ਪ੍ਰਧਾਨ ਮੰਤਰੀ ਨੇ ਪ੍ਰਸਿੱਧ ਡਾਂਸਰ ਅਤੇ ਸੱਭਿਆਚਾਰਕ ਪ੍ਰਤੀਕ, ਸ਼੍ਰੀ ਕਨਕ ਰਾਜੂ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ

October 26th, 10:36 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਡਾਂਸਰ ਅਤੇ ਸੱਭਿਆਚਾਰਕ ਪ੍ਰਤੀਕ ਸ਼੍ਰੀ ਕਨਕ ਰਾਜੂ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਗੁਸਾਡੀ ਨਿਰਤ (Gussadi dance) ਨੂੰ ਸੰਭਾਲਣ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਅਤੇ ਸੱਭਿਆਚਾਰਕ ਵਿਰਾਸਤ ਦੇ ਮਹੱਤਵਪੂਰਨ ਪਹਿਲੂਆਂ ਨੂੰ ਉਨ੍ਹਾਂ ਦੇ ਪ੍ਰਮਾਣਿਕ ਰੂਪ ਵਿੱਚ ਵਿਕਸਿਤ ਕਰਨ ਦੇ ਲਈ ਉਨ੍ਹਾਂ ਦੇ ਸਮਰਪਣ ਅਤੇ ਜਨੂਨ ਦੀ ਸ਼ਲਾਘਾ ਕੀਤੀ।