ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ
November 18th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।Bihar has defeated lies and upheld the truth: PM Modi from BJP HQ post NDA’s major victory
November 14th, 07:30 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.After NDA’s landslide Bihar victory, PM Modi takes the centre stage at BJP HQ
November 14th, 07:00 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.ਪ੍ਰਧਾਨ ਮੰਤਰੀ ਨੇ ਸਾਈਰੋ-ਮਾਲਾਬਾਰ ਚਰਚ ਦੇ ਮੁਖੀ ਨਾਲ ਮੁਲਾਕਾਤ ਕੀਤੀ
November 04th, 09:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਈਰੋ-ਮਾਲਾਬਾਰ ਚਰਚ ਦੇ ਮੁਖੀ ਮੇਜਰ ਆਰਚਬਿਸ਼ਪ ਹਿਜ਼ ਬੀਟੀਟਿਊਡ ਮੋਸਟ ਰੇਵ. ਮਾਰ ਰਾਫੇਲ ਥੈਟਿਲ, ਹਿਜ਼ ਗ੍ਰੇਸ ਆਰਚਬਿਸ਼ਪ ਡਾ. ਕੁਰੀਆਕੋਸੇ ਭਰਨੀਕੁਲੰਗਾਰਾ ਹੋਰ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਪਿਰਵੀ ਦੇ ਮੌਕੇ 'ਤੇ ਵਧਾਈਆਂ ਦਿੱਤੀਆਂ
November 01st, 09:35 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੇਰਲ ਪਿਰਵੀ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਕੇਰਲ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 10th, 12:45 pm
ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 06:16 pm
ਰੂਸ ਦੇ ਉਪ ਪ੍ਰਧਾਨ ਮੰਤਰੀ ਦਮਿਤਰੀ ਪਾਤਰੁਸ਼ੇਵ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਚਿਰਾਗ਼ ਪਾਸਵਾਨ, ਰਵਨੀਤ ਜੀ, ਪ੍ਰਤਾਪਰਾਓ ਜਾਧਵ ਜੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਆਏ ਸਾਰੇ ਮੰਤਰੀਓ, ਹੋਰ ਪ੍ਰਤੀਨਿਧੀਓ, ਮਹਿਮਾਨੋ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਫੂਡ ਇੰਡੀਆ 2025 ਨੂੰ ਸੰਬੋਧਨ ਕੀਤਾ
September 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ, ਉੱਦਮੀ, ਨਿਵੇਸ਼ਕ, ਇਨੋਵੇਟਰਸ ਅਤੇ ਖ਼ਪਤਕਾਰ, ਸਾਰੇ ਇਸ ਆਯੋਜਨ ਵਿੱਚ ਇਕੱਠੇ ਮੌਜੂਦ ਹਨ, ਜਿਸ ਨਾਲ ਵਰਲਡ ਫੂਡ ਇੰਡੀਆ ਇੱਕ ਨਵੇਂ ਸੰਪਰਕ, ਨਵੇਂ ਜੁੜਾਅ ਅਤੇ ਰਚਨਾਤਮਕਤਾ ਦਾ ਇੱਕ ਮੰਚ ਬਣ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਨ੍ਹਾਂ ਵਿੱਚ ਮੁੱਖ ਤੌਰ 'ਤੇ ਪੋਸ਼ਣ, ਤੇਲ ਦੀ ਖ਼ਪਤ ਘੱਟ ਕਰਨ ਅਤੇ ਪੈਕੇਜਡ ਉਤਪਾਦਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵੱਲ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਓਣਮ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
September 05th, 08:26 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਇਹ ਤਿਉਹਾਰ ਏਕਤਾ, ਉਮੀਦ ਅਤੇ ਸੱਭਿਆਚਾਰ ਮਾਣ ਦਾ ਪ੍ਰਤੀਕ ਹੈ। ਇਹ ਅਵਸਰ ਸਾਡੇ ਸਮਾਜ ਵਿੱਚ ਸਦਭਾਵ ਦੀ ਭਾਵਨਾ ਨੂੰ ਮਜ਼ਬੂਤ ਅਤੇ ਕੁਦਰਤ ਦੇ ਨਾਲ ਸਾਡੇ ਜੁੜਾਅ ਨੂੰ ਹੋਰ ਗਹਿਰਾ ਕਰੇਗਾ।”ਪ੍ਰਧਾਨ ਮੰਤਰੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਦੇ ਦੇਹਾਂਤ ‘ਸੋਗ ਪ੍ਰਗਟ ਕੀਤਾ
July 21st, 06:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।ਕੈਬਨਿਟ ਨੇ ਆਂਧਰ ਪ੍ਰਦੇਸ਼ (ਤਿਰੂਪਤੀ), ਛੱਤੀਸਗੜ੍ਹ (ਭਿਲਾਈ), ਜੰਮੂ-ਕਸ਼ਮੀਰ (ਜੰਮੂ), ਕਰਨਾਟਕ (ਧਾਰਵਾੜ) ਅਤੇ ਕੇਰਲ (ਪਲੱਕੜ) ਵਿੱਚ ਸਥਾਪਿਤ ਪੰਜ ਭਾਰਤੀ ਟੈਕਨੋਲੋਜੀ ਸੰਸਥਾਨਾਂ (ਆਈਆਈਟੀ) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ
May 07th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਆਂਧਰ ਪ੍ਰਦੇਸ਼ (ਆਈਆਈਟੀ ਤਿਰੂਪਤੀ), ਕੇਰਲ (ਆਈਆਈਟੀ ਪਲੱਕੜ), ਛੱਤੀਸਗੜ੍ਹ (ਆਈਆਈਟੀ ਭਿਲਾਈ), ਜੰਮੂ-ਕਸ਼ਮੀਰ (ਆਈਆਈਟੀ ਜੰਮੂ) ਅਤੇ ਕਰਨਾਟਕ (ਆਈਆਈਟੀ ਧਾਰਵਾੜ) ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਥਾਪਿਤ ਪੰਜ ਨਵੇਂ ਆਈਆਈਟੀਜ਼ (IITs) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ (ਪੜਾਅ-ਬੀ ਨਿਰਮਾਣ) ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ ਹੈ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।