ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਸਿਰਜਣਾ ਨੂੰ ਹੁਲਾਰਾ ਦੇਣ ‘ਤੇ ਬਜਟ ਦੇ ਬਾਅਦ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 05th, 01:35 pm
ਤੁਹਾਡਾ ਸਾਰਿਆਂ ਦਾ ਇਸ ਮਹੱਤਵਪੂਰਨ ਬਜਟ ਵੈਬੀਨਾਰ ਵਿੱਚ ਸੁਆਗਤ ਹੈ, ਅਭਿਨੰਦਨ ਹੈ। Investing in People, Economy and Innovation- ਇਹ ਇੱਕ ਅਜਿਹੀ ਥੀਮ ਹੈ, ਜੋ ਵਿਕਸਿਤ ਭਾਰਤ ਦੇ ਰੋਡਮੈਪ ਨੂੰ define ਕਰਦੀ ਹੈ। ਇਸ ਸਾਲ ਦੇ ਬਜਟ ਵਿੱਚ ਤੁਹਾਨੂੰ ਇਸ ਦਾ ਪ੍ਰਭਾਵ ਬਹੁਤ ਵੱਡੇ ਸਕੇਲ ‘ਤੇ ਦਿਸ ਰਿਹਾ ਹੈ। ਇਸ ਲਈ, ਇਹ ਬਜਟ ਭਾਰਤ ਦੇ ਭਵਿੱਖ ਦਾ ਬਲੂਪ੍ਰਿੰਟ ਬਣ ਕੇ ਸਾਹਮਣੇ ਆਇਆ ਹੈ। ਅਸੀਂ ਇਨਵੈਸਟਮੈਂਟ ਵਿੱਚ ਜਿੰਨੀ ਪ੍ਰਾਥਮਿਕਤਾ infrastructure ਅਤੇ industries ਨੂੰ ਦਿੱਤੀ ਹੈ, ਉਨੀ ਹੀ ਪ੍ਰਾਥਮਿਕਤਾ People, Economy ਅਤੇ Innovation ਨੂੰ ਵੀ ਦਿੱਤੀ ਹੈ। ਤੁਸੀਂ ਸਾਰੇ ਜਾਣਦੇ ਹੋ, Capacity building ਅਤੇ talent ਨਰਚਰਿੰਗ, ਇਹ ਦੇਸ਼ ਦੀ ਪ੍ਰਗਤੀ ਦੇ ਲਈ ਫਾਉਂਡੇਸ਼ਨ ਸਟੋਨ ਦਾ ਕੰਮ ਕਰਦੀ ਹੈ। ਇਸ ਲਈ, ਹੁਣ ਵਿਕਾਸ ਦੇ ਅਗਲੇ ਪੜਾਅ ਵਿੱਚ ਅਸੀਂ ਇਨ੍ਹਾਂ ਖੇਤਰਾਂ ਵਿੱਚ ਹੋਰ ਜ਼ਿਆਦਾ ਨਿਵੇਸ਼ ਕਰਨਾ ਹੈ। ਇਸ ਦੇ ਲਈ ਸਾਨੂੰ ਸਾਰੇ ਸਟੇਕਹੋਲਡਰਸ ਨੂੰ ਅੱਗੇ ਆਉਣਾ ਹੋਵੇਗਾ। ਕਿਉਂਕਿ ਇਹ ਦੇਸ਼ ਦੀ economic success ਦੇ ਲਈ ਜ਼ਰੂਰੀ ਹੈ। ਅਤੇ ਨਾਲ ਹੀ, ਇਹ ਹਰ organization ਦੀ success ਦਾ ਵੀ ਅਧਾਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਸਿਰਜਣ-ਜਨਮਾਨਸ, ਅਰਥਵਿਵਸਥਾ ਅਤੇ ਇਨੋਵੇਸ਼ਨ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ‘ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 05th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ‘ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਵੈਬੀਨਾਰ ਦੇ ਵਿਸ਼ਾ-ਵਸਤੂ “ਜਨਮਾਨਸ, ਅਰਥਵਿਵਸਥਾ ਅਤੇ ਇਨੋਵੇਸ਼ਨ ਵਿੱਚ ਨਿਵੇਸ਼” ਦੇ ਮਹੱਤਵ ‘ਤੇ ਚਾਨਣਾ ਪਾਇਆ, ਜੋ ਵਿਕਸਿਤ ਭਾਰਤ ਦੇ ਲਈ ਰੋਡਮੈਪ ਨੂੰ ਪਰਿਭਾਸ਼ਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਦਾ ਬਜਟ ਇਸ ਵਿਸ਼ਾ-ਵਸਤੂ ਨੂੰ ਵੱਡੇ ਪੈਮਾਨੇ ‘ਤੇ ਦਰਸਾਉਂਦਾ ਹੈ ਅਤੇ ਭਾਰਤ ਦੇ ਭਵਿੱਖ ਦੇ ਲਈ ਇੱਕ ਖਾਕਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨਫ੍ਰਾਸਟ੍ਰਕਚਰ, ਉਦਯੋਗਾਂ, ਲੋਕਾਂ, ਅਰਥਵਿਵਸਥਾ ਅਤੇ ਇਨੋਵੇਸ਼ਨ ਵਿੱਚ ਨਿਵੇਸ਼ ਨੂੰ ਸਮਾਨ ਤੌਰ ‘ਤੇ ਪ੍ਰਾਥਮਿਕਤਾ ਦਿੱਤੀ ਗਈ ਹੈ। ਇਸ ਗੱਲ ਨੂੰ ਰੇਖਾਂਕਿਤ ਕਰਦੇ ਹੋਏ ਕਿ ਸਮਰੱਥਾ ਨਿਰਮਾਣ ਅਤੇ ਪ੍ਰਤਿਭਾ ਦਾ ਵਿਕਾਸ ਰਾਸ਼ਟਰ ਦੀ ਪ੍ਰਗਤੀ ਦਾ ਅਧਾਰ ਹਨ, ਸ਼੍ਰੀ ਮੋਦੀ ਨੇ ਸਾਰੇ ਹਿਤਧਾਰਕਾਂ ਤੋਂ ਅੱਗੇ ਆ ਕੇ ਇਨ੍ਹਾਂ ਖੇਤਰਾਂ ਵਿੱਚ ਵੱਧ ਨਿਵੇਸ਼ ਕਰਨ ਦੀ ਤਾਕੀਦ ਕੀਤੀ ਕਿਉਂਕਿ ਵਿਕਾਸ ਦੇ ਅਗਲੇ ਪੜਾਅ ਵਿੱਚ ਇਸ ਦੀ ਜ਼ਰੂਰਤ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦੇਸ਼ ਦੀ ਆਰਥਿਕ ਸਫਲਤਾ ਦੇ ਲਈ ਜ਼ਰੂਰੀ ਹੈ ਅਤੇ ਹਰ ਸੰਗਠਨ ਦੀ ਸਫਲਤਾ ਦਾ ਅਧਾਰ ਹੈ।ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:36 pm
ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ
January 28th, 09:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਪ੍ਰਧਾਨ ਮੰਤਰੀ ਨੇ 45ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
December 26th, 07:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ (PRAGATI), ਜੋ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਪ੍ਰੋ-ਐਕਟਿਵ ਗਵਰਨੈਂਸ ਅਤੇ ਸਮੇਂ ‘ਤੇ ਲਾਗੂਕਰਨ ਨਾਲ ਸਬੰਧਿਤ ਆਈਸੀਟੀ-ਅਧਾਰਿਤ (ICT-based) ਮਲਟੀ-ਮੋਡਲ ਪਲੈਟਫਾਰਮ ਹੈ, ਦੇ 45ਵੇਂ ਸਸੰਕਰਣ ਦੀ ਬੈਠਕ ਦੀ ਪ੍ਰਧਾਨਗੀ ਕੀਤੀ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਵਰਲਡ ਫੂਡ ਇੰਡੀਆ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ ਪਾਠ
September 19th, 12:30 pm
ਵਰਲਡ ਫੂਡ ਇੰਡੀਆ 2024 ਦੇ ਆਯੋਜਨ ਬਾਰੇ ਜਾਣ ਕੇ ਖੁਸ਼ੀ ਹੋਈ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਸਾਰੇ ਪ੍ਰਤੀਭਾਗੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ।ਕੈਬਨਿਟ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈਐੱਸਐੱਮ-ISM) ਦੇ ਤਹਿਤ ਇੱਕ ਹੋਰ ਸੈਮੀਕੰਡਕਟਰ ਯੂਨਿਟ ਨੂੰ ਸਵੀਕ੍ਰਿਤੀ ਦਿੱਤੀ
September 02nd, 03:32 pm
ਇੱਕ ਜੀਵੰਤ ਸੈਮੀਕੰਡਕਟਰ ਈਕੋਸਿਸਟਮ ਵਿਕਸਿਤ ਕਰਨ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਸਾਣੰਦ (Sanand) ਵਿੱਚ ਇੱਕ ਸੈਮੀਕੰਡਕਟਰ ਯੂਨਿਟ ਸਥਾਪਿਤ ਕਰਨ ਦੇ ਲਈ ਕਾਯਨਸ ਸੈਮੀਕੌਨ ਪ੍ਰਾਈਵੇਟ ਲਿਮਿਟਿਡ (Kaynes Semicon Pvt Ltd) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।As long as Modi is alive, no one can touch the reservations of SC, ST, OBC: PM Modi in Nandurbar
May 10th, 12:00 pm
Prime Minister Narendra Modi addressed a public meeting in Nandurbar, Maharashtra. He paid his respects to inspirational leaders Jananayak Krishnaji Rao Sable, Mahatma Jyotiba Phule, and Savitribai Phule. Speaking on the auspicious occasion of Akshaya Tritiya and Parshuram Jayanti, PM Modi extended his best wishes to all citizens, stating, The blessings we receive today become eternal.PM Modi addresses a public meeting in Nandurbar, Maharashtra
May 10th, 11:33 am
Prime Minister Narendra Modi addressed a public meeting in Nandurbar, Maharashtra. He paid his respects to inspirational leaders Jananayak Krishnaji Rao Sable, Mahatma Jyotiba Phule, and Savitribai Phule. Speaking on the auspicious occasion of Akshaya Tritiya and Parshuram Jayanti, PM Modi extended his best wishes to all citizens, stating, The blessings we receive today become eternal.ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।