ਪ੍ਰਧਾਨ ਮੰਤਰੀ ਨੇ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਇੰਡ-ਆਸ ਈਸੀਟੀਏ) ਦੇ ਲਾਗੂ ਹੋਣ 'ਤੇ ਪ੍ਰਸੰਨਤਾ ਵਿਅਕਤ ਕੀਤੀ
December 29th, 06:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਇੰਡ-ਆਸ ਈਸੀਟੀਏ) ਦੇ ਅੱਜ ਲਾਗੂ ਹੋਣ 'ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਾਡੀ ‘ਵਿਆਪਕ ਰਣਨੀਤਕ ਸਾਂਝੇਦਾਰੀ’ ਦੇ ਲਈ ਇੱਕ ਇਤਿਹਾਸਿਕ ਪਲ ਹੈ।ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਦੇ ਵਰਚੁਅਲ ਹਸਤਾਖਰ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
April 02nd, 10:01 am
ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਅੱਜ ਮੈਂ ਆਪਣੇ ਮਿੱਤਰ ਸਕੌਟ ਦੇ ਨਾਲ ਤੀਸਰੀ ਵਾਰ ਰੂ-ਬ-ਰੂ ਹਾਂ। ਪਿਛਲੇ ਹਫ਼ਤੇ ਸਾਡੇ ਦਰਮਿਆਨ Virtual Summit ਵਿੱਚ ਬਹੁਤ productive ਚਰਚਾ ਹੋਈ ਸੀ। ਉਸ ਸਮੇਂ ਅਸੀਂ ਆਪਣੀਆਂ teams ਨੂੰ Economic Cooperation and Trade Agreement ‘ਤੇ ਬਾਤਚੀਤ ਜਲਦੀ ਸੰਪੰਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਤੇ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਇਸ ਮਹੱਤਵਪੂਰਨ ਸਮਝੌਤੇ 'ਤੇ ਹਸਤਾਖਰ ਹੋ ਰਹੇ ਹਨ। ਇਸ ਅਸਾਧਾਰਣ ਉਪਲਬਧੀ ਦੇ ਲਈ, ਮੈਂ ਦੋਹਾਂ ਦੇਸ਼ਾਂ ਦੇ Trade ਮੰਤਰੀਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ- “ਇੰਡਔਸ ਈਸੀਟੀਏ” ‘ਤੇ ਹਸਤਾਖਰ ਕੀਤੇ ਗਏ
April 02nd, 10:00 am
ਇੱਕ ਵਰਚੁਅਲ ਸਮਾਰੋਹ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਸਕੌਟ ਮੌਰੀਸਨ ਦੀ ਮੌਜੂਦਗੀ ਵਿੱਚ, ਭਾਰਤ ਸਰਕਾਰ ਦੀ ਤਰਫ਼ੋਂ ਕੇਂਦਰੀ ਵਣਜ ਤੇ ਉਦਯੋਗ, ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਕੱਪੜਾ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਆਸਟ੍ਰੇਲੀਆ ਸਰਕਾਰ ਦੇ ਵਪਾਰ ਸੈਰ-ਸਪਾਟਾ ਤੇ ਨਿਵੇਸ਼ ਮੰਤਰੀ ਸ਼੍ਰੀ ਡੈਨ ਤੇਹਾਨ ਨੇ ਅੱਜ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਇੰਡਔਸ ਈਸੀਟੀਏ) ‘ਤੇ ਹਸਤਾਖਰ ਕੀਤੇ।