ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ

ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ

October 15th, 02:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।

ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 15th, 10:05 am

ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ

October 15th, 10:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।