ਪ੍ਰਧਾਨ ਮੰਤਰੀ 22 ਜਨਵਰੀ ਨੂੰ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਵਿੱਚ ਸ਼੍ਰੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਹਿੱਸਾ ਲੈਣਗੇ
January 21st, 09:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਜਨਵਰੀ 2024 ਨੂੰ ਦੁਪਹਿਰ ਲਗਭਗ 12 ਵਜੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਵਿੱਚ ਸ਼੍ਰੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ (ਅਭਿਸ਼ੇਕ -consecration) ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਅਕਤੂਬਰ, 2023 ਵਿੱਚ ਪ੍ਰਧਾਨ ਮੰਤਰੀ ਨੂੰ ਸ਼੍ਰੀ ਰਾਮ ਜਨਮਭੂਮੀ ਟਰੱਸਟ ਦੀ ਤਰਫ਼ੋਂ ਪ੍ਰਾਣ ਪ੍ਰਤਿਸ਼ਠਾ (Pran Pratishtha ) ਸਮਾਰੋਹ ਦੇ ਲਈ ਸੱਦਾ ਮਿਲਿਆ ਸੀ।