ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
July 23rd, 09:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਪਿਛਲੇ ਸਾਲ ਪੁਣੇ (Pune) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਦਿੱਤਾ ਆਪਣਾ ਭਾਸ਼ਣ ਭੀ ਸਾਂਝਾ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ (Lokmanya Tilak National Award) ਪ੍ਰਾਪਤ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਸੀ।ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 12:00 pm
ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
August 01st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਲੋਕਮਾਨਯ ਤਿਲਕ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਤਿਲਕ ਸਮਾਰਕ ਮੰਦਿਰ ਟਰੱਸਟ ਦੁਆਰਾ 1983 ਵਿੱਚ ਇਸ ਪੁਰਸਕਾਰ ਦੀ ਸਥਾਪਨਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਨਕਦ ਪੁਰਸਕਾਰ ਦੀ ਰਾਸ਼ੀ ਨਮਾਮੀ ਗੰਗੇ ਪ੍ਰੋਜੈਕਟ ਨੂੰ ਦਾਨ ਵਿੱਚ ਦਿੱਤੀ।ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
August 01st, 08:29 am
ਸ਼੍ਰੀ ਮੋਦੀ ਅੱਜ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਗ੍ਰਹਿਣ ਕਰਨਗੇ। ਪ੍ਰਧਾਨ ਮੰਤਰੀ ਮੋਦੀ ਪੁਣੇ ਵਿੱਚ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 1 ਅਗਸਤ ਨੂੰ ਪੁਣੇ ਦਾ ਦੌਰਾ ਕਰਨਗੇ
July 30th, 01:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਗਸਤ ਨੂੰ ਮਹਾਰਾਸ਼ਟਰ ਦੇ ਪੁਣੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦਗੜੂਸ਼ੇਠ ਮੰਦਿਰ (Dagdusheth Mandir) ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕਰਨਗੇ। ਸਵੇਰੇ 11.45 ਵਜੇ, ਉਨ੍ਹਾਂ ਨੂੰ ਲੋਕਮਾਨਯ ਤਿਲਕ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12.45 ਵਜੇ, ਪ੍ਰਧਾਨ ਮੰਤਰੀ ਮੈਟਰੋ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।