾਂ ਨੇ ਇਸ ਨੇਕ ਕੰਮ ਦੇ ਲਈ ਸ਼੍ਰੀ ਧੀਰੇਂਦਰ ਸ਼ਾਸਤਰੀ ਨੂੰ ਵਧਾਈ ਦਿੱਤੀ ਅਤੇ ਬੁੰਦੇਲਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮੈਂ ਟਨਲ ਦੇ ਉਦਘਾਟਨ ਲਈ ਜੰਮੂ-ਕਸਮੀਰ ਦੇ ਸੋਨਮਰਗ ਦੀ ਆਪਣੀ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ: ਪ੍ਰਧਾਨ ਮੰਤਰੀ
January 11th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਜ਼ੈੱਡ-ਮੋੜ ਟਨਲ ਦੇ ਉਦਘਾਟਨ ਦੇ ਲਈ ਜੰਮੂ-ਕਸ਼ਮੀਰ ਦੇ ਸੋਨਮਰਗ ਦੀ ਆਪਣੀ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਪ੍ਰਧਾਨ ਮੰਤਰੀ 13 ਜਨਵਰੀ ਨੂੰ ਜੰਮੂ –ਕਸ਼ਮੀਰ ਦਾ ਦੌਰਾ ਕਰਨਗੇ ਅਤੇ ਸੋਨਮਰਗ ਟਨਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ
January 11th, 05:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਜਨਵਰੀ ਨੂੰ ਜੰਮੂ –ਕਸ਼ਮੀਰ ਦੇ ਸੋਨਮਰਗ ਦਾ ਦੌਰਾ ਕਰਨਗੇ ਕਰਨਗੇ। ਲਗਭਗ 11:45 ਵਜੇ, ਉਹ ਸੋਨਮਰਗ ਟਨਲ ਦਾ ਦੌਰਾ ਕਰਨਗੇ ਅਤੇ ਉਸ ਤੋਂ ਬਾਅਦ ਇਸ ਦਾ ਉਦਘਾਟਨ ਕਰਨਗੇ। ਇਸ ਮੌਕੇ ‘ਤੇ ਹੋਏ ਇਕੱਠ ਨੂੰ ਉਹ ਸੰਬੋਧਨ ਵੀ ਕਰਨਗੇ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।Serving the people of Andhra Pradesh is our commitment: PM Modi in Visakhapatnam
January 08th, 05:45 pm
PM Modi laid foundation stone, inaugurated development works worth over Rs. 2 lakh crore in Visakhapatnam, Andhra Pradesh. The Prime Minister emphasized that the development of Andhra Pradesh was the NDA Government's vision and serving the people of Andhra Pradesh was the Government's commitment.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 08th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਭਗਵਾਨ ਸਿੰਘਾਚਲਮ ਵਰਾਹਾ ਲਕਸ਼ਮੀ ਨਰਸਿਮ੍ਹਾ ਸਵਾਮੀ ਨੂੰ ਨਮਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ 60 ਸਾਲਾਂ ਦੇ ਅੰਤਰਾਲ ਤੋਂ ਬਾਅਦ, ਲੋਕਾਂ ਦੇ ਆਸ਼ੀਰਵਾਦ ਨਾਲ, ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਇੱਕ ਕੇਂਦਰ ਸਰਕਾਰ ਚੁਣੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰਤ ਤੌਰ 'ਤੇ, ਇਹ ਸਰਕਾਰ ਦੇ ਗਠਨ ਤੋਂ ਬਾਅਦ ਆਂਧਰ ਪ੍ਰਦੇਸ਼ ਵਿੱਚ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਹੈ। ਸ਼੍ਰੀ ਮੋਦੀ ਨੇ ਸਮਾਗਮ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਭਾਸ਼ਣ ਦੌਰਾਨ ਸ਼੍ਰੀ ਚੰਦਰਬਾਬੂ ਨਾਇਡੂ ਦੇ ਹਰ ਸ਼ਬਦ ਅਤੇ ਭਾਵਨਾ ਦਾ ਸਤਿਕਾਰ ਕਰਦੇ ਹਨ। ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਅਤੇ ਭਾਰਤ ਦੇ ਲੋਕਾਂ ਦੇ ਸਮਰਥਨ ਨਾਲ ਸ਼੍ਰੀ ਨਾਇਡੂ ਵਲੋਂ ਦੱਸੇ ਗਏ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ।ਪ੍ਰਧਾਨ ਮੰਤਰੀ 6 ਜਨਵਰੀ ਨੂੰ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
January 05th, 06:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜਨਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿਗ ਰਾਹੀਂ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 5 ਜਨਵਰੀ ਨੂੰ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਪ੍ਰੋਜੈਕਟਾਂ ਦਾ ਮੁੱਖ ਉਦੇਸ਼: ਖੇਤਰੀ ਸੰਪਰਕ ਵਧਾਉਣਾ ਅਤੇ ਯਾਤਰਾ ਨੂੰ ਸੁਲਭ ਬਣਾਉਣਾ ਹੈ
January 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ ਨੂੰ ਦੁਪਹਿਰ ਕਰੀਬ 12 ਵਜੇ ਕੇ 15 ਮਿੰਟ ‘ਤੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜ ਕੇ 15 ਮਿੰਟ ‘ਤੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕਰਨਗੇ।ਪ੍ਰਧਾਨ ਮੰਤਰੀ 4 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕਰਨਗੇ
January 03rd, 05:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 4 ਜਨਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਸ਼੍ਰੀ ਮੋਦੀ ਉਪਸਥਿਤ ਇਕੱਠ ਨੂੰ ਸੰਬੋਧਨ ਵੀ ਕਰਨਗੇ।ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਮੋਦੀ 25 ਦਸੰਬਰ ਨੂੰ ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ
December 24th, 11:46 am
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100 ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 12:30 ਵਜੇ ਉਹ ਖਜੁਰਾਹੋ (Khajuraho) ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।