ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
January 27th, 04:40 pm
ਪਹਿਲੇ India-Central Asia ਸਿਖਰ ਸੰਮੇਲਨ ਵਿੱਚ ਆਪ ਸਭ ਦਾ ਸੁਆਗਤ ਹੈ।ਭਾਰਤ-ਮੱਧ ਏਸ਼ੀਆ ਵਰਚੁਅਲ ਸਿਖਰ ਸੰਮੇਲਨ
January 27th, 04:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜਨਵਰੀ 2022 ਨੂੰ ਵਰਚੁਅਲ ਫਾਰਮੈਟ ਵਿੱਚ ਪਹਿਲੇ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਕਜ਼ਾਕਿਸਤਾਨ ਗਣਰਾਜ, ਕਿਰਗਿਜ਼ ਗਣਰਾਜ, ਤਾਜਿਕਸਤਾਨ ਗਣਰਾਜ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਗਣਰਾਜ ਦੇ ਰਾਸ਼ਟਰਪਤੀਆਂ ਨੇ ਹਿੱਸਾ ਲਿਆ। ਭਾਰਤ ਅਤੇ ਮੱਧ ਏਸ਼ਿਆਈ ਦੇਸ਼ਾਂ ਦੇ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 30ਵੀਂ ਵਰ੍ਹੇਗੰਢ ਨੂੰ ਦਰਸਾਉਂਦਾ ਇਹ ਪਹਿਲਾ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਹੈ।ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ
January 19th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਜਨਵਰੀ, 2022 ਨੂੰ ਇੱਕ ਵਰਚੁਅਲ ਮਾਧਿਅਮ ਨਾਲ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਦੀ ਮੇਜ਼ਬਾਨੀ ਕਰਨਗੇ, ਜਿਸ ਵਿੱਚ ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਤਾਜਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ (Kazakhstan, Kyrgyz Republic, Tajikistan, Turkmenistan and Uzbekistan) ਦੇ ਰਾਸ਼ਟਰਪਤੀ ਹਿੱਸਾ ਲੈਣਗੇ। ਲੀਡਰਾਂ ਦੇ ਪੱਧਰ 'ਤੇ ਭਾਰਤ ਅਤੇ ਮੱਧ ਏਸ਼ਿਆਈ ਦੇਸ਼ਾਂ ਦੇ ਦਰਮਿਆਨ ਆਪਣੀ ਤਰ੍ਹਾਂ ਦੀ ਇਹ ਪਹਿਲੀ ਵਾਰਤਾ ਹੋਵੇਗੀ।