ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨੇ ਅੱਜ ਟੀਬੀ ਦੇ ਜ਼ਿਆਦਾ ਮਾਮਲਿਆਂ ਵਾਲੇ ਜ਼ਿਲ੍ਹਿਆਂ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ
December 07th, 02:38 pm
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਟੀਬੀ ਵਿਰੁੱਧ ਭਾਰਤ ਦੀ ਲੜਾਈ ਮਜ਼ਬੂਤ ਹੋ ਗਈ ਹੈ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀਬੀ ਦੇ ਜ਼ਿਆਦਾ ਮਾਮਲਿਆਂ ਵਾਲੇ ਜ਼ਿਲ੍ਹਿਆਂ 'ਤੇ ਕੇਂਦ੍ਰਿਤ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇਪੀ ਨੱਡਾ ਦੁਆਰਾ ਲਿਖਿਆ ਲੇਖ ਪੜ੍ਹਨ ਦੀ ਵੀ ਤਾਕੀਦ ਕੀਤੀ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.The BJP has entered the electoral field in Jharkhand with the promise of Suvidha, Suraksha, Sthirta, Samriddhi: PM Modi in Garhwa
November 04th, 12:21 pm
Prime Minister Narendra Modi today addressed a massive election rally in Garhwa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਪ੍ਰਧਾਨ ਮੰਤਰੀ ਨੇ ‘ਆਰੰਭ 6.0’ (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ
October 30th, 09:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਆਰੰਭ 6.0’ (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਜਨਭਾਗੀਦਾਰੀ ਦੀ ਭਾਵਨਾ (spirit of Jan Bhagidari) ਦੇ ਨਾਲ ਸ਼ਾਸਨ ਵਿਵਸਥਾ ਨੂੰ ਬਿਹਤਰ ਬਣਾਉਣ ‘ਤੇ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਮਜ਼ਬੂਤ ਫੀਡਬੈਕ ਤੰਤਰ (strong feedback mechanisms) ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀਆਂ (grievance redressal systems) ਵਿੱਚ ਸੁਧਾਰ ਦੇ ਮਹੱਤਵ ‘ਤੇ ਭੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ) ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੂਰਤ ਵਿਖੇ ‘ਜਲ ਸੰਚਯ ਜਨ ਭਾਗੀਦਾਰੀ’ ‘Jal Sanchay Jan Bhagidari’ ਪਹਿਲ ਦੀ ਸ਼ੁਰੂਆਤ ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਤਹਿਤ, ਰਾਜ ਭਰ ਵਿੱਚ ਲਗਭਗ 24,800 'ਰੇਨ ਵਾਟਰ ਹਾਰਵੈਸਟਿੰਗ' ਢਾਂਚਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤੀ ਪਾਣੀ ਦੀ ਸੰਭਾਲ਼ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੰਬੇ ਸਮੇਂ ਤੱਕ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 12:30 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲੇ ਦੁਆਰਾ ਅੱਜ ਗੁਜਰਾਤ ਦੀ ਧਰਤੀ ਤੋਂ ਇੱਕ ਅਹਿਮ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮੌਨਸੂਨ ਨਾਲ ਤਬਾਹੀ ਬਾਰੇ ਗੱਲ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲਗਭਗ ਸਾਰੇ ਖੇਤਰਾਂ ਨੂੰ ਇਸ ਕਾਰਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨ ਮੰਤਰੀ ਨੇ ਚਿੰਨ੍ਹਿਤ ਕੀਤਾ ਕਿ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਸਮੇਂ ਦੌਰਾਨ ਲਗਭਗ ਹਰ ਤਹਿਸੀਲ ਵਿੱਚ ਅਜਿਹੀ ਭਾਰੀ ਬਾਰਸ਼ ਨਹੀਂ ਦੇਖੀ ਅਤੇ ਨਾ ਹੀ ਸੁਣੀ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਨੂੰ ਇਸ ਵਾਰ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਵਿਭਾਗ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹਨ, ਫਿਰ ਭੀ ਗੁਜਰਾਤ ਅਤੇ ਦੇਸ਼ ਦੇ ਲੋਕ ਅਜਿਹੇ ਗੰਭੀਰ ਹਾਲਾਤਾਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਇੱਕ ਦੂਸਰੇ ਦੀ ਮਦਦ ਕਰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੇ ਕਈ ਹਿੱਸੇ ਅਜੇ ਭੀ ਮੌਨਸੂਨ ਸੀਜ਼ਨ ਦੇ ਪ੍ਰਭਾਵਾਂ ਦੀ ਮਾਰ ਹੇਠ ਹਨ।ਪ੍ਰਧਾਨ ਮੰਤਰੀ 6 ਸਤੰਬਰ ਨੂੰ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
September 05th, 02:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 6 ਸਤੰਬਰ, 2024 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੂਰਤ, ਗੁਜਰਾਤ ਵਿੱਚ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।