ਕੇਂਦਰੀ ਮੰਤਰੀ ਮੰਡਲ ਨੇ ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰੂਪ ਵਿੱਚ ਮਨਜ਼ੂਰੀ ਦਿੱਤੀ ਅਤੇ ਇਸ ਦਾ ਨਾਮ “ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ” ਰੱਖਿਆ
January 05th, 08:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਐਲਾਨ ਕਰਨ ਅਤੇ ਇਸ ਦਾ ਨਾਮ “ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ” ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।ਸੂਰਤ, ਗੁਜਰਾਤ ਵਿੱਚ ਸੂਰਤ ਡਾਇਮੰਡ ਬੋਰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 17th, 12:00 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਸਥਾਨਕ ਸਾਂਸਦ, ਸੀ ਆਰ ਪਾਟਿਲ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਦੇਸ਼ ਦੀ ਡਾਇਮੰਡ ਇੰਟਸਟਰੀ ਦੇ ਜਾਣੇ-ਮਾਣੇ ਸਾਰੇ ਚਿਹਰੇ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਸੂਰਤ ਡਾਇਮੰਡ ਬੋਰਸ ਦਾ ਉਦਘਾਟਨ ਕੀਤਾ
December 17th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਸੂਰਤ ਡਾਇਮੰਡ ਬੋਰਸ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਤੋਂ ਪਹਿਲਾਂ, ਪ੍ਰਧਾਨ ਮੰਤਰੀ ਪੰਚਤਤਵ ਗਾਰਡਨ ਵੀ ਦੇਖਣ ਗਏ, ਸੂਰਤ ਡਾਇਮੰਡ ਬੋਰਸ ਅਤੇ ਸਪਾਈਨ-4 ਦਾ ਹਰਿਤ ਭਵਨ ਵੀ ਦੇਖਿਆ ਅਤੇ ਵਿਜ਼ੀਟਰ ਬੁਕਲੈੱਟ ‘ਤੇ ਹਸਤਾਖਰ ਕੀਤੇ। ਇਸ ਸਮਾਰੋਹ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਸੂਰਤ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਭਵਨ ਦਾ ਵੀ ਉਦਘਾਟਨ ਕੀਤਾ।ਕੇਂਦਰੀ ਕੈਬਨਿਟ ਨੇ ਸੂਰਤ ਹਵਾਈ ਅੱਡੇ ਨੂੰ ਇੰਟਰਨੈਸ਼ਨਲ ਏਅਰਪੋਰਟ ਐਲਾਨ ਕਰਨ ਨੂੰ ਮਨਜ਼ੂਰੀ ਪ੍ਰਦਾਨ ਕੀਤੀ
December 15th, 09:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਸੂਰਤ ਹਵਾਈ ਅੱਡੇ ਨੂੰ ਇੰਟਰਨੈਸ਼ਨਲ ਏਅਰਪੋਰਟ ਐਲਾਨ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ।