
ਪ੍ਰਧਾਨ ਮੰਤਰੀ ਨੇ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 23rd, 07:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ 13 ਜਨਵਰੀ ਨੂੰ ਜੰਮੂ –ਕਸ਼ਮੀਰ ਦਾ ਦੌਰਾ ਕਰਨਗੇ ਅਤੇ ਸੋਨਮਰਗ ਟਨਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ
January 11th, 05:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਜਨਵਰੀ ਨੂੰ ਜੰਮੂ –ਕਸ਼ਮੀਰ ਦੇ ਸੋਨਮਰਗ ਦਾ ਦੌਰਾ ਕਰਨਗੇ ਕਰਨਗੇ। ਲਗਭਗ 11:45 ਵਜੇ, ਉਹ ਸੋਨਮਰਗ ਟਨਲ ਦਾ ਦੌਰਾ ਕਰਨਗੇ ਅਤੇ ਉਸ ਤੋਂ ਬਾਅਦ ਇਸ ਦਾ ਉਦਘਾਟਨ ਕਰਨਗੇ। ਇਸ ਮੌਕੇ ‘ਤੇ ਹੋਏ ਇਕੱਠ ਨੂੰ ਉਹ ਸੰਬੋਧਨ ਵੀ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦੇ ਨਿਰਮਾਣ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
August 26th, 12:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦੇ ਨਿਰਮਾਣ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਾਂਸਕਰ, ਦ੍ਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਦੇ ਨਵੇਂ ਜ਼ਿਲ੍ਹਿਆਂ ‘ਤੇ ਹੁਣ ਅਧਿਕ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ, ਜਿਸ ਨਾਲ ਸੇਵਾਵਾਂ ਅਤੇ ਅਵਸਰਾਂ ਨੂੰ ਲੋਕਾਂ ਦੇ ਹੋਰ ਵੀ ਕਰੀਬ ਲਿਆਇਆ ਜਾ ਸਕੇਗਾ।ਲੱਦਾਖ ਦੇ ਉਪ-ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 19th, 05:48 pm
ਲੱਦਾਖ ਦੇ ਉਪ-ਰਾਜਪਾਲ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।PM marks 5 years of abrogation of Articles 370 and 35(A)
August 05th, 03:27 pm
The Prime Minister Shri Narendra Modi today recalled the Parliament's 5-year-old decision to abrogate Articles 370 and 35(A), calling it a watershed moment that led to a beginning of a new era of progress and prosperity in Jammu and Kashmir, and Ladakh.ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।25ਵੇਂ ਕਰਗਿਲ ਵਿਜੈ ਦਿਵਸ ਦੇ ਅਵਸਰ ‘ਤੇ 26 ਜੁਲਾਈ ਨੂੰ ਪ੍ਰਧਾਨ ਮੰਤਰੀ ਕਰਗਿਲ ਦਾ ਦੌਰਾ ਕਰਨਗੇ
July 25th, 10:28 am
26 ਜੁਲਾਈ, 2024 ਨੂੰ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸੁਬ੍ਹਾ ਲਗਭਗ 9.20 ਵਜੇ ਕਰਗਿਲ ਯੁੱਧ ਸਮਾਰਕ (Kargil War Memorial) ਦਾ ਦੌਰਾ ਕਰਨਗੇ। ਉਹ ਕਰਗਿਲ ਯੁੱਧ ਦੇ ਦੌਰਾਨ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਸ਼ਹੀਦ ਵੀਰਾਂ (bravehearts) ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਪ੍ਰਧਾਨ ਮੰਤਰੀ ਵਰਚੁਅਲੀ ਸ਼ਿੰਕੁਨ ਲਾ ਸੁਰੰਗ ਪ੍ਰੋਜੈਕਟ (Shinkun La Tunnel Project) ਦਾ ਪਹਿਲਾ ਵਿਸਫੋਟ ਭੀ ਕਰਨਗੇ।ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇਤਿਹਾਸਿਕ ਹੈ: ਪ੍ਰਧਾਨ ਮੰਤਰੀ
December 11th, 12:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇਤਿਹਾਸਿਕ ਹੈ ਜੋ 5 ਅਗਸਤ 2019 ਨੂੰ ਭਾਰਤ ਦੀ ਸੰਸਦ ਦੁਆਰਾ ਲਏ ਗਏ ਨਿਰਣੇ ਨੂੰ ਸੰਵਿਧਾਨਿਕ ਤੌਰ ‘ਤੇ ਬਰਕਰਾਰ ਰੱਖਦਾ ਹੈ।140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।ਕੈਬਨਿਟ ਨੇ ਲੱਦਾਖ ਵਿੱਚ 13 ਗੀਗਾਵਾਟ ਅਖੁੱਟ ਊਰਜਾ ਪ੍ਰੋਜੈਕਟ ਲਈ ਗ੍ਰੀਨ ਐਨਰਜੀ ਕੌਰੀਡੋਰ (ਜੀਈਸੀ) ਫੇਜ਼-II - ਅੰਤਰ-ਰਾਜੀ ਟ੍ਰਾਂਸਮਿਸ਼ਨ ਸਿਸਟਮ (ਆਈਐੱਸਟੀਐੱਸ) ਨੂੰ ਪ੍ਰਵਾਨਗੀ ਦਿੱਤੀ
October 18th, 03:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਲੱਦਾਖ ਵਿੱਚ 13 ਗੀਗਾਵਾਟ ਦੇ ਅਖੁੱਟ ਊਰਜਾ ਪ੍ਰੋਜੈਕਟ ਲਈ ਗ੍ਰੀਨ ਐਨਰਜੀ ਕੌਰੀਡੋਰ (ਜੀਈਸੀ) ਫੇਜ਼-II - ਅੰਤਰ-ਰਾਜੀ ਟ੍ਰਾਂਸਮਿਸ਼ਨ ਸਿਸਟਮ (ਆਈਐੱਸਟੀਐੱਸ) ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਲੱਦਾਖ ਦੀ ਲਕੜੀ ’ਤੇ ਨਕਾਸ਼ੀ ਕਲਾ ਨੂੰ ਜੀਆਈ ਟੈਗ ਪ੍ਰਾਪਤ ਹੋਣ ਦੇ ਲਈ ਇਸ ਦੀ ਪ੍ਰਸ਼ੰਸਾ ਕੀਤੀ
April 05th, 10:57 am
ਪ੍ਰਧਾਨ ਮੰਤਰੀ ਨੇ ਲੱਦਾਖ ਤੋਂ ਸਾਂਸਦ, ਸ਼੍ਰੀ ਜਾਮਯਾਂਗ ਸੇਰਿੰਗ ਨਾਮਗਯਾਲ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;ਲੱਦਾਖ ਦੇ ਉਪ ਰਾਜਪਾਲ ਬ੍ਰਿਗੇਡੀਅਰ ਬੀ.ਡੀ. ਮਿਸ਼ਰਾ (ਰਿਟਾਇਡ) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 13th, 06:13 pm
ਲੱਦਾਖ ਦੇ ਉਪ ਰਾਜਪਾਲ, ਬ੍ਰਿਗੇਡੀਅਰ ਬੀ.ਡੀ. ਮਿਸ਼ਰਾ (ਰਿਟਾਇਡ) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸੀਂ ਲੱਦਾਖ ਦੇ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੇ ਲਈ ਕੋਈ ਕੋਰ-ਕਸਰ ਨਹੀਂ ਛੱਡਾਂਗੇ: ਪ੍ਰਧਾਨ ਮੰਤਰੀ
February 19th, 10:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਦੇ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੀ ਪ੍ਰਤੀਬੱਧਤਾ ਦੋਹਰਾਈ ਹੈ। ਉਹ ਲੱਦਾਖ ਦੇ ਲੋਕਸਭਾ ਮੈਂਬਰ, ਸ਼੍ਰੀ ਜਾਮਯਾਂਗ ਸੇਰਿੰਗ ਨਾਮਗਯਾਲ (Jamyang Tsering Namgyal) ਦੇ ਇੱਕ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਸੰਸਦ ਮੈਂਬਰ ਨੇ ਲੱਦਾਖ ਦੇ ਲੋਕਾਂ ਨੂੰ ਹਰ ਮੌਸਮ ਵਿੱਚ ਸੜਕ-ਸੰਪਰਕ ਪ੍ਰਦਾਨ ਕਰਨ ਦੇ ਲਈ 4.1 ਕਿਲੋਮੀਟਰ ਲੰਬੀ ਸ਼ਿੰਕੁਨ ਐੱਲਏ ਦੇ ਨਿਰਮਾਨ ਲਈ 1681.51 ਕਰੋੜ ਰੁਪਏ ਦੀ ਪ੍ਰਵਾਨਗੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਸੀ।ਰੋਜ਼ਗਾਰ ਮੇਲੇ ਦੇ ਤਹਿਤ ਲਗਭਗ 71,000 ਨਵਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦੀ ਵੰਡ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 22nd, 10:31 am
ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਦੇਸ਼ ਦੇ 45 ਸ਼ਹਿਰਾਂ ਵਿੱਚ 71 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਯਾਨੀ, ਅੱਜ ਇੱਕ ਸਾਥ (ਇਕੱਠਿਆਂ) ਹਜ਼ਾਰਾਂ ਘਰਾਂ ਵਿੱਚ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਪਿਛਲੇ ਮਹੀਨੇ ਅੱਜ ਦੇ ਹੀ ਦਿਨ ਧਨਤੇਰਸ ’ਤੇ ਕੇਂਦਰ ਸਰਕਾਰ ਦੀ ਤਰਫ਼ ਤੋਂ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ। ਹੁਣ ਅੱਜ ਦਾ ਇਹ ਵਿਸ਼ਾਲ ਰੋਜ਼ਗਾਰ ਮੇਲਾ ਦਿਖਾਉਂਦਾ ਹੈ ਕਿ ਸਰਕਾਰ ਕਿਸ ਤਰ੍ਹਾਂ government job ਦੇਣ ਦੇ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ
November 22nd, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਰੋਜ਼ਗਾਰ ਮੇਲੇ ਦੇ ਰੋਜ਼ਗਾਰ ਸਿਰਜਣਾ ਨੂੰ ਅੱਗੇ ਵਧਾਉਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਦੇ ਨਾਲ-ਨਾਲ ਪ੍ਰਤੱਖ ਰੂਪ ਨਾਲ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਨ ਵਿੱਚ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਰੋਜ਼ਗਾਰ ਮੇਲੇ ਦੇ ਤਹਿਤ ਅਕਤੂਬਰ ਵਿੱਚ 75,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।ਪ੍ਰਧਾਨ ਮੰਤਰੀ ਨੇ ਲੱਦਾਖ ਦੇ ਤੁਰਤੁਕ ਦੇ ਲੋਕਾਂ ਦੀ ਸਵੱਛ ਭਾਰਤ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਅਤੇ ਦੂਰਦ੍ਰਿਸ਼ਟੀ ਦੇ ਲਈ ਸਲਾਮ ਕੀਤਾ
October 03rd, 10:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਦੇ ਤੁਰਤੁਕ ਦੇ ਲੋਕਾਂ ਦੀ ਸਵੱਛ ਭਾਰਤ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਅਤੇ ਦੂਰਦ੍ਰਿਸ਼ਟੀ ਦੇ ਲਈ ਸਲਾਮ ਕੀਤਾ ਹੈ।ਸ਼ਿਮਲਾ ਵਿੱਚ ਗ਼ਰੀਬ ਕਲਿਆਣ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:01 am
ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਰਾਜੇਂਦਰ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਮਿਹਨਤੀ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਜੈ ਰਾਮ ਠਾਕੁਰ ਜੀ, ਪ੍ਰਦੇਸ਼ ਦੇ ਪ੍ਰਧਾਨ ਸਾਡੇ ਪੁਰਾਣੇ ਸਾਥੀ ਸ਼੍ਰੀਮਾਨ ਸੁਰੇਸ਼ ਜੀ, ਕੇਂਦਰ ਦੇ ਮੰਤਰੀ ਪਰਿਸ਼ਦ ਦੇ ਮੇਰੇ ਸਾਥੀਓ, ਸਾਂਸਦਗਣ, ਵਿਧਾਇਕਗਣ, ਹਿਮਾਚਲ ਦੇ ਸਾਰੇ ਜਨਪ੍ਰਤੀਨਿਧੀਗਣ। ਅੱਜ ਮੇਰੇ ਜੀਵਨ ਵਿੱਚ ਇੱਕ ਵਿਸ਼ੇਸ਼ ਦਿਵਸ ਵੀ ਹੈ ਅਤੇ ਉਸ ਵਿਸ਼ੇਸ਼ ਦਿਵਸ ’ਤੇ ਇਸ ਦੇਵਭੂਮੀ ਨੂੰ ਪ੍ਰਣਾਮ ਕਰਨ ਦਾ ਮੌਕਾ ਮਿਲੇ, ਇਸ ਤੋਂ ਬੜਾ ਜੀਵਨ ਦਾ ਸੁਭਾਗ ਕੀ ਹੋ ਸਕਦਾ ਹੈ। ਆਪ ਇਤਨੀ ਬੜੀ ਤਦਾਦ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ।