ਸਮਝੌਤਿਆਂ ਦੀ ਸੂਚੀ : ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੀ ਭਾਰਤ ਦੀ ਸਰਕਾਰੀ ਯਾਤਰਾ

September 09th, 07:03 pm

ਏਮਿਰੇਟਸ ਨਿਊਕਲੀਅਰ ਐਨਰਜੀ ਕੰਪਨੀ (Emirates Nuclear Energy Company) (ਈਐੱਨਈਸੀ-ENEC) ਅਤੇ ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਵ੍ ਇੰਡੀਆ ਲਿਮਿਟਿਡ (ਐੱਨਪੀਸੀਆਈਐੱਲ-NPCIL) ਦੇ ਦਰਮਿਆਨ ਬਾਰਾਕ ਨਿਊਕਲੀਅਰ ਪਾਵਰ ਪਲਾਂਟ ਅਪ੍ਰੇਸ਼ਨਸ ਅਤੇ ਰੱਖ-ਰਖਾਅ (Barakah Nuclear Power Plant Operations and Maintenance) ਦੇ ਖੇਤਰ ਵਿੱਚ ਸਹਿਮਤੀ ਪੱਤਰ (ਐੱਮਓਯੂ-MoU)।

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੀ ਭਾਰਤ ਯਾਤਰਾ (9-10 ਸਤੰਬਰ 2024)

September 09th, 07:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ (Sheikh Khaled bin Mohamed bin Zayed Al Nahyan) 9-10 ਸਤੰਬਰ 2024 ਦੇ ਲਈ ਭਾਰਤ ਦੀ ਸਰਕਾਰੀ ਯਾਤਰਾ ‘ਤੇ ਹਨ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦੇ ਤੌਰ ‘ਤੇ ਇਹ ਉਨ੍ਹਾਂ ਦੀ ਪਹਿਲੀ ਸਰਕਾਰੀ ਭਾਰਤ ਯਾਤਰਾ ਹੋਵੇਗੀ। ਕੱਲ੍ਹ ਨਵੀਂ ਦਿੱਲੀ ਪਹੁੰਚਣ ‘ਤੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਉਨ੍ਹਾਂ ਦੀ ਅਗਵਾਨੀ ਕੀਤੀ ਅਤੇ ਗਾਰਡ ਆਵ੍ ਆਨਰ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਕ੍ਰਾਊਨ ਪ੍ਰਿੰਸ ਦੇ ਨਾਲ ਉਨ੍ਹਾਂ ਦੀ ਸਰਕਾਰ ਦੇ ਮੰਤਰੀ, ਸੀਨੀਅਰ ਅਧਿਕਾਰੀ ਅਤੇ ਇੱਕ ਬੜਾ ਵਪਾਰਕ ਵਫ਼ਦ (large business delegation) ਭੀ ਭਾਰਤ ਆਇਆ ਹੈ।