ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 06:08 am
ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।