ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਪ੍ਰਧਾਨ ਮੰਤਰੀ ਨੇ ਕਾਰਤਿਕ ਪੂਰਨਿਮਾ ਅਤੇ ਦੇਵ ਦੀਪਾਵਲੀ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
November 15th, 04:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਰਤਿਕ ਪੂਰਨਿਮਾ ਅਤੇ ਦੇਵ ਦੀਪਾਵਲੀ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਨਾਵਾਂ ਦਿੱਤੀਆਂ ਹਨ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟੀ ਦੀਪੋਤਸਵਮ ‘ਚ ਹਿੱਸਾ ਲਿਆ
November 27th, 08:18 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟਿ-ਦੀਪੋਤਸਵਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਦੀਵਾ ਸਭ ਨੂੰ ਜੋੜਦਾ ਹੈ ਅਤੇ ਰਸਤਾ ਦਿਖਾਉਂਦਾ ਹੈ, ਸਦੀ ਦੇ ਸਭ ਤੋਂ ਬੜੇ ਸੰਕਟ ਦੇ ਦੌਰਾਨ ਭੀ ਅਸੀਂ ਭਾਰਤੀਆਂ ਨੇ ਮਿਲ ਕੇ ਦੀਵੇ ਜਗਾਏ ਅਤੇ ਅੱਜ ਅਸੀਂ ਜੇਤੂ ਹੋ ਕੇ, ਵਿਕਾਸ ਦੀ ਨਵੀਂ ਗਾਥਾ ਲਿਖ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰਾਂ ‘ਤੇ ਸਾਡੇ ਦੁਆਰਾ ਕੀਤੀ ਗਈ ਸਵਦੇਸ਼ੀ ਉਤਪਾਦਾਂ ਦੀ ਖਰੀਦ, ਅਣਗਿਣਤ ਪਰਿਵਾਰਾਂ ਦੇ ਘਰਾਂ ਵਿੱਚ ਸਮ੍ਰਿੱਧੀ ਦੇ ਦੀਵੇ ਜਗਾਉਣ ਦਾ ਕੰਮ ਕਰਦੀ ਹੈ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੀ ਇੱਕ ਟਨਲ ਵਿੱਚ ਫਸੇ ਮਜ਼ਦੂਰ ਭਾਈਆਂ ਦੀ ਸੁਰੱਖਿਅਤ ਨਿਕਾਸੀ ਦੇ ਲਈ ਪ੍ਰਾਰਥਨਾ ਭੀ ਕੀਤੀ।ਪ੍ਰਧਾਨ ਮੰਤਰੀ ਨੇ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
November 27th, 07:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੇ ਸ਼ੁਭ ਅਵਸਰ ‘ਤੇ ਰਾਸ਼ਟਰ (ਦੇਸ਼ਵਾਸੀਆਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।