ਗ਼ਰੀਬ ਦੇ ਪੁੱਤਰ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਗ਼ਰੀਬਾਂ ਦੀ ਭਲਾਈ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੱਤੀ ਹੈ: ਕਲਿਆਣ ਵਿੱਚ ਪ੍ਰਧਾਨ ਮੰਤਰੀ ਮੋਦੀ
May 15th, 04:45 pm
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਕਲਿਆਣ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਅੱਜ ਦੇ ਰਾਜਨੀਤਕ ਮਾਹੌਲ ਵਿੱਚ ਦੇਸ਼ ਦੀ ਭਲਾਈ ਅਤੇ ਗ਼ਰੀਬਾਂ ਦੀ ਭਲਾਈ ਮੁੱਖ ਕੇਂਦਰ ਬਣ ਗਈ ਹੈ। ਵਿਰੋਧੀ ਗਠਬੰਧਨ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਐੱਨਡੀਏ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਤੰਕਵਾਦੀ ਯਾਕੂਬ ਮੇਮਨ ਦੀ ਕਬਰ ਨੂੰ ਸਜਾਇਆ ਜਾਂਦਾ ਹੈ ਅਤੇ ਰਾਮ ਮੰਦਿਰ ਦੇ ਨਿਰਮਾਣ ਦਾ ਸੱਦਾ ਠੁਕਰਾ ਦਿੱਤਾ ਜਾਂਦਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਅਤੇ ਕਲਿਆਣ ਵਿੱਚ ਵਿਸ਼ਾਲ ਰੈਲੀਆਂ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੱਤੇ
May 15th, 03:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਅਤੇ ਕਲਿਆਣ ਵਿੱਚ ਵੱਡੇ ਪੱਧਰ 'ਤੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨੂੰ ਰਾਜ ਵਿੱਚ ਤੇਜ਼ੀ ਨਾਲ ਡਿਵੈਲਪਮੈਂਟ ਅਤੇ ਗ੍ਰੋਥ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਲਈ ਆਪਣੇ ਵਿਜ਼ਨ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ, ਅਸੀਂ ਇਸ ਗੱਲ 'ਤੇ ਲਗਾਤਾਰ ਕੰਮ ਕੀਤਾ ਹੈ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੇ 100 ਦਿਨਾਂ ਵਿੱਚ ਕਿਹੜੇ ਕੰਮ ਕੀਤੇ ਜਾਣ ਦੀ ਜ਼ਰੂਰਤ ਹੈ ਅਤੇ ਕਿਹੜੇ ਫ਼ੈਸਲੇ ਲੈਣ ਦੀ ਜ਼ਰੂਰਤ ਹੈ।