ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੂਰਤ ਵਿਖੇ ‘ਜਲ ਸੰਚਯ ਜਨ ਭਾਗੀਦਾਰੀ’ ‘Jal Sanchay Jan Bhagidari’ ਪਹਿਲ ਦੀ ਸ਼ੁਰੂਆਤ ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਤਹਿਤ, ਰਾਜ ਭਰ ਵਿੱਚ ਲਗਭਗ 24,800 'ਰੇਨ ਵਾਟਰ ਹਾਰਵੈਸਟਿੰਗ' ਢਾਂਚਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤੀ ਪਾਣੀ ਦੀ ਸੰਭਾਲ਼ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੰਬੇ ਸਮੇਂ ਤੱਕ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 12:30 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲੇ ਦੁਆਰਾ ਅੱਜ ਗੁਜਰਾਤ ਦੀ ਧਰਤੀ ਤੋਂ ਇੱਕ ਅਹਿਮ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮੌਨਸੂਨ ਨਾਲ ਤਬਾਹੀ ਬਾਰੇ ਗੱਲ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲਗਭਗ ਸਾਰੇ ਖੇਤਰਾਂ ਨੂੰ ਇਸ ਕਾਰਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨ ਮੰਤਰੀ ਨੇ ਚਿੰਨ੍ਹਿਤ ਕੀਤਾ ਕਿ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਸਮੇਂ ਦੌਰਾਨ ਲਗਭਗ ਹਰ ਤਹਿਸੀਲ ਵਿੱਚ ਅਜਿਹੀ ਭਾਰੀ ਬਾਰਸ਼ ਨਹੀਂ ਦੇਖੀ ਅਤੇ ਨਾ ਹੀ ਸੁਣੀ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਨੂੰ ਇਸ ਵਾਰ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਵਿਭਾਗ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹਨ, ਫਿਰ ਭੀ ਗੁਜਰਾਤ ਅਤੇ ਦੇਸ਼ ਦੇ ਲੋਕ ਅਜਿਹੇ ਗੰਭੀਰ ਹਾਲਾਤਾਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਇੱਕ ਦੂਸਰੇ ਦੀ ਮਦਦ ਕਰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੇ ਕਈ ਹਿੱਸੇ ਅਜੇ ਭੀ ਮੌਨਸੂਨ ਸੀਜ਼ਨ ਦੇ ਪ੍ਰਭਾਵਾਂ ਦੀ ਮਾਰ ਹੇਠ ਹਨ।ਪ੍ਰਧਾਨ ਮੰਤਰੀ 6 ਸਤੰਬਰ ਨੂੰ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
September 05th, 02:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 6 ਸਤੰਬਰ, 2024 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੂਰਤ, ਗੁਜਰਾਤ ਵਿੱਚ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।