
ਅਰਬ ਨਿਊਜ਼ ਨੂੰ ਦਿੱਤੀ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
April 22nd, 08:13 am
ਇਸ ਕੌਰੀਡੋਰ ਦੀ ਸਫ਼ਲਤਾ ਵਿੱਚ ਭਾਰਤ ਅਤੇ ਸਾਊਦੀ ਅਰਬ ਦੋਵਾਂ ਦੀ ਮੁੱਖ ਭੂਮਿਕਾ ਹੈ। ਅਸੀਂ ਆਪਣੇ ਸਾਊਦੀ ਭਾਈਵਾਲਾਂ ਨਾਲ ਮਿਲ ਕੇ ਕਨੈਕਟਿਵਿਟੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਕੰਮ ਕਰਨ ਲਈ ਪ੍ਰਤੀਬੱਧ ਹਾਂ, ਜਿਸ ਵਿੱਚ ਮਲਟੀ-ਮਾਡਲ ਲੌਜਿਸਟਿਕ ਕਨੈਕਟਿਵਿਟੀ, ਡੇਟਾ ਕਨੈਕਟਿਵਿਟੀ ਅਤੇ ਇਲੈਕਟ੍ਰੀਕਲ ਗ੍ਰਿੱਡ ਕਨੈਕਟਿਵਿਟੀ ਸ਼ਾਮਲ ਹੈ। ਅਸੀਂ ਇਸ ਪਹਿਲ ਦੇ ਤਹਿਤ ਕਲੀਨ ਅਤੇ ਗ੍ਰੀਨ ਹਾਈਡ੍ਰੋਜਨ ਅਤੇ ਸਬੰਧਿਤ ਸਪਲਾਈ ਚੇਨਸ 'ਤੇ ਕੰਮ ਕਰ ਰਹੇ ਹਾਂ।
ਮੁਦਰਾ ਐੱਨਪੀਏ ਰੇਟ ਦੁਨੀਆ ਵਿੱਚ ਸਭ ਤੋਂ ਘੱਟ: ਪ੍ਰਧਾਨ ਮੰਤਰੀ ਮੋਦੀ
April 08th, 10:00 am
ਇਕਨੌਮਿਕ ਟਾਇਮਸ ਦੇ ਨਾਲ ਇੱਕ ਵਿਸ਼ੇਸ਼ ਗੱਲਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੁਦਰਾ ਯੋਜਨਾ ਦੇ ਤਹਿਤ ਨੌਨ-ਪਰਫਾਰਮਿੰਗ ਅਸੈੱਟਸ (ਐੱਨਪੀਏ) ਰੇਟ ਇਸੇ ਤਰ੍ਹਾਂ ਦੇ ਲੋਨ ਸੈੱਗਮੈਂਟਸ ਦੇ ਲਈ ਵਿਸ਼ਵ ਪੱਧਰ 'ਤੇ ਸਭ ਤੋਂ ਘੱਟ ਹੈ। ਉਨ੍ਹਾਂ ਨੇ ਇਸ ਦਾ ਕ੍ਰੈਡਿਟ ਛੋਟੇ ਕਰਜ਼ਦਾਰਾਂ ਦੀ ਭਰੋਸੇਯੋਗਤਾ ਅਤੇ ਪ੍ਰਭਾਵੀ ਨੀਤੀ ਲਾਗੂਕਰਨ ਨੂੰ ਦਿੱਤਾ।
KUNA ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
December 21st, 09:55 pm
KUNA ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੇ ਵਧਦੇ ਆਲਮੀ ਪ੍ਰਭਾਵ 'ਤੇ ਜ਼ੋਰ ਦਿੱਤਾ। ਆਪਣੀ ਕੁਵੈਤ ਯਾਤਰਾ ਦੇ ਦੌਰਾਨ, ਉਨ੍ਹਾਂ ਨੇ ਵਪਾਰ, ਊਰਜਾ ਸਾਂਝੇਦਾਰੀ, ਸੌਫਟ ਪਾਵਰ ਅਤੇ ਆਰਥਿਕ ਵਿਕਾਸ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਦੁਵੱਲੇ ਸਹਿਯੋਗ, ਆਲਮੀ ਸਥਿਰਤਾ ਅਤੇ ਗਲੋਬਲ ਸਾਊਥ ਦੀ ਆਵਾਜ਼ ਦੇ ਰੂਪ ਵਿੱਚ ਭਾਰਤ ਦੀ ਭੂਮਿਕਾ ਦੀ ਵਕਾਲਤ ਕੀਤੀਹਿੰਦੁਸਤਾਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 31st, 08:00 am
'ਹਿੰਦੁਸਤਾਨ' ਨੂੰ ਦਿੱਤੀ ਇੰਟਰਵਿਊ 'ਚ ਪ੍ਰਧਾਨ ਮੰਤਰੀ ਮੋਦੀ ਨੇ ਮੌਜੂਦਾ ਚੋਣਾਂ ਸਮੇਤ ਕਈ ਵਿਸ਼ਿਆਂ 'ਤੇ ਗੱਲ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੇ ਲੋਕ ਨਕਾਰਾਤਮਕ ਰਾਜਨੀਤੀ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਪਾਰਟੀਆਂ ਨੂੰ ਨਕਾਰ ਰਹੇ ਹਨ। ਅੱਜ ਵੋਟਰ 21ਵੀਂ ਸਦੀ ਦੀ ਰਾਜਨੀਤੀ ਦੇਖਣਾ ਚਾਹੁੰਦਾ ਹੈ। 'ਇੱਕ ਦੇਸ਼, ਇੱਕ ਚੋਣ' 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਸਹਿਮਤੀ ਨਾਲ ਅੱਗੇ ਵਧਣ ਦੇ ਹੱਕ ਵਿੱਚ ਹਨ।ਓਪਨ ਮੈਗਜ਼ੀਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 29th, 05:03 pm
ਓਪਨ ਮੈਗਜ਼ੀਨ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ 10 ਵਰ੍ਹਿਆਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ, ਭਾਰਤ ਦੇ ਭਵਿੱਖ ਲਈ ਉਨ੍ਹਾਂ ਦਾ ਵਿਜ਼ਨ ਕੀ ਹੈ, ਦੇਸ਼ ਨੂੰ ਇੱਕ ਸਥਿਰ ਸਰਕਾਰ ਦੀ ਜ਼ਰੂਰਤ ਕਿਉਂ ਹੈ, ਅਤੇ ਹੋਰ ਕਈ ਵਿਸ਼ਿਆਂ ਬਾਰੇ ਗੱਲ ਕੀਤੀ।ਰਿਪਬਲਿਕ ਬੰਗਲਾ ਦੇ ਮਯੁਖ ਰੰਜਨ ਘੋਸ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 09:50 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਿਪਬਲਿਕ ਬਾਂਗਲਾ ਨੂੰ ਦਿੱਤੀ ਇੰਟਰਵਿਊ ਵਿੱਚ ਕਈ ਵਿਸ਼ਿਆਂ 'ਤੇ ਗੱਲ ਕੀਤੀ।ਸੀਐੱਨਐੱਨ ਨਿਊਜ਼18 ਦੀ ਪੱਲਵੀ ਘੋਸ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 09:15 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੀਐੱਨਐੱਨ ਨਿਊਜ਼18 ਨੂੰ ਦਿੱਤੀ ਇੰਟਰਵਿਊ ਵਿੱਚ ਕਈ ਵਿਸ਼ਿਆਂ 'ਤੇ ਗੱਲ ਕੀਤੀ।ਏਬੀਪੀ ਨਿਊਜ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 09:03 pm
ਏਬੀਪੀ ਨਿਊਜ਼ ਦੇ ਨਾਲ ਆਪਣੀ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੀ ਨੀਤੀ-ਸੰਚਾਲਿਤ ਸ਼ਾਸਨ ਅਤੇ ਵਿਕਾਸ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ, ਚਲ ਰਹੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੀ ਮੌਕਾਪ੍ਰਸਤ ਅਤੇ ਤੁਸ਼ਟੀਕਰਨ ਵਾਲੀ ਰਾਜਨੀਤੀ 'ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਬੰਗਾਲ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਉਨ੍ਹਾਂ ਦੇ ਜੀਵਨ ਅਤੇ ਕਦਰਾਂ-ਕੀਮਤਾਂ ਨੂੰ ਆਕਾਰ ਦੇਣ 'ਤੇ ਗਹਿਰੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕੀਤੀ।ਨਿਊਜ਼ ਨੇਸ਼ਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 08:39 pm
ਨਿਊਜ਼ ਨੇਸ਼ਨ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਕਾਸ ਲਈ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ, ਚਲ ਰਹੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਇੰਡੀ (INDI) ਅਲਾਇੰਸ ਦੀ ਆਲੋਚਨਾ ਕੀਤੀ, ਇਸ ਨੂੰ ਫਿਰਕੂ, ਜਾਤੀਵਾਦੀ, ਅਤੇ ਭਾਈ-ਭਤੀਜਾਵਾਦ ਨਾਲ ਭਰਿਆ ਹੋਇਆ ਦੱਸਿਆ।'ਅਜੀਤ ਸਮਾਚਾਰ' ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 11:59 am
'ਅਜੀਤ ਸਮਾਚਾਰ' ਦੇ ਨਾਲ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ 4 ਜੂਨ ਨੂੰ ਐੱਨਡੀਏ ਗਠਬੰਧਨ ਇਤਿਹਾਸਿਕ ਫਤਵਾ ਹਾਸਲ ਕਰੇਗਾ। ਪੂਰੇ ਦੇਸ਼ ਨੇ ਐੱਨਡੀਏ ਨੂੰ ਤੀਸਰੀ ਵਾਰ ਸੱਤਾ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਅਗਲੇ ਕਾਰਜਕਾਲ ਵਿੱਚ ਪੰਜਾਬ ਨੂੰ ਮਜ਼ਬੂਤ, ਸੁਰੱਖਿਅਤ, ਹਰਿਆ ਭਰਿਆ ਅਤੇ ਸਮੁੱਚੇ ਤੌਰ ’ਤੇ ਬਿਹਤਰ ਬਣਾਉਣ ਲਈ ਯਤਨ ਕੀਤੇ ਜਾਣਗੇ।ਏਐੱਨਆਈ ਨਿਊਜ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 10:00 am
ਏਐੱਨਆਈ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਚਲ ਰਹੀਆਂ ਲੋਕ ਸਭਾ ਚੋਣਾਂ ਬਾਰੇ ਵਿਆਪਕ ਚਰਚਾ ਕੀਤੀ। ਉਨ੍ਹਾਂ ਨੇ ਧਰਮ ਅਧਾਰਿਤ ਰਾਖਵੇਂਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਰੋਧੀ ਧਿਰ ਦੀ ਆਲੋਚਨਾ ਕੀਤੀ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕਿਵੇਂ ਕੁਝ ਪ੍ਰਭਾਵਸ਼ਾਲੀ ਪਰਿਵਾਰਾਂ ਨੇ ਆਪਣੇ ਫਾਇਦੇ ਲਈ ਜੰਮੂ ਤੇ ਕਸ਼ਮੀਰ ਵਿੱਚ ਧਾਰਾ 370 ਦਾ ਸ਼ੋਸ਼ਣ ਕੀਤਾ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਓਡੀਸ਼ਾ ਅਤੇ ਪੱਛਮ ਬੰਗਾਲ ਲਈ ਭਾਜਪਾ ਦੇ ਵਿਕਾਸ ਏਜੰਡਾ 'ਤੇ ਜ਼ੋਰ ਦਿੱਤਾ।ਆਈਏਐੱਨਐੱਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 27th, 02:51 pm
ਚਲ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਆਈਏਐੱਨਐੱਸ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭ੍ਰਿਸ਼ਟਾਚਾਰ 'ਤੇ ਸਰਕਾਰ ਦੇ ਰੁਖ, ਨੀਤੀ-ਸੰਚਾਲਿਤ ਸ਼ਾਸਨ ਪ੍ਰਤੀ ਵਚਨਬੱਧਤਾ ਅਤੇ ਹੋਰ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਸਰਕਾਰੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਪਹੁੰਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਸਮਾਜਿਕ ਨਿਆਂ ਅਤੇ ਧਰਮ ਨਿਰਪੱਖਤਾ ਸੁਨਿਸ਼ਚਿਤ ਕਰਦੀ ਹੈ।ਪੰਜਾਬ ਕੇਸਰੀ, ਜਗ ਬਾਣੀ, ਹਿੰਦ ਸਮਾਚਾਰ ਅਤੇ ਨਵੋਦਯ ਟਾਇਮਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 27th, 09:42 am
ਪੰਜਾਬ ਕੇਸਰੀ, ਜਗ ਬਾਣੀ, ਹਿੰਦ ਸਮਾਚਾਰ ਅਤੇ ਨਵੋਦਯ ਟਾਇਮਸ ਦੇ ਨਾਲ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਚੋਣਾਂ ਅਤੇ ਦੇਸ਼ ਦੇ ਵਿਕਾਸ ਬਾਰੇ ਚਰਚਾ ਕੀਤੀ। ਕਿਸਾਨਾਂ ਦੇ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡੇ 'ਅੰਨਦਾਤਾ' ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖੇਤੀਬਾੜੀ ਖੇਤਰ ਵਿੱਚ ਉਹ ਕੰਮ ਕੀਤੇ ਹਨ ਜੋ ਪਿਛਲੀ ਕਿਸੇ ਸਰਕਾਰ ਨੇ ਨਹੀਂ ਕੀਤੇ ਸਨ। ਵਿਰੋਧੀ ਧਿਰ ਬਾਰੇ ਉਨ੍ਹਾਂ ਨੇ ਟਿੱਪਣੀ ਕੀਤੀ ਕਿ ਇੰਡੀ ਅਲਾਇੰਸ ਦੇ ਪਾਸ ਦੇਸ਼ ਦੇ ਵਿਕਾਸ ਲਈ ਕਿਸੇ ਯੋਜਨਾ ਜਾਂ ਵਿਜ਼ਨ ਦੀ ਕਮੀ ਹੈ ਅਤੇ ਇਸ ਲਈ ਉਹ ਬੇਤੁਕੀ ਬਿਆਨਬਾਜ਼ੀ ਵਿੱਚ ਰੁੱਝਿਆ ਹੋਇਆ ਹੈ।ਦੈਨਿਕ ਜਾਗਰਣ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 27th, 08:09 am
ਦੈਨਿਕ ਜਾਗਰਣ ਨੂੰ ਦਿੱਤੀ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਹੁੰਗਾਰੇ ਬਾਰੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ 2014 ਅਤੇ 2019 ਦੋਵਾਂ ਵਿੱਚ ਲੋਕਾਂ ਦਾ ਸਮਰਥਨ ਮਿਲਿਆ ਸੀ ਪਰ ਇਸ ਵਾਰ ਲੋਕਾਂ ਦਾ ਉਤਸ਼ਾਹ ਪਹਿਲਾਂ ਨਾਲੋਂ ਵੀ ਵੱਧ ਹੈ। ਲੋਕਾਂ ਨੂੰ ਭਰੋਸਾ ਹੈ ਕਿ ਸਿਰਫ਼ ਮੋਦੀ ਸਰਕਾਰ ਹੀ ਉਨ੍ਹਾਂ ਦੀਆਂ ਆਸਾਂ ਪੂਰੀਆਂ ਕਰ ਸਕਦੀ ਹੈ। ‘ਵਿਕਸਿਤ ਭਾਰਤ’ ਬਣਾਉਣ ਦੀ ਪ੍ਰਤੀਬੱਧਤਾ ਸਿਰਫ਼ ਭਾਜਪਾ ਵਿੱਚ ਮੌਜੂਦ ਹੈ।ਦ ਟ੍ਰਿਬਿਊਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 27th, 07:43 am
'ਦ ਟ੍ਰਿਬਿਊਨ' ਨੂੰ ਦਿੱਤੀ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਚਲ ਰਹੀਆਂ ਚੋਣਾਂ ਸਮੇਤ ਕਈ ਅਹਿਮ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਛੇ ਪੜਾਵਾਂ ਦੀ ਵੋਟਿੰਗ ਤੋਂ ਬਾਅਦ ਦੇਸ਼ ਦੇ ਲੋਕ ਭਾਜਪਾ-ਐੱਨਡੀਏ ਗਠਬੰਧਨ ਨੂੰ ਇਤਿਹਾਸਿਕ ਅਤੇ ਰਿਕਾਰਡ ਤੋੜ ਜਨਾਦੇਸ਼ ਦੇ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਦੇਸ਼ ਅਤੇ ਇਸ ਦੇ ਲੋਕਾਂ ਦੀ ਭਲਾਈ ਦੇ ਲਈ ਪੂਰੀ ਲਗਨ ਨਾਲ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦਾ ਫੋਕਸ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ 'ਤੇ ਹੈ।ਡੀਡੀ ਨਿਊਜ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 25th, 10:00 am
ਡੀਡੀ ਨਿਊਜ਼ ਨੂੰ ਦਿੱਤੀ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਬਾਰੇ ਡੂੰਘਾਈ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਾਰੀ ਊਰਜਾ ਇੱਕ ਵਿਕਸਿਤ ਭਾਰਤ ਬਣਾਉਣ ਵੱਲ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਭਾਰਤ ਦਾ ਬੇਮਿਸਾਲ ਵਾਧਾ ਅਤੇ ਵਿਕਾਸ ਵੰਚਿਤ ਲੋਕਾਂ ਨੂੰ ਸਸ਼ਕਤ ਬਣਾਉਣ ਦੇ ਲਈ ਵੀ ਹੈ।ਨਿਊਜ਼ 18 ਇੰਡੀਆ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 25th, 10:00 am
ਨਿਊਜ਼ 18 ਇੰਡੀਆ ਨੂੰ ਦਿੱਤੀ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਬਾਰੇ ਡੂੰਘਾਈ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਨੂੰ ਜਿੱਤ ਦਿਵਾਉਣ ਦੇ ਲਈ ਆਪਣਾ ਮਨ ਬਣਾ ਲਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਾਰਨਵਾਦੀ ਮਾਨਸਿਕਤਾ ਵਾਲਾ ਇੰਡੀ (I.N.D.I) ਅਲਾਇੰਸ ਸਿਰਫ਼ ਤੁਸ਼ਟੀਕਰਨ ਦੀ ਰਾਜਨੀਤੀ ਦਾ ਸਹਾਰਾ ਲੈ ਰਿਹਾ ਹੈ।'ਐੱਨਡੀਟੀਵੀ ਇੰਡੀਆ' ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 24th, 07:30 pm
'ਐੱਨਡੀਟੀਵੀ ਇੰਡੀਆ' ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਸ਼ਾਸਨ ਲਈ ਆਪਣੇ ਵਿਜ਼ਨ ਬਾਰੇ, ਉਨ੍ਹਾਂ ਨੇ ਕਿਹਾ, ਮੈਂ ਦੁਬਾਰਾ ਸਰਕਾਰ ਬਣਾਉਣ ਲਈ ਸਰਕਾਰ ਨਹੀਂ ਚਲਾਉਂਦਾ, ਮੈਂ ਦੇਸ਼ ਨੂੰ ਬਣਾਉਣ ਦੇ ਲਈ ਸਰਕਾਰ ਚਲਾਉਂਦਾ ਹਾਂ। ਭਾਜਪਾ ਵੱਲ ਮਹਿਲਾਵਾਂ ਦੇ ਝੁਕਾਅ ਬਾਰੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵੋਟ ਬੈਂਕ ਮਾਨਸਿਕਤਾ ਦੇ ਉਲਟ, ਪਾਰਟੀ ਨੇ ਮਹਿਲਾ ਸ਼ਕਤੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।ਦ ਸਟੇਟਸਮੈਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 24th, 08:33 am
ਦ ਸਟੇਟਸਮੈਨ ਨੂੰ ਦਿੱਤੀ ਇੱਕ ਵਿਸ਼ੇਸ਼ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਪ੍ਰਗਤੀ ਦੇ ਲਈ ਇੱਕ ਮਜ਼ਬੂਤ ਸਰਕਾਰ ਅਤੇ ਇੱਕ ਸਪਸ਼ਟ ਦ੍ਰਿਸ਼ਟੀਕੋਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੱਧ ਵਰਗ, ਨੌਜਵਾਨਾਂ ਦੇ ਰੋਜ਼ਗਾਰ, ਜੰਮੂ ਅਤੇ ਕਸ਼ਮੀਰ ਵਿੱਚ ਸਫ਼ਲਤਾਵਾਂ, ਅਤੇ ਬੰਗਾਲ ਦੇ ਭਵਿੱਖ ਲਈ ਯੋਜਨਾਵਾਂ ਬਾਰੇ ਚਰਚਾ ਕੀਤੀ, ਪ੍ਰਭਾਵਸ਼ਾਲੀ ਸ਼ਾਸਨ ਅਤੇ 2047 ਤੱਕ ਵਿਕਸਿਤ ਭਾਰਤ ਦੇ ਲਈ ਇੱਕ ਮਹੱਤਵਪੂਰਨ ਚੋਣ ਜਨਾਦੇਸ਼ ਦੇ ਮਹੱਤਵ ਨੂੰ ਉਜਾਗਰ ਕੀਤਾ।ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆ ਟੀਵੀ ਦੁਆਰਾ ਆਯੋਜਿਤ 'ਸਲਾਮ ਇੰਡੀਆ' ਪ੍ਰੋਗਰਾਮ ਵਿੱਚ ਹਿੱਸਾ ਲਿਆ
May 23rd, 10:44 pm
ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਜਤ ਸ਼ਰਮਾ ਦੇ ਨਾਲ 'ਸਲਾਮ ਇੰਡੀਆ' ਪ੍ਰੋਗਰਾਮ ਦੇ ਤਹਿਤ ਇੰਡੀਆ ਟੀਵੀ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੁੱਲ੍ਹ ਕੇ ਬੋਲੇ ਅਤੇ ਭਾਰਤ ਦੀਆਂ ਲੋਕ ਸਭਾ ਚੋਣਾਂ, 2024 ਬਾਰੇ ਲੰਬੀ ਗੱਲ ਕੀਤੀ।