ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਟਾਵਰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 09:33 pm
ਸਭ ਤੋਂ ਪਹਿਲਾਂ ਮੈਂ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਦੇ ਸਾਰੇ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਆਪ ਸਭ ਨੂੰ ਮੁੰਬਈ ਵਿੱਚ ਇੱਕ ਵਿਸ਼ਾਲ ਅਤੇ ਆਧੁਨਿਕ ਭਵਨ ਮਿਲਿਆ ਹੈ। ਮੈਂ ਆਸ਼ਾ ਕਰਦਾ ਹਾਂ, ਇਸ ਨਵੇਂ ਭਵਨ ਨਾਲ ਤੁਹਾਡੇ ਕੰਮ-ਕਾਜ ਦਾ ਜੋ ਵਿਸਤਾਰ ਹੋਵੇਗਾ, ਤੁਹਾਡੀ ਜੋ Ease of Working ਵਧੇਗੀ, ਉਸ ਨਾਲ ਸਾਡੇ ਲੋਕਤੰਤਰ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਇੰਡੀਅਨ ਨਿਊਜ਼ਪੇਪਰ ਸੋਸਾਇਟੀ ਤਾਂ ਆਜ਼ਾਦੀ ਦੇ ਪਹਿਲਾਂ ਤੋਂ ਅਸਤਿਤਵ ਵਿੱਚ ਆਉਣ ਵਾਲੀਆਂ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਇਸ ਲਈ ਆਪ ਸਭ ਨੇ ਦੇਸ਼ ਦੀ ਯਾਤਰਾ ਦੇ ਹਰ ਉਤਾਰ-ਚੜ੍ਹਾਅ ਨੂੰ ਵੀ ਬਹੁਤ ਬਰੀਕੀ ਨਾਲ ਦੇਖਿਆ ਹੈ, ਉਸ ਨੂੰ ਜੀਆ ਵੀ ਹੈ, ਅਤੇ ਜਨ-ਸਧਾਰਣ ਨੂੰ ਦੱਸਿਆ ਵੀ ਹੈ। ਇਸ ਲਈ, ਇੱਕ ਸੰਗਠਨ ਦੇ ਰੂਪ ਵਿੱਚ ਤੁਹਾਡਾ ਕੰਮ ਜਿੰਨਾ ਪ੍ਰਭਾਵੀ ਬਣੇਗਾ, ਦੇਸ਼ ਨੂੰ ਉਸ ਦਾ ਉਤਨਾ ਹੀ ਜ਼ਿਆਦਾ ਲਾਭ ਮਿਲੇਗਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਟਾਵਰਸ ਦਾ ਉਦਘਾਟਨ ਕੀਤਾ
July 13th, 07:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਬਾਂਦ੍ਰਾ ਕੰਪਲੈਕਸ ਦੇ ਜੀ-ਬਲੌਕ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਸਕੱਤਰੇਤ ਦੇ ਦੌਰੇ ਦੌਰਾਨ ਆਈਐੱਨਐੱਸ ਟਾਵਰਸ ਦਾ ਉਦਘਾਟਨ ਕੀਤਾ। ਇਹ ਨਵੀਂ ਇਮਾਰਤ ਮੁੰਬਈ ਵਿੱਚ ਆਧੁਨਿਕ ਤੇ ਕੁਸ਼ਲ ਦਫ਼ਤਰ ਸਬੰਧੀ ਆਈਐੱਨਐੱਸ ਦੇ ਮੈਂਬਰਾਂ ਦੀ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ ਅਤੇ ਮੁੰਬਈ ਵਿੱਚ ਸਮਾਚਾਰ ਪੱਤਰ ਉਦਯੋਗ ਦੇ ਮੁੱਖ ਕੇਂਦਰ ਦੇ ਰੂਪ ਵਿੱਚ ਕੰਮ ਕਰੇਗੀ।