ਪ੍ਰਧਾਨ ਮੰਤਰੀ ਨੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 05:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G-20 Summit) ਦੇ ਮੌਕੇ ‘ਤੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਰ ਕੀਰ ਸਟਾਰਮਰ (H.E. Sir Keir Starmer) ਨਾਲ ਮੁਲਾਕਾਤ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਸਟਾਰਮਰ ਨੇ ਭੀ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ ਮਹਾਮਹਿਮ ਡੇਵਿਡ ਲੈਮੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
July 24th, 08:00 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਡੇਵਿਡ ਲੈਮੀ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਲੈਮੀ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈਆਂ ਦਿੱਤੀਆਂ ਅਤੇ ਬ੍ਰਿਟੇਨ ਵਿੱਚ ਸਰਕਾਰ ਬਣਾਉਣ ਦੇ ਇੱਕ ਮਹੀਨੇ ਦੇ ਅੰਦਰ ਸ਼੍ਰੀ ਲੈਮੀ ਦੀ ਭਾਰਤ ਯਾਤਰਾ ਦੀ ਭੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਕੀਰ ਸਟਾਰਮਰ (Keir Starmer) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਚੁਣੇ ਜਾਣ ‘ਤੇ ਵਧਾਈ ਦਿੱਤੀ
July 06th, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਵਧਾਈਆਂ ਦਿੱਤੀਆਂ
July 05th, 07:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਵਧਾਈਆਂ ਦਿੱਤੀਆਂ।