ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ

November 19th, 11:22 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਨਾਲ ਗੱਲਬਾਤ ਕੀਤੀ

August 26th, 01:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਕੁਆਡ ਸਹਿਤ ਹੋਰ ਬਹੁਪੱਖੀ ਮੰਚਾਂ ‘ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

May 24th, 06:41 am

ਆਸਟ੍ਰੇਲੀਆ ਦੀ ਮੇਰੀ ਇਸ ਯਾਤਰਾ ਵਿੱਚ, ਮੈਨੂੰ ਅਤੇ ਮੇਰੇ ਵਫ਼ਦ ਨੂੰ ਦਿੱਤੇ ਗਏ ਆਦਰ-ਸਤਕਾਰ ਅਤੇ ਸਨਮਾਨ ਦੇ ਲਈ, ਮੈਂ ਆਸਟ੍ਰੇਲੀਆ ਦੇ ਲੋਕਾਂ ਦਾ ਅਤੇ ਪ੍ਰਧਾਨ ਮੰਤਰੀ ਅਲਬਾਨੀਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੇਰੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ ਦੀ ਭਾਰਤ ਯਾਤਰਾ ਦੇ ਦੋ ਮਹੀਨਿਆਂ ਦੇ ਅੰਦਰ ਮੇਰਾ ਇੱਥੇ ਆਉਣਾ ਹੋਇਆ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ।