ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 05:26 am
ਬੈਠਕ ਦੇ ਦੌਰਾਨ, ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਨਾਲ-ਨਾਲ ਹੋਰਾਇਜ਼ਨ 2047 ਰੋਡਮੈਪ ਅਤੇ ਹੋਰ ਦੁਵੱਲੇ ਐਲਾਨਾਂ ਵਿੱਚ ਵਰਣਨ ਕੀਤੇ ਦੁਵੱਲੇ ਸਹਿਯੋਗ ਅਤੇ ਅੰਤਰਰਾਸ਼ਟਰੀ ਸਾਂਝੇਦਾਰੀ ਨਾਲ ਸਬੰਧਿਤ ਆਪਣੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਹਾਈ। ਦੋਹਾਂ ਲੀਡਰਾਂ ਨੇ ਰੱਖਿਆ, ਪੁਲਾੜ ਅਤੇ ਸਿਵਲ ਪਰਮਾਣੂ ਊਰਜਾ ਜਿਹੇ ਰਣਨੀਤਕ ਖੇਤਰਾਂ ਸਹਿਤ ਦੁਵੱਲੇ ਸਹਿਯੋਗ ਦੇ ਮਾਮਲੇ ਵਿੱਚ ਹਾਸਲ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਰਣਨੀਤਕ ਖ਼ੁਦਮੁਖਤਿਆਰੀ ਦੇ ਪ੍ਰਤੀ ਆਪਣੀ ਸਾਂਝੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸ ਨੂੰ ਹੋਰ ਤੇਜ਼ ਕਰਨ ਦੀ ਪ੍ਰਤੀਬੱਧਤਾ ਜਤਾਈ। ਦੋਹਾਂ ਲੀਡਰਾਂ ਨੇ ਭਾਰਤ ਦੇ ਨੈਸ਼ਨਲ ਮਿਊਜ਼ਮ ਪ੍ਰੋਜੈਕਟ ਨਾਲ ਸਬੰਧਿਤ ਸਹਿਯੋਗ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ।