ਕੈਬਨਿਟ ਨੇ ਅਸਾਮ ਵਿੱਚ NH-715 ਦੇ ਕਾਲੀਬੋਰ-ਨੁਮਾਲੀਗੜ੍ਹ ਸੈਕਸ਼ਨ ਦੇ ਮੌਜੂਦਾ ਰਾਜਮਾਰਗ ਨੂੰ 4-ਲੇਨ ਕਰਨ ਅਤੇ ਚੌੜਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ

October 01st, 03:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ (ਕੇਐੱਨਪੀ) ਸੈਕਸ਼ਨ 'ਤੇ ਪ੍ਰਸਤਾਵਿਤ ਜੰਗਲੀ ਜੀਵਾਂ ਦੇ-ਅਨੁਕੂਲ ਪੈਮਾਨੇ ਦੇ ਅਨੁਸਾਰ ਲਾਗੂ ਕਰਨ ਦੇ ਨਾਲ, ਰਾਸ਼ਟਰੀ ਰਾਜਮਾਰਗ-715 ਦੇ ਕਾਲੀਬੋਰ-ਨੁਮਾਲੀਗੜ੍ਹ ਸੈਕਸ਼ਨ ਦੇ ਮੌਜੂਦਾ ਕੈਰਿਜਵੇਅ ਨੂੰ ਚੌੜਾ ਕਰਨ ਅਤੇ 4-ਲੇਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਇੰਜੀਨੀਅਰਿੰਗ, ਖਰੀਦ ਅਤੇ ਨਿਰਮਾਣ (ਈਪੀਸੀ) ਮੋਡ 'ਤੇ ਤਿਆਰ ਕੀਤਾ ਜਾਵੇਗਾ, ਜਿਸ ਦੀ ਕੁੱਲ ਲੰਬਾਈ 85.675 ਕਿਲੋਮੀਟਰ ਹੈ ਅਤੇ ਕੁੱਲ ਪੂੰਜੀ ਲਾਗਤ 6957 ਕਰੋੜ ਰੁਪਏ ਹੋਵੇਗੀ।

2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

July 27th, 11:30 am

ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।

ਅਸਾਮ ਦੇ ਗੁਵਾਹਾਟੀ ਵਿੱਚ ਝੁਮੋਇਰ ਬਿਨੰਦਿਨੀ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

February 24th, 06:40 pm

ਅਸਾਮ ਦੇ ਗਵਰਨਰ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਊਰਜਾਵਾਨ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਡਾ. ਐੱਸ ਜੈਸ਼ੰਕਰ, ਸਰਬਾਨੰਦ ਸੋਨੋਵਾਲ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇਕ, ਸਾਰੇ ਕਲਾਕਾਰ ਸਾਥੀ ਅਤੇ ਅਸਾਮ ਦੇ ਮੇਰੇ ਭਾਈਓ ਅਤੇ ਭੈਣੋਂ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ ਪ੍ਰੋਗਰਾਮ ਵਿੱਚ ਹਿੱਸਾ ਲਿਆ

February 24th, 06:39 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ 2025, ਇੱਕ ਮੈਗਾ ਝੁਮੋਇਰ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਊਰਜਾ, ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਇੱਕ ਮਾਹੌਲ ਸੀ। ਉਨ੍ਹਾਂ ਨੇ ਝੁਮੋਇਰ ਦੇ ਸਾਰੇ ਕਲਾਕਾਰਾਂ ਵਲੋਂ ਪ੍ਰਭਾਵਸ਼ਾਲੀ ਤਿਆਰੀਆਂ ਦਾ ਜ਼ਿਕਰ ਕੀਤਾ, ਜੋ ਚਾਹ ਦੇ ਬਾਗਾਂ ਦੀ ਖੁਸ਼ਬੂ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਸਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿਸ ਤਰ੍ਹਾਂ ਲੋਕਾਂ ਦਾ ਝੁਮਰ ਅਤੇ ਚਾਹ ਦੇ ਬਾਗਾਂ ਦੇ ਸੱਭਿਆਚਾਰ ਨਾਲ ਇੱਕ ਵਿਸ਼ੇਸ਼ ਰਿਸ਼ਤਾ ਹੈ, ਉਸੇ ਤਰ੍ਹਾਂ ਉਨ੍ਹਾਂ ਦਾ ਵੀ ਇੱਕ ਅਜਿਹਾ ਹੀ ਸਬੰਧ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਝੁਮਰ ਨਾਚ ਪੇਸ਼ ਕਰਨ ਵਾਲੇ ਕਲਾਕਾਰਾਂ ਦੀ ਇੰਨੀ ਵੱਡੀ ਗਿਣਤੀ ਇੱਕ ਰਿਕਾਰਡ ਕਾਇਮ ਕਰੇਗੀ। 2023 ਵਿੱਚ ਅਸਾਮ ਦੇ ਆਪਣੇ ਦੌਰੇ ਨੂੰ ਯਾਦ ਕਰਦੇ ਹੋਏ ਜਦੋਂ 11,000 ਕਲਾਕਾਰਾਂ ਨੇ ਬਿਹੂ ਨਾਚ ਪੇਸ਼ ਕੀਤਾ ਸੀ, ਇੱਕ ਰਿਕਾਰਡ ਬਣਾਇਆ ਗਿਆ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਅਭੁੱਲ ਯਾਦ ਸੀ ਅਤੇ ਅੱਗੇ ਕਿਹਾ ਕਿ ਉਹ ਇਸੇ ਤਰ੍ਹਾਂ ਦੇ ਮਨਮੋਹਕ ਪ੍ਰਦਰਸ਼ਨ ਦੀ ਉਮੀਦ ਕਰ ਰਹੇ ਸਨ। ਉਨ੍ਹਾਂ ਨੇ ਅਸਾਮ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਨੂੰ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰਦਰਸ਼ਨ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਲਈ ਇੱਕ ਮਾਣ ਵਾਲਾ ਦਿਨ ਹੈ, ਜਿਸ ਵਿੱਚ ਚਾਹ ਭਾਈਚਾਰੇ ਅਤੇ ਆਦਿਵਾਸੀ ਲੋਕ ਜਸ਼ਨਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਖਾਸ ਦਿਨ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਵਿਸ਼ਵ ਗੈਂਡਾ ਦਿਵਸ ਦੇ ਅਵਸਰ ‘ਤੇ ਗੈਂਡਿਆਂ ਦੀ ਸੰਭਾਲ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ

September 22nd, 12:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਗੈਂਡਾ ਦਿਵਸ ਦੇ ਅਵਸਰ ‘ਤੇ ਗੈਂਡਿਆਂ ਦੀ ਸੰਭਾਲ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾਨ ਕਰਨ ਦੀ ਵੀ ਤਾਕੀਦ ਕੀਤੀ, ਜੋ ਭਾਰਤ ਵਿੱਚ ਵੱਡੀ ਸੰਖਿਆ ਵਿੱਚ ਇੱਕ ਸਿੰਗ ਵਾਲੇ ਗੈਂਡਿਆਂ ਦਾ ਨਿਵਾਸ ਸਥਾਨ ਹੈ।

ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 09th, 01:50 pm

ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਨੇ ਅਸਾਮ ਦੇ ਜੋਰਹਾਟ ਵਿੱਚ, 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ

March 09th, 01:14 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਜੋਰਹਾਟ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਤੇਲ ਅਤੇ ਗੈਸ, ਰੇਲ ਅਤੇ ਆਵਾਸ ਦੇ ਖੇਤਰ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਅਸਾਮ ਵਿੱਚ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕੀਤਾ

March 09th, 10:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਅਸਾਮ ਵਿੱਚ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ- UNESCO) ਵਰਲਡ ਹੈਰੀਟੇਜ ਸਾਇਟ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਆਉਣ ਅਤੇ ਇਸ ਦੇ ਲੈਂਡਸਕੇਪਸ ਦੀ ਅਦੁੱਤੀ ਸੁੰਦਰਤਾ ਦਾ ਅਨੁਭਵ ਕਰਨ ਦੀ ਭੀ ਤਾਕੀਦ ਕੀਤੀ। ਉਨ੍ਹਾਂ ਨੇ ਸੁਰੱਖਿਆ ਕਾਰਜ ਦੇ ਲਈ ਪ੍ਰਯਾਸਰਤ ਮਹਿਲਾ ਵਣ ਰੱਖਿਅਕਾਂ ਦੀ ਟੀਮ ਵਣ ਦੁਰਗਾ (Van Durga) ਨਾਲ ਗੱਲਬਾਤ ਕੀਤੀ ਅਤੇ ਪ੍ਰਾਕ੍ਰਿਤਿਕ ਵਿਰਾਸਤ ਦੀ ਸੁਰੱਖਿਆ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਾਹਸ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਲਖੀਮਾਈ, ਪ੍ਰਦਯੁਮਨ ਅਤੇ ਫੂਲਮਾਈ ਹਾਥੀਆਂ (Lakhimai, Pradyumna and Phoolmai elephants) ਨੂੰ ਗੰਨਾ ਖੁਆਉਂਦੇ ਹੋਏ ਆਪਣੀਆਂ ਝਲਕੀਆਂ ਭੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ 8-10 ਮਾਰਚ ਤੱਕ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਰਹਿਣਗੇ

March 08th, 04:12 pm

8 ਮਾਰਚ ਨੂੰ ਪ੍ਰਧਾਨ ਮੰਤਰੀ ਅਸਾਮ ਦੀ ਯਾਤਰਾ ਕਰਨਗੇ। 9 ਮਾਰਚ ਨੂੰ ਸਵੇਰੇ ਲਗਭਗ 5:45 ਵਜੇ ਪ੍ਰਧਾਨ ਮੰਤਰੀ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕਰਨਗੇ। ਸਵੇਰੇ ਸਾਢੇ 10 ਵਜੇ, ਈਟਾਨਗਰ ਜਾਣਗੇ ਅਤੇ ਉੱਥੇ ਵਿਕਸਿਤ ਭਾਰਤ ਵਿਕਸਿਤ ਉੱਤਰ ਪੂਰਬ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਹ ਸੇਲਾ ਟਨਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਰੀਬ 10,000 ਕਰੋੜ ਰੁਪਏ ਦੀ ਉੱਨਤੀ (UNNATI) ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਰੀਬ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਭੀ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰੇ ਲਗਭਗ 12:15 ਵਜੇ ਜੋਰਹਾਟ ਵਿਖੇ ਪਹੁੰਚਣਗੇ ਅਤੇ ਪ੍ਰਸਿੱਧ ਅਹੋਮ ਜਨਰਲ ਲਚਿਤ ਬੋਰਫੁਕਨ (Ahom general Lachit Borphukan) ਦੀ ਸ਼ਾਨਦਾਰ ਪ੍ਰਤਿਮਾ ਤੋਂ ਪਰਦਾ ਹਟਾਉਣਗੇ। ਉਹ ਜੋਰਹਾਟ ਵਿਖੇ ਇੱਕ ਪਬਲਿਕ ਪ੍ਰੋਗਰਾਮ ਵਿੱਚ ਭੀ ਹਿੱਸਾ ਲੈਣਗੇ ਅਤੇ ਅਸਾਮ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।