ਮੇਰੇ ਦੋਸਤ, ਰਾਸ਼ਟਰਪਤੀ ਡੋਨਾਲਡ ਟ੍ਰੰਪ ਦੇ ਨਾਲ ਬਹੁਤ ਚੰਗੀ ਗੱਲਬਾਤ ਹੋਈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ

November 06th, 10:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੇਂ ਚੁਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਵਿਭਿੰਨ ਖੇਤਰਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੇ ਲਈ ਤਤਪਰ ਹਨ।

ਪ੍ਰਧਾਨ ਮੰਤਰੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

September 22nd, 02:02 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਮੌਕੇ ‘ਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸੇਫ ਬਾਇਡੇਨ ਨਾਲ ਮੁਲਾਕਾਤ ਕੀਤੀ। ਇੱਕ ਵਿਸ਼ੇਸ਼ ਸਦਭਾਵਨਾ ਦੇ ਰੂਪ ਵਿੱਚ, ਰਾਸ਼ਟਰਪਤੀ ਬਾਇਡੇਨ ਨੇ ਵਿਲਮਿੰਗਟਨ ਵਿੱਚ ਆਪਣੇ ਘਰ ‘ਤੇ ਇਸ ਮੀਟਿੰਗ ਦੀ ਮੇਜ਼ਬਾਨੀ ਕੀਤੀ।