PM Modi delivers impactful addresses in Chhatrapati Sambhajinagar, Panvel & Mumbai, Maharashtra

November 14th, 02:30 pm

In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.

ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

October 05th, 07:05 pm

ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ

October 05th, 07:00 pm

ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।

ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 20th, 11:45 am

ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ

September 20th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।

ਭੁਵਨੇਸ਼ਵਰ, ਓਡੀਸ਼ਾ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

September 17th, 12:26 pm

ਓਡੀਸ਼ਾ ਦੇ ਗਵਰਨਰ ਰਘੁਬਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਏਲ ਓਰਾਮ ਜੀ, ਧਰਮੇਂਦਰ ਪ੍ਰਧਾਨ ਜੀ, ਅੰਨਪੂਰਣਾ ਦੇਵੀ ਜੀ, ਓਡੀਸ਼ਾ ਦੇ ਡਿਪਟੀ ਸੀਐੱਮ ਕੇ.ਵੀ. ਸਿੰਘਦੇਵ ਜੀ, ਸ਼੍ਰੀਮਤੀ ਪ੍ਰਭਾਤੀ ਪਰੀਡਾ ਜੀ, ਸਾਂਸਦਗਣ, ਵਿਧਾਇਕਗਣ, ਦੇਸ਼ ਦੇ ਕੋਨੇ-ਕੋਨੇ ਤੋਂ ਅੱਜ ਸਾਡੇ ਨਾਲ ਜੁੜੇ ਹੋਏ ਸਾਰੇ ਮਹਾਨੁਭਾਵ ਅਤੇ ਓਡੀਸ਼ਾ ਦੇ ਮੇਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ

September 17th, 12:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।

ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

July 23rd, 09:57 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਪਿਛਲੇ ਸਾਲ ਪੁਣੇ (Pune) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਦਿੱਤਾ ਆਪਣਾ ਭਾਸ਼ਣ ਭੀ ਸਾਂਝਾ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ (Lokmanya Tilak National Award) ਪ੍ਰਾਪਤ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਸੀ।

ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 13th, 06:00 pm

ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

July 13th, 05:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।

ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 19th, 01:50 pm

ਅੱਜ ਪ੍ਰਥਮ ਦਿਵਸ ਦੇ ਪ੍ਰਥਮ ਸੈਸ਼ਨ ਵਿੱਚ ਨਵੇਂ ਸਦਨ ਵਿੱਚ ਤੁਸੀਂ ਮੈਨੂੰ ਗੱਲ ਰੱਖਣ ਦੇ ਲਈ ਅਵਸਰ ਦਿੱਤਾ ਹੈ ਇਸ ਲਈ ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਇਸ ਨਵੇਂ ਸੰਸਦ ਭਵਨ ਵਿੱਚ ਮੈਂ ਆਪ ਸਭ ਮਾਣਯੋਗ ਸਾਂਸਦਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। ਇਹ ਅਵਸਰ ਕਈ ਮਾਇਨਿਆਂ ਵਿੱਚ ਬੇਮਿਸਾਲ ਹੈ। ਆਜ਼ਾਦੀ ਕੇ ਅੰਮ੍ਰਿਤ ਕਾਲ ਦਾ ਇਹ ਉਸ਼ਾਕਾਲ ਹੈ ਅਤੇ ਭਾਰਤ ਅਨੇਕ ਸਿੱਧੀਆਂ ਦੇ ਨਾਲ ਨਵੇਂ ਸੰਕਲਪ ਲੈ ਕੇ, ਨਵੇਂ ਭਵਨ ਵਿੱਚ ਆਪਣਾ ਭਵਿੱਖ ਤੈਅ ਕਰਨ ਦੇ ਲਈ ਅੱਗੇ ਵਧ ਰਿਹਾ ਹੈ। ਵਿਗਿਆਨ ਜਗਤ ਵਿੱਚ ਚੰਦਰਯਾਨ-3 ਦੀ ਗਗਨਚੁੰਬੀ ਸਫਲਤਾ ਹਰ ਦੇਸ਼ਵਾਸੀ ਨੂੰ ਮਾਣ ਨਾਲ ਭਰ ਦਿੰਦੀ ਹੈ। ਭਾਰਤ ਦੀ ਪ੍ਰਧਾਨਗੀ ਵਿੱਚ G-20 ਦਾ ਅਸਧਾਰਨ ਆਯੋਜਨ ਵਿਸ਼ਵ ਵਿੱਚ ਇੱਛੁਕ ਪ੍ਰਭਾਵ ਇਸ ਅਰਥ ਵਿੱਚ ਇਹ ਬੇਮਿਸਾਲ ਉਪਲਬਧੀਆਂ ਹਾਸਲ ਕਰਨ ਵਾਲਾ ਇੱਕ ਅਵਸਰ ਭਾਰਤ ਦੇ ਲਈ ਬਣਿਆ। ਇਸੇ ਆਲੋਕ ਵਿੱਚ ਅੱਜ ਆਧੁਨਿਕ ਭਾਰਤ ਅਤੇ ਸਾਡੇ ਪ੍ਰਾਚੀਨ ਲੋਕਤੰਤਰ ਦਾ ਪ੍ਰਤੀਕ ਨਵੇਂ ਸੰਸਦ ਭਵਨ ਦੀ ਸ਼ੁਰੂਆਤ ਹੋਈ ਹੈ। ਸੁਖਦ ਸੰਯੋਗ ਹੈ ਕਿ ਗਣੇਸ਼ ਚਤੁਰਥੀ ਦਾ ਸ਼ੁਭ ਦਿਨ ਹੈ। ਗਣੇਸ਼ ਜੀ ਸ਼ੁਭਤਾ ਅਤੇ ਸਿੱਧੀ ਦੇ ਦੇਵਤਾ ਹੈ, ਗਣੇਸ਼ ਜੀ ਵਿਵੇਕ ਅਤੇ ਗਿਆਨ ਦੇ ਵੀ ਦੇਵਤਾ ਹਨ। ਇਸ ਪਾਵਨ ਦਿਵਸ ‘ਤੇ ਸਾਡੀ ਇਹ ਸ਼ੁਰੂਆਤ ਸੰਕਲਪ ਸੇ ਸਿੱਧੀ ਦੇ ਵੱਲ ਇੱਕ ਨਵੇਂ ਵਿਸ਼ਵਾਸ ਦੇ ਨਾਲ ਯਾਤਰਾ ਨੂੰ ਸ਼ੁਰੂ ਕਰਨ ਦਾ ਹੈ।

ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਨੂੰ ਸੰਬੋਧਨ ਕੀਤਾ

September 19th, 01:18 pm

ਇਸ ਮੌਕੇ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਅੰਮ੍ਰਿਤ ਕਾਲ ਦੀ ਸਵੇਰ ਹੈ ਕਿਉਂਕਿ ਭਾਰਤ ਭਵਿੱਖ ਲਈ ਦ੍ਰਿੜ ਇਰਾਦੇ ਨਾਲ ਨਵੇਂ ਸੰਸਦ ਭਵਨ ਵੱਲ ਵਧ ਰਿਹਾ ਹੈ। ਹਾਲ ਹੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਗਿਆਨ ਦੇ ਖੇਤਰ ਵਿੱਚ ਚੰਦਰਯਾਨ 3 ਦੀਆਂ ਪ੍ਰਾਪਤੀਆਂ ਅਤੇ ਜੀ20 ਸੰਗਠਨ ਅਤੇ ਗਲੋਬਲ ਪੱਧਰ 'ਤੇ ਇਸ ਦੇ ਪ੍ਰਭਾਵ ਦਾ ਜ਼ਿਕਰ ਕੀਤਾ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਲਈ ਇਹ ਇੱਕ ਵਿਲੱਖਣ ਮੌਕਾ ਹੈ ਅਤੇ ਇਸੇ ਰੋਸ਼ਨੀ ਵਿੱਚ ਅੱਜ ਦੇਸ਼ ਦੀ ਨਵੀਂ ਸੰਸਦ ਭਵਨ ਕਾਰਜਸ਼ੀਲ ਹੋ ਰਹੀ ਹੈ। ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਗਣੇਸ਼ ਸਮ੍ਰਿੱਧੀ, ਸ਼ੁਭ, ਤਰਕ ਅਤੇ ਗਿਆਨ ਦੇ ਦੇਵਤਾ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਇਹ ਸੰਕਲਪਾਂ ਨੂੰ ਪੂਰਾ ਕਰਨ ਅਤੇ ਨਵੇਂ ਉਤਸ਼ਾਹ ਅਤੇ ਊਰਜਾ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਦਾ ਸਮਾਂ ਹੈ। ਗਣੇਸ਼ ਚਤੁਰਥੀ ਅਤੇ ਨਵੀਂ ਸ਼ੁਰੂਆਤ ਦੇ ਮੌਕੇ ਲੋਕਮਾਨਯ ਤਿਲਕ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਲੋਕਮਾਨਯ ਤਿਲਕ ਨੇ ਗਣੇਸ਼ ਚਤੁਰਥੀ ਨੂੰ ਪੂਰੇ ਦੇਸ਼ ਵਿੱਚ ਸਵਰਾਜ ਦੀ ਲਾਟ ਜਗਾਉਣ ਦਾ ਮਾਧਿਅਮ ਬਣਾਇਆ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਉਸੇ ਪ੍ਰੇਰਨਾ ਨਾਲ ਅੱਗੇ ਵਧ ਰਹੇ ਹਾਂ।

ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 14th, 12:15 pm

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਹਰਦੀਪ ਸਿੰਘ ਪੁਰੀ, ਐੱਮਪੀ (ਮੱਧ ਪ੍ਰਦੇਸ਼) ਦੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਅਤੇ ਮੇਰੇ ਪਿਆਰੇ ਪਰਿਵਾਰਜਨੋਂ!

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

September 14th, 11:38 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ 49,000 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐੱਲ) ਦੀ ਬੀਨਾ ਰਿਫਾਇਨਰੀ ਵਿੱਚ ਪੈਟਰੋਕੈਮੀਕਲ ਕੰਪਲੈਕਸ, ਨਰਮਦਾਪੁਰਮ ਜ਼ਿਲ੍ਹੇ ਵਿੱਚ ਇੱਕ ‘ਪਾਵਰ ਐਂਡ ਰਿਨਿਊਏਬਲ ਐਨਰਜੀ ਮੈਨੂਫੈਕਚਰਿੰਗ ਜ਼ੋਨ’; ਇੰਦੌਰ ਵਿੱਚ ਦੋ ਆਈਟੀ ਪਾਰਕ; ਰਤਲਾਮ ਵਿੱਚ ਇੱਕ ਮੈਗਾ ਇੰਡਸਟ੍ਰੀਅਲ ਪਾਰਕ ਅਤੇ ਮੱਧ ਪ੍ਰਦੇਸ਼ ਵਿੱਚ ਛੇ ਨਵੇਂ ਇੰਡਸਟ੍ਰੀਅਲ ਏਰੀਆਜ਼ ਸ਼ਾਮਲ ਹਨ।

ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 01st, 02:00 pm

ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

August 01st, 01:41 pm

ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਸਤ ਜਸ਼ਨਾਂ ਅਤੇ ਕ੍ਰਾਂਤੀ ਦਾ ਮਹੀਨਾ ਹੈ। ਸੁਤੰਤਰਤਾ ਸੰਗਰਾਮ ਵਿੱਚ ਪੁਣੇ ਸ਼ਹਿਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੇ ਬਾਲ ਗੰਗਾਧਰ ਤਿਲਕ ਸਮੇਤ ਦੇਸ਼ ਨੂੰ ਬਹੁਤ ਸਾਰੇ ਸੁਤੰਤਰਤਾ ਸੈਨਾਨੀ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਅੰਨਾ ਭਾਉ ਸਾਠੇ ਦਾ ਜਨਮ ਦਿਨ ਹੈ ਜੋ ਮਹਾਨ ਸਮਾਜ ਸੁਧਾਰਕ ਸਨ ਅਤੇ ਡਾ: ਬਾਬਾ ਸਾਹੇਬ ਅੰਬੇਡਕਰ ਦੇ ਆਦਰਸ਼ਾਂ ਤੋਂ ਪ੍ਰੇਰਿਤ ਸਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਵੀ ਬਹੁਤ ਸਾਰੇ ਵਿਦਿਆਰਥੀ ਅਤੇ ਸਿੱਖਿਆ ਸ਼ਾਸਤਰੀ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ 'ਤੇ ਖੋਜ ਕਰਦੇ ਹਨ, ਅਤੇ ਉਨ੍ਹਾਂ ਦਾ ਕੰਮ ਅਤੇ ਆਦਰਸ਼ ਹਰੇਕ ਲਈ ਪ੍ਰੇਰਨਾ ਸਰੋਤ ਹਨ।

ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 01st, 12:00 pm

ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

August 01st, 11:45 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਲੋਕਮਾਨਯ ਤਿਲਕ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਤਿਲਕ ਸਮਾਰਕ ਮੰਦਿਰ ਟਰੱਸਟ ਦੁਆਰਾ 1983 ਵਿੱਚ ਇਸ ਪੁਰਸਕਾਰ ਦੀ ਸਥਾਪਨਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਨਕਦ ਪੁਰਸਕਾਰ ਦੀ ਰਾਸ਼ੀ ਨਮਾਮੀ ਗੰਗੇ ਪ੍ਰੋਜੈਕਟ ਨੂੰ ਦਾਨ ਵਿੱਚ ਦਿੱਤੀ।

ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 01st, 08:29 am

ਸ਼੍ਰੀ ਮੋਦੀ ਅੱਜ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਗ੍ਰਹਿਣ ਕਰਨਗੇ। ਪ੍ਰਧਾਨ ਮੰਤਰੀ ਮੋਦੀ ਪੁਣੇ ਵਿੱਚ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

July 23rd, 09:41 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਕਿਹਾ ਕਿ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।