ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ

December 12th, 09:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦਾ ਸਿਲਵਾ (Lula da Silva) ਦੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ

November 18th, 08:00 pm

ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।

ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ

November 18th, 07:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।

ਨਾਇਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਪੰਜ ਦਿਨਾਂ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ

November 16th, 12:45 pm

ਮਹਾਮਹਿਮ ਰਾਸ਼ਟਰਪਤੀ ਬੋਲਾ ਅਹਿਮਦ ਟੀਨੂਬੂ (H.E. President Bola Ahmed Tinubu) ਦੇ ਸੱਦੇ ’ਤੇ, ਇਹ ਨਾਇਜੀਰੀਆ ਦੀ ਮੇਰੀ ਪਹਿਲੀ ਯਾਤਰਾ ਹੋਵੇਗੀ। ਇਹ ਪੱਛਮ ਅਫਰੀਕੀ ਖੇਤਰ ਵਿੱਚ ਸਾਡਾ ਕਰੀਬੀ ਸਾਂਝੇਦਾਰ ਹੈ। ਮੇਰੀ ਇਹ ਯਾਤਰਾ ਲੋਕਤੰਤਰ ਅਤੇ ਬਹੁਲਵਾਦ ਵਿੱਚ ਸਾਂਝੇ ਵਿਸ਼ਵਾਸ ’ਤੇ ਅਧਾਰਿਤ ਸਾਡੀ ਰਣਨੀਤਕ ਸਾਂਝੇਦਾਰੀ (Strategic Partnership) ਨੂੰ ਅੱਗੇ ਵਧਾਉਣ ਦਾ ਇੱਕ ਅਵਸਰ ਹੋਵੇਗੀ। ਮੈਂ ਨਾਇਜੀਰੀਆ ਦੇ ਭਾਰਤੀ ਸਮੁਦਾਇ ਅਤੇ ਮਿੱਤਰਾਂ ਨੂੰ ਮਿਲਣ ਦੀ ਭੀ ਬੇਸਬਰੀ ਨਾਲ ਪਰਤੀਖਿਆ ਕਰ ਰਿਹਾ ਹਾਂ, ਉਨ੍ਹਾਂ ਨੇ ਮੈਨੂੰ ਹਿੰਦੀ ਵਿੱਚ ਨਿੱਘੇ ਸੁਆਗਤੀ ਸੰਦੇਸ਼ ਭੇਜੇ ਹਨ।

ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦਾ ਦੌਰਾ ਕਰਨਗੇ

November 12th, 07:44 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਸਰਕਾਰੀ ਦੌਰੇ 'ਤੇ ਜਾਣਗੇ। ਨਾਈਜੀਰੀਆ ਵਿੱਚ, ਉਹ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣਗੇ। ਬ੍ਰਾਜ਼ੀਲ 'ਚ ਉਹ ਜੀ-20 ਸਮਿਟ 'ਚ ਹਿੱਸਾ ਲੈਣਗੇ। ਗੁਆਨਾ ਵਿੱਚ, ਪ੍ਰਧਾਨ ਮੰਤਰੀ ਸੀਨੀਅਰ ਲੀਡਰਸ ਨਾਲ ਗੱਲਬਾਤ ਕਰਨਗੇ, ਸੰਸਦ ਨੂੰ ਸੰਬੋਧਨ ਕਰਨਗੇ ਅਤੇ ਕੈਰੀਕੌਮ (CARICOM)-ਇੰਡੀਆ ਸਮਿਟ ਵਿੱਚ ਹਿੱਸਾ ਲੈਣਗੇ, ਕੈਰੇਬੀਅਨ ਖੇਤਰ ਨਾਲ ਸਬੰਧਾਂ ਨੂੰ ਗਹਿਰਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਨਗੇ।

ਵਰਚੁਅਲ ਜੀ-20 ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਬਿਆਨ (22 ਨਵੰਬਰ, 2023)

November 22nd, 09:39 pm

ਮੈਂ ਇਕ ਵਾਰ ਫਿਰ ਆਪ ਸਭ ਦੇ ਬਹੁਮੁੱਲੇ ਵਿਚਾਰਾਂ ਦੀ ਸਰਾਹਨਾ ਕਰਦਾ ਹਾਂ। ਆਪ ਸਭ ਨੇ, ਜਿਸ ਖੁੱਲ੍ਹੇ ਮਨ ਨਾਲ ਆਪਣੀਆਂ ਬਾਤਾਂ ਰੱਖੀਆਂ, ਉਸ ਦੇ ਲਈ ਮੈਂ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ

November 10th, 08:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (Mr. Luiz Inacio Lula da Silva) ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

September 10th, 08:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ, ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ।

ਭਾਰਤ-ਬ੍ਰਾਜ਼ੀਲ ਸੰਯੁਕਤ ਬਿਆਨ

September 10th, 07:47 pm

ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਾਜ਼ੀਲ ਦੇ ਸੰਘੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ (His Excellency Luiz Inácio Lula da Silva) ਨੇ 10 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਮੌਕੇ ‘ਤੇ ਮੁਲਾਕਾਤ ਕੀਤੀ।

ਜੀ20 ਸਮਿਟ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਬਿਆਨ

September 10th, 02:12 pm

ਬ੍ਰਾਜ਼ੀਲ ਨੂੰ ਅਸੀਂ ਪੂਰਾ ਸਹਿਯੋਗ ਦੇਵਾਂਗੇ ਅਤੇ ਸਾਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ, G-20 ਸਾਡੇ ਸਾਂਝੇ ਲਕਸ਼ਾਂ ਨੂੰ ਹੋਰ ਅੱਗੇ ਵਧਾਏਗਾ। ਮੈਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਅਤੇ ਮੇਰੇ ਮਿੱਤਰ ਲੂਲਾ-ਡੀ-ਸਿਲਵਾ ਨੂੰ ਹਾਰਦਿਕ ਸ਼ੁਭਾਕਮਾਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ

May 21st, 09:49 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ 21 ਮਈ, 2023 ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਡਾ ਸਿਲਵਾ (Luiz Inacio Lula da Silva) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ’ਤੇ ਲੁਇਜ਼ ਇਨਾਸਿਓ ਲੂਲਾ ਡੀ ਸਿਲਵਾ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਕਾਰਜਭਾਰ ਗ੍ਰਹਿਣ ਕਰਨ ’ਤੇ ਵਧਾਈਆਂ ਦਿੱਤੀਆਂ

January 02nd, 07:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ’ਤੇ ਲੁਇਜ਼ ਇਨਾਸਿਓ ਲੂਲਾ ਡੀ ਸਿਲਵਾ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਕਾਰਜਭਾਰ ਗ੍ਰਹਿਣ ਕਰਨ ’ਤੇ ਵਧਾਈਆਂ ਦਿੱਤੀਆਂ ਹਨ।

PM congratulates Luiz Inácio Lula da Silva on winning the Presidential elections in Brazil

October 31st, 12:26 pm

The Prime Minister, Shri Narendra Modi has congratulated Luiz Inácio Lula da Silva on winning the Presidential elections in Brazil.