ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।Congress aims to weaken India by sowing discord among its people: PM Modi
October 08th, 08:15 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”PM Modi attends a programme at BJP Headquarters in Delhi
October 08th, 08:10 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”Congress' royal family is the most corrupt family in the country: PM Modi in Katra
September 19th, 12:06 pm
PM Modi addressed large gatherings in Katra, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.Since Article 370 was revoked, terror and separatism have been steadily weakening: PM Modi in Srinagar
September 19th, 12:05 pm
PM Modi addressed large gatherings in Srinagar, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.PM Modi addresses public meetings in Srinagar & Katra, Jammu & Kashmir
September 19th, 12:00 pm
PM Modi addressed large gatherings in Srinagar and Katra, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।ਹਰਿਆਣਾ ਦਾ ਵਿਕਾਸ ਮੋਦੀ ਦਾ ਸੁਪਨਾ ਨਹੀਂ ਸੰਕਲਪ ਹੈ: ਹਰਿਆਣਾ ਦੇ ਸੋਨੀਪਤ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 03:20 pm
ਪ੍ਰਧਾਨ ਮੰਤਰੀ ਮੋਦੀ ਨੇ ਸੋਨੀਪਤ ਦੀ ਰੈਲੀ ਵਿੱਚ ਕਿਹਾ ਕਿ ਮੈਂ ਸਾਲਾਂ ਤੱਕ ਹਰਿਆਣਾ ਦੀ ਰੋਟੀ ਖਾਧੀ ਹਾਂ। ਇੱਥੋਂ ਦੀਆਂ ਮਾਤਾਵਾਂ-ਭੈਣਾਂ ਦਾ ਮੇਰੇ ‘ਤੇ ਕਰਜ਼ ਹੈ। ਇਹ ਕਰਜ਼ ਮੋਦੀ ਆਪਣੀ ਮਿਹਨਤ ਨਾਲ ਵਾਪਸ ਕਰੇਗਾ ਅਤੇ ਇਸ ਲਈ ਹਰਿਆਣਾ ਦਾ ਵਿਕਾਸ, ਮੋਦੀ ਦਾ ਸੁਪਨਾ ਨਹੀਂ ਬਲਕਿ ਸੰਕਲਪ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਰੈਲੀਆਂ ਕੀਤੀਆਂ
May 18th, 02:46 pm
ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।Our Sankalp Patra is a reflection of the young aspirations of Yuva Bharat: PM Modi at BJP HQ
April 14th, 09:02 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”PM Modi delivers key address during BJP Sankalp Patra Release at Party HQ
April 14th, 09:01 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪੀਐੱਮ ਸਵਨਿਧੀ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਬਾਤਚੀਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 14th, 05:49 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਸਿੰਘ ਪੁਰੀ ਜੀ, ਭਾਗਵਤ ਕਰਾਡ ਜੀ, ਦਿੱਲੀ ਦੇ ਲੈਫਟੀਨੈਂਟ ਗਵਰਨਰ, ਵੀ ਕੇ ਸਕਸੈਨਾ ਜੀ, ਇੱਥੇ ਉਪਸਥਿਤ ਹੋਰ ਸਾਰੇ ਮਹਾਨੁਭਾਵ, ਅਤੇ ਅੱਜ ਦੇ ਕਾਰਜਕ੍ਰਮ ਦੀ ਵਿਸ਼ੇਸ਼ਤਾ ਇਹ ਹੈ ਕਿ ਦੇਸ਼ ਦੇ ਸੈਂਕੜੋਂ ਸ਼ਹਿਰਾਂ ਵਿੱਚ ਲੱਖਾਂ ਰੇਹੜੀ-ਪਟੜੀ ਵਾਲੇ ਸਾਡੇ ਭਾਈ ਭੈਣ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਹਨ। ਮੈਂ ਉਨ੍ਹਾਂ ਸਭ ਦਾ ਭੀ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਪੀਐੱਮ ਸਵਨਿਧੀ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
March 14th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਜੇਐੱਲਐੱਨ ਸਟੇਡੀਅਮ ਵਿੱਚ ਪੀਐੱਮ ਸਵਨਿਧੀ ਯੋਜਨਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਯੋਜਨਾ ਦੇ ਤਹਿਤ ਦਿੱਲੀ ਦੇ 5,000 ਰੇਹੜੀ ਪਟੜੀ ਵਾਲਿਆਂ ਸਹਿਤ 1 ਲੱਖ ਰੇਹੜੀ ਪਟੜੀ ਵਾਲਿਆਂ ਨੂੰ ਲੋਨ ਪ੍ਰਦਾਨ ਕੀਤੇ। ਉਨ੍ਹਾਂ ਨੇ ਪੰਜ ਲਾਭਾਰਥੀਆਂ ਨੂੰ ਪੀਐੱਮ ਸਵਨਿਧੀ ਲੋਨ ਦੇ ਚੈੱਕ ਸੌਂਪੇ। ਪ੍ਰਧਾਨ ਮੰਤਰੀ ਨੇ ਦਿੱਲੀ ਮੈਟਰੋ ਦੇ ਫੇਜ਼ 4 ਦੇ ਦੋ ਅਤਿਰਿਕਤ ਗਲਿਆਰਿਆਂ (ਕੌਰੀਡੋਰਾਂ) ਦਾ ਨੀਂਹ ਪੱਥਰ ਭੀ ਰੱਖਿਆ।ਵਰਲਡ ਗਾਇਤ੍ਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯਗਯ (Ashwamedha Yagya) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ ਪਾਠ
February 25th, 09:10 am
ਗਾਇਤ੍ਰੀ ਪਰਿਵਾਰ ਦਾ ਕੋਈ ਵੀ ਆਯੋਜਨ ਇੰਨੀ ਪਵਿੱਤਰਤਾ ਨਾਲ ਜੁੜਿਆ ਹੁੰਦਾ ਹੈ, ਕਿ ਉਸ ਵਿੱਚ ਸ਼ਾਮਲ ਹੋਣਾ ਆਪਣੇ ਆਪ ਵਿੱਚ ਸੁਭਾਗ ਦੀ ਗੱਲ ਹੁੰਦੀ ਹੈ।ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ
February 25th, 08:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਦੀ ਸ਼ੁਰੂਆਤ ਆਗਾਮੀ ਚੋਣਾਂ ਦੇ ਦਿਨਾਂ ਵਿੱਚ ‘ਅਸ਼ਵਮੇਧ ਯੱਗ’ ਨਾਲ ਜੁੜਨ ਦੀ ਦੁਵਿਧਾ ਨਾਲ ਕਰਦੇ ਹੋਏ ਇਸ ਦਾ ਗਲਤ ਅਰਥ ਨਿਕਾਲੇ ਜਾਣ ਨਾਲ ਕੀਤੀ। ਹਾਲਾਂਕਿ, ਉਨ੍ਹਾਂ ਨੇ ਕਿਹਾ, “ਜਦੋਂ ਮੈਂ ਅਸ਼ਵਮੇਧ ਯੱਗ ਨੂੰ ਆਚਾਰਿਆ ਸ਼੍ਰੀ ਰਾਮ ਸ਼ਰਮਾ ਦੀਆਂ ਭਾਵਨਾਵਾਂ ਨੂੰ ਬਣਾਏ ਰੱਖਣ ਅਤੇ ਇਸ ਨੂੰ ਨਵੇਂ ਅਰਥ ਨਾਲ ਦੇਖਿਆ, ਤਾਂ ਮੇਰੀ ਦੁਵਿਧਾ ਦੂਰ ਹੋ ਗਈ”ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 19th, 08:42 pm
ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।